ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੇ ਅਹੁਦੇਦਾਰਾਂ ਨੇ ਮੇਅਰ, ਕਮਿਸ਼ਨਰ ਨਾਲ ਸ਼ੋਭਾ ਯਾਤਰਾ ਮਾਰਗ ਦਾ ਕੀਤਾ ਦੌਰਾ
Thursday, Apr 03, 2025 - 05:34 PM (IST)

ਜਲੰਧਰ (ਖੁਰਾਣਾ)–ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ 6 ਅਪ੍ਰੈਲ ਨੂੰ ਸ਼੍ਰੀ ਰਾਮ ਚੌਂਕ ਤੋਂ ਨਿਕਲਣ ਵਾਲੀ ਸ਼ਾਨਦਾਰ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਕਮੇਟੀ ਦੇ ਮੈਂਬਰਾਂ ਵੱਲੋਂ ਨਗਰ ਨਿਗਮ ਦੇ ਮੇਅਰ ਵਿਨੀਤ ਧੀਰ, ਕਮਿਸ਼ਨਰ ਗੌਤਮ ਜੈਨ ਅਤੇ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸ਼ੋਭਾ ਯਾਤਰਾ ਮਾਰਗ ’ਤੇ ਕੀਤੇ ਜਾਣ ਵਾਲੇ ਜ਼ਰੂਰੀ ਕੰਮਾਂ ਲਈ ਦੌਰਾ ਕੀਤਾ ਗਿਆ।
ਦੌਰੇ ਦੌਰਾਨ ਸ਼੍ਰੀ ਰਾਮ ਚੌਂਕ ਤੋਂ ਭਗਵਾਨ ਵਾਲਮੀਕਿ ਚੌਂਕ, ਬਸਤੀ ਅੱਡਾ, ਪਟੇਲ ਚੌਂਕ, ਟਾਂਡਾ ਚੌਂਕ, ਹੁਸ਼ਿਆਰਪੁਰ ਅੱਡਾ ਚੌਂਕ, ਸ਼ਹੀਦ ਭਗਤ ਸਿੰਘ ਚੌਂਕ, ਮਿਲਾਪ ਚੌਂਕ ਤੋਂ ਹਿੰਦ ਸਮਾਚਾਰ ਗਰਾਊਂਡ ਤੱਕ ਸਥਿਤੀ ਅਤੇ ਇਸ ਰੋਡ ’ਤੇ ਕੀਤੇ ਜਾਣ ਵਾਲੇ ਜ਼ਰੂਰੀ ਕੰਮਾਂ ’ਤੇ ਮੇਅਰ, ਕਮਿਸ਼ਨਰ, ਨਿਗਮ ਅਧਿਕਾਰੀਆਂ ਅਤੇ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੇ ਉਪ ਪ੍ਰਧਾਨ ਵਰਿੰਦਰ ਸ਼ਰਮਾ, ਜਨਰਲ ਸਕੱਤਰ ਅਵਨੀਸ਼ ਅਰੋੜਾ ਅਤੇ ਖਜ਼ਾਨਚੀ ਵਿਵੇਕ ਖੰਨਾ ਨੇ ਚਰਚਾ ਕੀਤੀ।
ਇਹ ਵੀ ਪੜ੍ਹੋ: ਪੰਜਾਬ ਦੀ ਇਸ ਤਸਵੀਰ ਨੂੰ ਵੇਖ ਹਰ ਅੱਖ ਹੋਈ ਭਾਵੁਕ, ਸੋਸ਼ਲ ਮੀਡੀਆ 'ਤੇ ਹੋ ਰਹੀ ਖ਼ੂਬ ਵਾਇਰਲ
ਮੁੱਖ ਤੌਰ ’ਤੇ ਸਫ਼ਾਈ ਵਿਵਸਥਾ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਮਹਿਸੂਸ ਕੀਤੀ ਗਈ ਅਤੇ ਇਸ ਸਬੰਧੀ ਮੇਅਰ ਅਤੇ ਕਮਿਸ਼ਨਰ ਨੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਸਫ਼ਾਈ ਵਿਵਸਥਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸ਼ੋਭਾ ਯਾਤਰਾ ਮਾਰਗ ਵਿਚ ਆਉਣ ਵਾਲੇ ਚੌਂਕਾਂ ਨੂੰ ਵੀ ਜ਼ਰੂਰੀ ਰਿਪੇਅਰ ਕਰਕੇ ਰੰਗ-ਰੋਗਨ ਕਰਨ ਦਾ ਕੰਮ ਪੂਰਾ ਕਰਨ ਦਾ ਨਿਰਦੇਸ਼ ਦਿੱਤਾ ਗਿਆ। ਪੂਰੇ ਸ਼ੋਭਾ ਯਾਤਰਾ ਮਾਰਗ ’ਤੇ ਹਾਰਟੀਕਲਚਰ ਵਿਭਾਗ ਨੂੰ ਲੋੜ ਅਨੁਸਾਰ ਪੌਦਿਆਂ ਦੀ ਕਟਾਈ, ਛੰਗਾਈ ਕਰਨ ਲਈ ਵੀ ਕਿਹਾ ਗਿਆ।
ਸ਼ੋਭਾ ਯਾਤਰਾ ਦੇ ਰੂਟ ਨੂੰ ਕਲੀਅਰ ਕਰਵਾਉਣ ਦੀ ਲੋੜ ਵੀ ਮਹਿਸੂਸ ਕੀਤੀ ਗਈ, ਜਿਸ ਵਿਚ ਨਾਜਾਇਜ਼ ਕਬਜ਼ੇ ਅਤੇ ਰੂਟ ’ਤੇ ਬਿਲਡਿੰਗ ਮਟੀਰੀਅਲ ਆਦਿ ਵੀ ਸਾਫ ਕਰਨ ਲਈ ਸਬੰਧਤ ਵਿਭਾਗ ਨੂੰ ਕਿਹਾ ਗਿਆ। ਮੇਅਰ ਨੇ ਕਿਹਾ ਕਿ ਸ਼ੋਭਾ ਯਾਤਰਾ ਮਾਰਗ ’ਤੇ ਜ਼ਰੂਰੀ ਪੈਚਵਰਕ ਕਰਵਾਏ ਜਾਣਗੇ ਤਾਂ ਜੋ ਸ਼ੋਭਾ ਯਾਤਰਾ ਸੁਚਾਰੂ ਰੂਪ ਨਾਲ ਚੱਲਦੀ ਰਹੇ। ਉਨ੍ਹਾਂ ਸਥਾਨਾਂ ਨੂੰ ਵੀ ਪਛਾਣਿਆ ਗਿਆ, ਜਿਥੇ ਨਗਰ ਨਿਗਮ ਵੱਲੋਂ ਸਵਾਗਤੀ ਗੇਟ ਲਗਾਏ ਜਾਣਗੇ।
ਇਹ ਵੀ ਪੜ੍ਹੋ: ਰਾਧਾ ਸੁਆਮੀ ਡੇਰਾ ਬਿਆਸ 'ਚ ਹੋਣ ਵਾਲੇ ਸਤਿਸੰਗ ਨੂੰ ਲੈ ਕੇ ਨਵੀਂ ਅਪਡੇਟ, ਇਨ੍ਹਾਂ ਤਾਰੀਖ਼ਾਂ ਨੂੰ...
ਪੂਰੇ ਰੂਟ ’ਤੇ ਧੂੜ-ਮਿੱਟੀ ਤੋਂ ਬਚਾਅ ਲਈ ਪਾਣੀ ਦਾ ਛਿੜਕਾਅ ਅਤੇ ਸਟਰੀਟ ਲਾਈਟ ਵਿਵਸਥਾ ਦੀ ਰੂਪ-ਰੇਖਾ ਵੀ ਬਣਾਈ ਗਈ ਅਤੇ ਮੇਅਰ ਅਤੇ ਕਮਿਸ਼ਨਰ ਵੱਲੋਂ ਸਾਰੇ ਅਧਿਕਾਰੀਆਂ ਨੂੰ ਚੱਲ ਰਹੇ ਨਿਗਮ ਦੇ ਵੱਖ-ਵੱਖ ਕੰਮਾਂ ਨੂੰ ਆਉਣ ਵਾਲੇ 2 ਦਿਨਾਂ ਵਿਚ ਮੁਕੰਮਲ ਕਰਨ ਦਾ ਨਿਰਦੇਸ਼ ਵੀ ਦਿੱਤਾ ਗਿਆ। ਅਸਿਸਟੈਂਟ ਕਮਿਸ਼ਨਰ ਰਾਜੇਸ਼ ਖੋਖਰ, ਹੈਲਥ ਆਫ਼ਿਸਰ ਡਾ. ਸ਼੍ਰੀਕ੍ਰਿਸ਼ਨ ਅਤੇ ਐੱਸ. ਈ. ਰਾਹੁਲ ਧਵਨ ਨੇ ਦੱਸਿਆ ਕਿ ਇਨ੍ਹਾਂ ਜ਼ਰੂਰੀ ਕੰਮਾਂ ਨੂੰ ਬਹੁਤ ਜਲਦ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਸ਼ੋਭਾ ਯਾਤਰਾ ਵਿਚ ਸ਼ਾਮਲ ਰਾਮ ਭਗਤਾਂ ਨੂੰ ਕੋਈ ਅਸੁਵਿਧਾ ਨਾ ਹੋਵੇ। ਹੈਲਥ ਆਫ਼ਿਸਰ ਡਾ. ਸ਼੍ਰੀਕ੍ਰਿਸ਼ਨ ਨੇ ਲੰਗਰ ਲਗਾਉਣ ਵਾਲੀਆਂ ਸੰਸਥਾਵਾਂ ਨੂੰ ਪਲਾਸਟਿਕ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਕਿਹਾ।
ਇਹ ਵੀ ਪੜ੍ਹੋ: ਹੰਸ ਰਾਜ ਹੰਸ ਦੀ ਪਤਨੀ ਪੰਜ ਤੱਤਾਂ 'ਚ ਵਿਲੀਨ, ਕਈ ਮਸ਼ਹੂਰ ਹਸਤੀਆਂ ਨੇ ਕੀਤੀ ਸ਼ਿਰਕਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e