ਸਿੱਖ ਜਥੇਬੰਦੀਆਂ ਨੇ ADC ਬੈਂਸ ਨੂੰ CM ਮਾਨ ਦੇ ਨਾਂ ਦਿੱਤਾ ਮੰਗ-ਪੱਤਰ

04/05/2022 3:48:46 PM

ਜਲੰਧਰ (ਚਾਵਲਾ)-ਅੱਜ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ, ਇੰਟਰਨੈਸ਼ਨਲ ਸਿੱਖ ਕੌਂਸਲ, ਸਿੱਖ ਐਕਸ਼ਨ ਕਮੇਟੀ, ਦੀਪ ਸਿੱਧੂ ਮੈਮੋਰੀਅਲ ਟਰੱਸਟ ਤੋਂ ਇਲਾਵਾ ਸਿੱਖ ਜਥੇਬੰਦੀਆਂ ਦੇ ਇਕ ਵਫ਼ਦ ਨੇ ਏ. ਡੀ. ਸੀ. ਅਮਰਜੀਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਇਕ ਮੰਗ-ਪੱਤਰ ਸੌਂਪਿਆ। ਉਕਤ ਮੰਗ-ਪੱਤਰ ’ਚ ਕਿਹਾ ਗਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਗਾਇਬ ਕੀਤੇ ਗੁਰੂ ਸਾਹਿਬ ਜੀ ਦੇ 328 ਸਰੂਪਾਂ ਦਾ ਹਿਸਾਬ ਮੰਗਣ ਵਾਲੇ ਭਾਈ ਸੁਖਜੀਤ ਸਿੰਘ ਖੋਸਾ ਨੂੰ ਬਾਦਲ ਪਰਿਵਾਰ ਦੀ ਕਾਂਗਰਸ ਸਰਕਾਰ ਨਾਲ ਮਿਲੀਭੁਗਤ ਕਰ ਕੇ ਪਿਛਲੇ 2 ਸਾਲ ਤੋ ਨਾਜਾਇਜ਼ ਪਰਚੇ ਪਾ ਕੇ ਜੇਲ੍ਹ ’ਚ ਬੰਦ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ : ‘ਆਪ’ ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਨਾਜਾਇਜ਼ ਪਰਚਿਆਂ ਦੀ ਇਨਕੁਆਰੀ ਕਰਵਾ ਕੇ ਭਾਈ ਖੋਸੇ ਨੂੰ ਰਿਹਆ ਕੀਤਾ ਜਾਵੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਗੁੰਮ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੁਲਾਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਇਸ ਵਫ਼ਦ ’ਚ ਜਥੇਦਾਰ ਜਗਜੀਤ ਸਿੰਘ ਗਾਬਾ, ਮਨਦੀਪ ਸਿੰਘ ਮਿੱਠੂ, ਆਈ. ਐੱਸ. ਬੱਗਾ, ਬਲਜੀਤ ਸਿੰਘ ਆਹਲੂਵਾਲੀਆ, ਜਗਦੀਪ ਸਿੰਘ ਸੰਧਰ, ਗੁਰਵਿੰਦਰ ਸਿੰਘ ਗਿੰਦਾ, ਕੰਵਲਜੀਤ ਸਿੰਘ ਟੋਨੀ, ਦਲਜੀਤ ਸਿੰਘ ਲੈਂਡਲਾਰਡ ਆਦਿ ਹਾਜ਼ਰ ਸਨ।


Manoj

Content Editor

Related News