ਸਿੱਖ ਸਟੂਡੈਂਟ ਫੈੱਡਰੇਸ਼ਨ ਨੇ ਜਾਖੜ ਨੂੰ ਨਿਸ਼ਾਨਾ ਬਣਾ ਕੀਤਾ ਰੋਸ ਪ੍ਰਦਰਸ਼ਨ

07/24/2020 3:23:07 PM

ਰੂਪਨਗਰ (ਸੱਜਣ ਸੈਣੀ)— ਸਿੱਖ ਸਟੂਡੈਂਟ ਫੈੱਡਰੇਸ਼ਨ ਗਰੇਵਾਲ ਵੱਲੋਂ ਰੂਪਨਗਰ 'ਚ ਕਾਂਗਰਸ ਖ਼ਿਲਾਫ਼ 1984 ਦੇ ਦੰਗਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ 'ਚ ਸਿੱਖ ਸਟੂਡੈਂਟ ਫੈੱਡਰੇਸ਼ਨ ਵੱਲੋਂ ਵਿਸ਼ੇਸ਼ ਤੌਰ 'ਤੇ ਸੁਨੀਲ ਜਾਖੜ ਅਤੇ ਉਨ੍ਹਾਂ ਦੇ ਪਿਤਾ ਨੂੰ ਇਕ ਪੁਰਾਣੇ ਬਿਆਨ ਦਾ ਹਵਾਲਾ ਦੇ ਕੇ ਨਿਸ਼ਾਨਾ ਬਣਾਇਆ ਗਿਆ।
ਇਹ ਵੀ ਪੜ੍ਹੋ: ਮਾਪਿਆਂ ਦੀ ਸ਼ਰਮਨਾਕ ਕਰਤੂਤ, ਧੀ ਦਾ ਫਰਜ਼ੀ ਵਿਆਹ ਰਚਾ ਕੇ ਕਰਵਾਇਆ ਜਬਰ-ਜ਼ਿਨਾਹ

PunjabKesari

ਇਸ ਰੋਸ ਪ੍ਰਦਰਸ਼ਨ ਦੌਰਾਨ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਕੌਮੀ ਜਨਰਲ ਸਕੱਤਰ ਭੁਪਿੰਦਰ ਸਿੰਘ ਬਜਰੂੜ ਦੀ ਅਗਵਾਈ 'ਚ ਉਨ੍ਹਾਂ ਦੇ ਸਾਥੀਆਂ ਵੱਲੋਂ ਕਾਂਗਰਸ ਪਾਰਟੀ ਅਤੇ ਸੁਨੀਲ ਜਾਖੜ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕੌਮੀ ਜਨਰਲ ਸਕੱਤਰ ਭੁਪਿੰਦਰ ਸਿੰਘ ਬਜਰੂੜ ਨੇ ਮੀਡੀਆ ਨਾਲ ਗੱਲ ਕਰਦੇ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਸਿੱਖਾਂ ਦੀ ਦੁਸ਼ਮਣ ਰਹੀ ਅਤੇ ਕਾਂਗਰਸੀ ਲੀਡਰ ਸੁਨੀਲ ਜਾਗ ਕੁਮਾਰ ਜਾਖੜ ਦੇ ਪਿਤਾ ਵੱਲੋਂ 1984 ਨੂੰ ਲੈ ਕੇ ਸਿੱਖਾਂ ਖ਼ਿਲਾਫ਼ ਜੋ ਬਿਆਨ ਦਿੱਤਾ ਗਿਆ ਸੀ, ਉਹ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸੁਨੀਲ ਕੁਮਾਰ ਜਾਖੜ ਨੂੰ ਆਪਣੇ ਪਿਤਾ ਦੇ ਇਸ ਬਿਆਨ ਦੇ ਉੱਤੇ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਪ੍ਰੇਮਿਕਾ ਦੀ ਜ਼ਿੱਦ, ਪ੍ਰੇਮੀ ਦੇ ਘਰ ਬਾਹਰ ਲਾਇਆ ਧਰਨਾ, 'ਮੇਰਾ ਇਹਦੇ ਨਾਲ ਵਿਆਹ ਕਰਵਾਓ' (ਵੀਡੀਓ)

PunjabKesari

ਸਿੱਖ ਸਟੂਡੈਂਟ ਫੈੱਡਰੇਸ਼ਨ ਵੱਲੋਂ ਜੋ ਸੁਨੀਲ ਕੁਮਾਰ ਜਾਖੜ ਦੇ ਪਿਤਾ ਬਲਰਾਮ ਜਾਖੜ ਖ਼ਿਲਾਫ਼ ਜੋ ਕਥਿਤ ਦੋਸ਼ ਲਗਾਏ ਹਨ, ਸਾਡਾ ਚੈਨਲ ਉਸ ਦੀ ਪੁਸ਼ਟੀ ਨਹੀਂ ਕਰਦਾ , ਕਿ ਉਹ ਸਹੀ ਹਨ ਜਾਂ ਗਲਤ ਕਿਉਂਕਿ ਇਹ ਇਕ ਜਾਂਚ ਦਾ ਵਿਸ਼ਾ ਹੈ ਪਰ ਜਿਸ ਤਰ੍ਹਾਂ ਸਿੱਖ ਸਟੂਡੈਂਟ ਫੈੱਡਰੇਸ਼ਨ ਵੱਲੋਂ ਕਾਂਗਰਸੀ ਲੀਡਰ 'ਤੇ ਇਹ ਗੰਭੀਰ ਦੋਸ਼ ਲਗਾਏ ਜਾ ਰਹੇ ਹਨ ਉਸ ਨਾਲ ਕਾਂਗਰਸੀ ਲੀਡਰਾਂ ਅਤੇ ਪਾਰਟੀ 'ਤੇ ਕਈ ਸਵਾਲ ਖੜ੍ਹੇ ਹੁੰਦੇ ਹਨ, ਜਿਸ ਦਾ ਜਵਾਬ ਕਾਂਗਰਸੀ ਲੀਡਰਾਂ ਨੂੰ ਜ਼ਰੂਰ ਦੇਣਾ ਚਾਹੀਦਾ ਹੈ ।
ਇਹ ਵੀ ਪੜ੍ਹੋ​​​​​​​: ਪੰਜਾਬੀ ਵਿਸ਼ੇ ਖ਼ਿਲਾਫ਼ ਪੰਜਾਬ ਵਕਫ ਬੋਰਡ ਵੱਲੋਂ ਪਾਸ ਕੀਤਾ ਮਤਾ ਕੈਪਟਨ ਨੇ ਕੀਤਾ ਰੱਦ
ਇਹ ਵੀ ਪੜ੍ਹੋ: ਸਿੱਖਾਂ ਨਾਲ ਪੰਗਾ ਲੈ ਕੇ ਕਸੂਤਾ ਫਸਿਆ ਨੀਟੂ ਸ਼ਟਰਾਂਵਾਲਾ, ਕੰਨਾਂ ਨੂੰ ਹੱਥ ਲਾ ਮੰਗੀ ਮੁਆਫੀ


shivani attri

Content Editor

Related News