ਸਿੱਖ ਜਥੇਬੰਦੀਆਂ ਨੇ ਰੋਸ ਮਾਰਚ ਕੱਢ ਕੇ ਕੇਂਦਰ ਸਰਕਾਰ ਦਾ ਕੀਤਾ ਪਿੱਟ ਸਿਆਪਾ

01/13/2021 6:38:20 PM

ਜਲੰਧਰ (ਚਾਵਲਾ)— ਸਿੱਖ ਜਥੇਬੰਦੀਆਂ ਅਤੇ ਕਿਸਾਨੀ ਨਾਲ ਸਬੰਧ ਰੱਖਣ ਵਾਲੀਆਂ ਜਥੇਬੰਦੀਆਂ ਨੇ ਭਾਜਪਾ ਸਰਕਾਰ ਵੱਲੋਂ ਤਿਆਰ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਕੰਪਨੀ ਬਾਗ਼ ਚੌਕ ਵਿਖੇ ਸਾੜ ਕੇ ਲੋਹੜੀ ਮਨਾਈ ਅਤੇ ਕੇਂਦਰ ਸਰਕਾਰ ਵਿਰੁੱਧ ਜੰਮਕੇ ਨਆਰੇਬਾਜ਼ੀ ਕੀਤੀ। ਇਸ ਦੌਰਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਅਤੇ ਸੁਰਜੀਤ ਜਿਆਣੀ ਦੀਆਂ ਫਲੈਕਸਾਂ ਸਾੜ ਕੇ ਮੁਜ਼ਾਹਰਾ ਵੀ ਕੀਤਾ ਗਿਆ। 

ਇਹ ਵੀ ਪੜ੍ਹੋ :  ਪੰਜਾਬੀਆਂ ਦੀ ਅਣਖ ਤੇ ਗੈਰਤ ਦੀ ਪ੍ਰਤੀਕ ਦੁੱਲਾ ਭੱਟੀ ਦੀ ਮਜ਼ਾਰ ਪਾਕਿ ’ਚ ਅਣਦੇਖੀ ਦੀ ਸ਼ਿਕਾਰ

ਅੱਜ ਸਿੱਖ ਜਥੇਬੰਦੀਆਂ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਦੁਪਹਿਰੇ ਸਭ ਤੋਂ ਪਹਿਲਾਂ ਸਿੱਖ ਤਾਲਮੇਲ ਕਮੇਟੀ ਦੇ ਦਫ਼ਤਰ ਪੁਲੀ ਅਲੀ ਮੁਹੱਲਾ ਤੋਂ ਸਿੱਖ ਤਾਲਮੇਲ ਕਮੇਟੀ, ਅਵਾਜ਼ ਏ ਕੌਮ, ਜੱਟ ਸਿੱਖ ਐਸੋਸੀਏਸ਼ਨ, ਫਿਕਰੇ-ਏ-ਹੋਂਦ, ਪੰਜਾਬ ਯੂਥ ਆਰਗਨੇਸ਼ਨ , ਧਾਰਮਿਕ ਜਥੇਬੰਦੀਆਂ ਦੇ ਕਾਰਕੁੰਨਾਂ ਨੇ ਕੇਂਦਰ ਸਰਕਾਰ ਵਿਰੁੱਧ ਕੰਪਨੀ ਬਾਗ਼ ਚੌਕ ਤੱਕ ਰੋਸ ਮਾਰਚ ਕੀਤਾ। 

ਇਸ ਮੌਕੇ ਕਿਸਾਨ ਵਿਰੁੱਧੀ ਕਾਨੂੰਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕੰਪਨੀ ਬਾਗ਼ ਚੌਕ ਵਿਖੇ ਕਿਸਾਨ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਅਤੇ ਭਾਜਪਾ ਆਗੂ ਹਰਜੀਤ ਗਰੇਵਾਲ ਅਤੇ ਸੁਰਜੀਤ ਜਿਆਣੀ ਦੀਆਂ ਫਲੈਕਸਾਂ ਸਾੜੀਆਂ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਆਗੂਆ ਤੇਜਿੰਦਰ ਸਿੰਘ ਪ੍ਰਦੇਸੀ ,ਹਰਪਾਲ ਸਿੰਘ ਚੱਢਾ ,ਹਰਪ੍ਰੀਤ ਸਿੰਘ ਨੀਟੂ ,ਭੁਪਿੰਦਰ ਸਿੰਘ ਬੜਿੰਗ, ਪਰਮਿੰਦਰ ਸਿੰਘ ਦਸਮੇਸ਼ ਨਗਰ, ਜੋਗਿੰਦਰ ਸਿੰਘ ਜੋਗੀ, ਸਤਪਾਲ ਸਿੰਘ ਸਿਦਕੀ ,ਹਰਜੋਤ ਸਿੰਘ ਲੱਕੀ,ਮਨਜੀਤ ਸਿੰਘ ਕਰਤਾਰਪੁਰ ਅਤੇ ਨੋਬਲਜੀਤ ਸਿੰਘ ਨੇ ਕਿਹਾ ਕਿ ਅੱਜ ਅਸੀਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤੇ ਪ੍ਰੋਗਰਾਮ ਅਨੁਸਾਰ ਕਿਸਾਨ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਹਨ ਅਤੇ ਅਗਾਂਹ ਵੀ ਕਿਸਾਨ ਮੋਰਚੇ ਦੇ ਆਗੂ ਜੋ ਪ੍ਰੋਗਰਾਮ ਉਲੀਕਣਗੇ, ਉਸ ’ਤੇ ਦਿ੍ਰੜਤਾ ਨਾਲ ਪਹਿਰਾ ਦੇਵਾਂਗੇ। 

ਇਹ ਵੀ ਪੜ੍ਹੋ :  ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ

ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਵਿੱਚ ਹੁਣ ਤਕ ਤਕਰੀਬਨ 80 ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਹਰ ਇਸ ਤਰ੍ਹਾਂ ਦਾ ਤਰੀਕਾ ਵਰਤ ਕੇ ਕਿਸਾਨੀ ਸੰਘਰਸ਼ ਨੂੰ ਬਦਨਾਮ ਅਤੇ ਫੇਲ੍ਹ ਕਰਨਾ ਚਾਹੁੰਦੀ ਹੈ। ਅਸੀਂ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਾਨੂੰਨ ਰੱਦ ਕਿਰਾਏ ਬਿਨਾਂ ਇਹ ਸੰਘਰਸ਼ ਕਿਸੇ ਕੀਮਤ ’ਤੇ ਖ਼ਤਮ ਨਹੀਂ ਹੋਵੇਗਾ ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ ਨਾਗੀ, ਜਤਿੰਦਰਪਾਲ ਸਿੰਘ ਮਝੈਲ, ਬਲਦੇਵ ਸਿੰਘ ਗੱਤਕਾ ਮਾਸਟਰ, ਵਿੱਕੀ ਖਾਲਸਾ ,ਗੁਰਵਿੰਦਰ ਸਿੰਘ ਸਿੱਧੂ ,ਗੁਰਦੀਪ ਸਿੰਘ ਲੱਕੀ, ਅਮਨਦੀਪ ਸਿੰਘ ਬੱਗਾ, ਪਰਜਿੰਦਰ ਸਿੰਘ, ਤੇਜਿੰਦਰ ਸਿੰਘ ਸੰਤਨਗਰ, ਜੋਗਿੰਦਰ ਸਿੰਘ ਜੋਗੀ, ਹਰਜੀਤ ਸਿੰਘ ਬਾਬਾ ,ਕੁਲਵੰਤ ਸਿੰਘ ,ਅਰਵਿੰਦਰਪਾਲ ਸਿੰਘ ਬਬਲੂ, ਪਰਮਿੰਦਰ ਸਿੰਘ ਬਾਂਸਲ, ਬਲਜੀਤ ਸਿੰਘ ਕਾਕੂ, ਪ੍ਰਭਜੋਤ ਸਿੰਘ ਖਾਲਸਾ, ਤੇਜਿੰਦਰ ਸਿੰਘ, ਹਰਪ੍ਰੀਤ ਸਿੰਘ ਮਝੈਲ, ਮੇਹਰਬਾਨ ਸਿੰਘ ਸੰਘਾ, ਸੋਨੂੰ ਗਾਖਲ ਆਦਿ ਹਾਜ਼ਰ ਸਨ। 

ਇਹ ਵੀ ਪੜ੍ਹੋ :  ਅਫ਼ਸੋਸਜਨਕ ਖ਼ਬਰ: ਕਿਸਾਨੀ ਸੰਘਰਸ਼ ਦੌਰਾਨ ਮੁਕਤਸਰ ਦੇ ਕਿਸਾਨ ਦੀ ਹੋਈ ਮੌਤ

ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


shivani attri

Content Editor

Related News