ਸੋਢਲ ਦਾ ਮੇਲਾ ਦੇਖਣ ਆਈ ਮਹਿਲਾ ਨਾਲ ਅਸ਼ਲੀਲ ਹਰਕਤਾਂ

09/11/2019 2:31:02 PM

ਜਲੰਧਰ (ਜ. ਬ.)— ਪਤੀ ਨਾਲ ਮੇਲਾ ਦੇਖਣ ਆਈ ਔਰਤ ਨਾਲ ਅਸ਼ਲੀਲ ਹਰਕਤਾਂ ਕਰ ਰਹੇ ਨਸ਼ੇੜੀ ਲੋਕਾਂ ਦਾ ਵਿਰੋਧ ਕਰਨ 'ਤੇ ਨਸ਼ੇੜੀਆਂ ਨੇ ਪਤੀ 'ਤੇ ਹਮਲਾ ਕਰ ਦਿੱਤਾ। ਸ਼ਰਧਾਲੂਆਂ ਵੱਲੋਂ ਵਿਰੋਧ ਕਰਨ 'ਤੇ ਨਸ਼ੇੜੀ ਆਪਣਾ ਮੋਟਰਸਾਈਕਲ ਉਥੇ ਹੀ ਛੱਡ ਕੇ ਫਰਾਰ ਹੋ ਗਏ।
ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਵਾਸੀ ਸੁਭਾਸ਼ ਨਗਰ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਮੇਲਾ ਦੇਖਣ ਲਈ ਆਇਆ ਸੀ ਪਰ ਰਸਤੇ 'ਚ ਖੜ੍ਹੇ ਨੌਜਵਾਨਾਂ ਨੇ ਉਸ ਦੀ ਪਤਨੀ ਨਾਲ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਉਸ ਨੇ ਨੌਜਵਾਨਾਂ ਦਾ ਵਿਰੋਧ ਕੀਤਾ ਤਾਂ ਉਕਤ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਗੁਰਪ੍ਰੀਤ ਸਿੰਘ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਮਾਰੇ, ਜਿਸ ਤੋਂ ਬਾਅਦ ਭੀੜ ਇਕੱਠੀ ਹੋਣ ਤੋਂ ਬਾਅਦ ਹਮਲਾਵਰ ਭੱਜ ਗਏ, ਹਾਲਾਂਕਿ ਪਿੱਛਾ ਕਰਕੇ ਲੋਕਾਂ ਨੇ ਇਕ ਨੌਜਵਾਨ ਦਾ ਮੋਟਰਸਾਈਕਲ ਖੋਹ ਲਿਆ ਸੀ, ਜਿਸ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ। ਹੈਰਾਨੀ ਦੀ ਗੱਲ ਹੈ ਕਿ ਪੁਲਸ ਨੂੰ ਸੂਚਨਾ ਦੇਣ ਤੋਂ ਕਰੀਬ ਇਕ ਘੰਟੇ ਬਾਅਦ ਪੁਲਸ ਮੌਕੇ 'ਤੇ ਜਾਂਚ ਲਈ ਪਹੁੰਚੀ। ਗੁਰਪ੍ਰੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।


Related News