ਪਵਿੱਤਰ ਨਗਰੀ ''ਚੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਬੰਦ ਕਰਵਾਉਣ ਨੂੰ ਲੈ ਕੇ ਸਿੱਖ ਨੇ ਆਰੰਭੀ ਭੁੱਖ ਹੜਤਾਲ

12/12/2019 2:36:08 PM

ਸੁਲਤਾਨਪੁਰ ਲੋਧੀ (ਸੋਢੀ)— ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ 'ਚੋਂ ਮੀਟ, ਸ਼ਰਾਬ, ਤੰਬਾਕੂ ਅਤੇ ਨਸ਼ਿਆਂ ਦੀਆਂ ਹੋਰ ਦੁਕਾਨਾਂ ਬੰਦ ਕਰਵਾਉਣ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਭਾਈ ਲਖਵੀਰ ਸਿੰਘ ਮਹਾਲਮ ਨੇ ਬੀਤੇ ਦਿਨ ਭੁੱਖ ਹੜਤਾਲ ਸ਼ੁਰੂ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁਖੀ ਭਾਈ ਮਹਾਲਮ ਸਵੇਰੇ ਆਪਣੇ ਕੁਝ ਸਾਥੀਆਂ ਸਮੇਤ ਗੁਰਦੁਆਰਾ ਬਾਬਾ ਬੁੱਢਾ ਦਲ ਪੰਜਵਾਂ ਤਖਤ ਦੇ ਮੂਹਰੇ ਪੁੱਜੇ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ ਸਰਕਾਰ ਖਿਲਾਫ ਰੋਸ ਧਰਨੇ 'ਤੇ ਬੈਠ ਗਏ। 

ਭਾਈ ਮਹਾਲਮ ਦਾ ਕਹਿਣਾ ਹੈ ਕਿ ਜਦ ਤਕ ਪਵਿੱਤਰ ਸ਼ਹਿਰ ਕਰਾਰ ਕੀਤੀ ਗੁਰੂ ਨਗਰੀ 'ਚੋ ਮੀਟ, ਸ਼ਰਾਬ ਅਤੇ ਤੰਬਾਕੂ ਵਾਲੀਆਂ ਦੁਕਾਨਾਂ ਬੰਦ ਨਹੀਂ ਹੁੰਦੀਆਂ, ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ। ਉਨ੍ਹਾਂ ਵਲੋਂ ਭੁੱਖ ਹੜਤਾਲ ਆਰੰਭ ਕਰਨ ਉਪਰੰਤ ਐੱਸ. ਡੀ. ਐੱਮ. ਡਾ. ਚਾਰੂਮਿਤਾ ਤੇ ਡੀ. ਐੱਸ. ਪੀ. ਸਰਵਣ ਸਿੰਘ ਬੱਲ ਨੇ ਮੌਕਾ ਦੇਖਿਆ ਅਤੇ ਭਾਈ ਮਹਾਲਮ ਨਾਲ ਗੱਲਬਾਤ ਕੀਤੀ ਤੇ ਵੀਰਵਾਰ ਨੂੰ ਉਨ੍ਹਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਕਪੂਰਥਲਾ ਤੇ ਐੱਸ. ਐੱਸ. ਪੀ. ਕਪੂਰਥਲਾ ਨਾਲ ਕਰਵਾਉਣ ਦਾ ਭਰੋਸਾ ਦਿੱਤਾ।

shivani attri

This news is Content Editor shivani attri