ਸ਼੍ਰੋਮਣੀ ਅਕਾਲੀ ਦਲ ਅਤੇ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤੇਜ਼

02/01/2023 11:14:33 AM

ਸ੍ਰੀ ਅਨੰਦਪੁਰ ਸਾਹਿਬ (ਸੰਧੂ)-ਭਾਰਤ ਦੀਆਂ ਜੇਲ੍ਹਾਂ ’ਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਦਸਤਖ਼ਤੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ । ਇਸ ਸਬੰਧੀ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਅਦਾਰਿਆਂ ’ਚ ਵੀ ਲੋੜੀਂਦੇ ਫਾਰਮ ਪਹੁੰਚਾ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਮਟੌਰ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਹੁਣ ਤੱਕ ਤਿੰਨ ਹਜ਼ਾਰ ਦੇ ਕਰੀਬ ਬੰਦੀ ਸਿੰਘਾਂ ਸੰਬੰਧੀ ਫਾਰਮ ਭਰ ਕੇ ਭੇਜ ਦਿੱਤੇ ਗਏ ਹਨ।

ਇਹ ਵੀ ਪੜ੍ਹੋ :ਪਹਿਲਾਂ ਕਰਵਾਈ 'ਲਵ ਮੈਰਿਜ', ਹੁਣ ਨਵੀਂ ਵਿਆਹੀ ਨੂੰਹ ਦਾ ਸਾਹਮਣੇ ਆਇਆ ਸੱਚ ਤਾਂ ਸਹੁਰਿਆਂ ਦੇ ਉੱਡੇ ਹੋਸ਼

ਉਨ੍ਹਾਂ ਦੱਸਿਆ ਕਿ ਇਕ ਪਾਸੇ ਦਹਾਕਿਆਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਹਾਲੇ ਵੀ ਜੇਲ੍ਹਾਂ ’ਚ ਸੜ ਰਹੇ ਹਨ ਜਦਕਿ ਸਿਰਸੇ ਵਾਲੇ ਗੁਰਮੀਤ ਰਾਮ ਰਹੀਮ ਨੂੰ ਘੜੀ ਮੁੜੀ ਪੈਰੋਲ ’ਤੇ ਆ ਰਹੇ ਹਨ ਅਤੇ ਆ ਕੇ ਆਪਣੀ ਝੂਠ ਦੀ ਦੁਕਾਨਦਾਰੀ ਚਲਾ ਰਹੇ ਹਨ ਜਦਕਿ ਭਾਰਤ ’ਚ ਬੰਦੀ ਸਿੰਘਾਂ ਲਈ ਕਾਨੂੰਨ ਵੱਖਰਾ ਹੈ। ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ’ਤੇ ਵੀ ਸਰਕਾਰ ਉਨ੍ਹਾਂ ਨੂੰ ਰਿਹਾਅ ਕਿਉਂ ਨਹੀਂ ਕਰ ਰਹੀ। ਇਹ ਕਿੱਥੋਂ ਦਾ ਇਨਸਾਫ਼ ਹੈ। ਭਾਰਤ ਸਰਕਾਰ ਘੱਟ ਗਿਣਤੀਆਂ ਨਾਲ ਮਤਰੇਈ ਮਾਂ ਵਰਗਾ ਵਿਵਹਾਰ ਕਰ ਰਹੀ ਹੈ।
ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖਰਾ ਸਟਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਲਗਾਇਆ ਹੋਇਆ ਹੈ ਜਿੱਥੇ ਸ਼ਰਧਾਲੂ ਤਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਫਾਰਮ ਭਰ ਰਹੇ ਹਨ। ਇਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਐਡੀਸ਼ਨਲ ਮੈਨੇਜਰ ਹਰਦੇਵ ਸਿੰਘ ਵਿਸ਼ੇਸ਼ ਧਿਆਨ ਦੇ ਰਹੇ ਹਨ।

ਇਹ ਵੀ ਪੜ੍ਹੋ : ਹੱਸਦਾ-ਖੇਡਦਾ ਉਜੜਿਆ ਪਰਿਵਾਰ, ਬਲਾਚੌਰ ਵਿਖੇ ਮਾਪਿਆਂ ਦੇ 4 ਸਾਲਾ ਇਕਲੌਤੇ ਪੁੱਤ ਦੀ ਛੱਤ ਤੋਂ ਡਿੱਗਣ ਕਾਰਨ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News