ਸ਼੍ਰੀ ਸ਼੍ਰੀ ਰਵੀਸ਼ੰਕਰ ਦਾ 3 ਦਿਨਾਂ ਦਾ ਪੰਜਾਬ ਦੌਰਾ ਸੰਪੂਰਨ

Tuesday, Nov 26, 2019 - 03:56 PM (IST)

ਸ਼੍ਰੀ ਸ਼੍ਰੀ ਰਵੀਸ਼ੰਕਰ ਦਾ 3 ਦਿਨਾਂ ਦਾ ਪੰਜਾਬ ਦੌਰਾ ਸੰਪੂਰਨ

ਜਲੰਧਰ (ਧਵਨ)— ਪੰਜਾਬ ਦੇ ਵੱਖ-ਵੱਖ ਪ੍ਰੋਗਰਾਮਾਂ 'ਚ ਹਿੱਸਾ ਲੈਣ ਲਈ ਆਏ ਪਦਮ ਭੂਸ਼ਣ ਪ੍ਰਾਪਤ ਸ਼੍ਰੀ ਸ਼੍ਰੀ ਰਵੀਸ਼ੰਕਰ ਦਾ ਬੀਤੇ ਦਿਨ ਪੰਜਾਬ 'ਚ ਤਿੰਨ ਦਿਨਾਂ ਪ੍ਰੋਗਰਾਮ ਸੰਪੂਰਨ ਹੋ ਗਿਆ। ਇਸ ਦੌਰਾਨ ਉਨ੍ਹਾਂ 23 ਨਵੰਬਰ ਨੂੰ ਫਰੀਦਕੋਟ ਦੀ ਬਾਬਾ ਫਰੀਦ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ, ਉਸ ਤੋਂ ਬਾਅਦ ਉਹ ਅੰਮ੍ਰਿਤਸਰ ਪਹੁੰਚੇ, ਜਿੱਥੇ ਉਹ ਸ੍ਰੀ ਹਰਮੰਦਿਰ ਸਾਹਿਬ ਅਤੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਹ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਗਏ ਅਤੇ ਅੰਤ 'ਚ ਜਲੰਧਰ 'ਚ ਕਈ ਪ੍ਰੋਗਰਾਮਾਂ 'ਚ ਹਿੱਸਾ ਲਿਆ।
ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਬੀਤੇ ਦਿਨ ਇਥੇ ਸ਼੍ਰੀ ਵਿਜੇ ਚੋਪੜਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਆਰਟ ਆਫ ਲਿਵਿੰਗ ਦੇ ਕਈ ਮੈਂਬਰਾਂ ਨੇ ਵੀ ਸ਼੍ਰੀ ਸ਼੍ਰੀ ਰਵੀਸ਼ੰਕਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਸ਼੍ਰੀ ਸ਼੍ਰੀ ਰਵੀਸ਼ੰਕਰ ਨੂੰ ਲੋਕਾਂ ਨੇ ਬੜੇ ਧਿਆਨ ਨਾਲ ਅਤੇ ਸ਼ਾਂਤ ਹੋ ਕੇ ਸੁਣਿਆ।

ਸ਼੍ਰੀ ਵਿਜੇ ਚੋਪੜਾ ਦੇ ਨਾਲ ਇਸ ਮੌਕੇ ਸ਼੍ਰੀ ਸ਼੍ਰੀ ਰਵੀਸ਼ੰਕਰ ਨਾਲ ਮੁਲਾਕਾਤ ਕਰਨ ਵਾਲਿਆਂ 'ਚ ਆਰਟ ਆਫ ਲਿਵਿੰਗ ਦੇ ਸਟੇਟ ਮੀਡੀਆ ਕੋਆਰਡੀਨੇਟਰ ਸ਼੍ਰੀਮਤੀ ਮੀਨਾ ਗੁਪਤਾ ਤੇ ਦੇਵਾਂਸ਼ ਭਾਸਕਰ ਦੇ ਨਾਲ-ਨਾਲ ਜਲੰਧਰ ਦੇ ਕੋਆਰਡੀਨੇਟਰ ਵੈਭਵ ਹੰਸ ਵੀ ਸਨ। ਇਸ ਮੌਕੇ ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਸ਼੍ਰੀ ਵਿਜੇ ਚੋਪੜਾ ਨੂੰ ਆਰਟ ਆਫ ਲਿਵਿੰਗ ਦੇ ਦੱਖਣੀ ਭਾਰਤ 'ਚ ਸਥਿਤ ਆਸ਼ਰਮ ਵਿਚ ਆਉਣ ਦਾ ਸੱਦਾ ਦਿੱਤਾ।


author

shivani attri

Content Editor

Related News