ਸਿਮਰਨਜੀਤ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਪੁਲਸ ਤੇ ਸ਼ਿਕਾਇਤਕਰਤਾ ’ਤੇ ਲਾਏ ਦੋਸ਼

12/21/2020 11:04:42 AM

ਜਲੰਧਰ (ਜ. ਬ.)— ਖਾਦੀ ਬੋਰਡ ਦੇ ਡਾਇਰੈਕਟਰ ਮੇਜਰ ਸਿੰਘ ਨੇ ਇਕ ਪ੍ਰੈੱਸ ਕਾਨਫਰੰਸ ਕਰਕੇ ਸਿਮਰਨਜੀਤ ਵੱਲੋਂ ਫੇਸਬੁੱਕ ’ਤੇ ਲਾਈਵ ਹੋ ਕੇ ਪਾਈ ਪੋਸਟ ’ਤੇ ਇਤਰਾਜ਼ ਜਤਾਇਆ ਹੈ। ਖਾਦੀ ਬੋਰਡ ਦੇ ਡਾਇਰੈਕਟਰ ਮੇਜਰ ਸਿੰਘ ਨੇ ਕਿਹਾ ਕਿ ਸਿਮਰਨਜੀਤ ਸਿੰਘ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਉਨ੍ਹਾਂ ਅਤੇ ਪੁਲਸ ਖ਼ਿਲਾਫ਼ ਮਾੜਾ ਪ੍ਰਚਾਰ ਕੀਤਾ ਹੈ। ਉਨ੍ਹਾਂ ਕਿਹਾ ਕਿ 16 ਦਸੰਬਰ ਨੂੰ ਸ਼ਾਮ 5 ਵਜੇ ਸਿਮਰਨਜੀਤ ਸਿੰਘ ਨੂੰ ਕਾਰ ਸਮੇਤ ਪੁਲਸ ਕੋਲ ਫੜਾ ਦਿੱਤਾ ਗਿਆ ਸੀ, ਜਦਕਿ ਤਹਿਸੀਲਦਾਰ ਦੀ ਮੌਜੂਦਗੀ ’ਚ ਪੈਸਿਆਂ ਦੀ ਰਿਕਵਰੀ ਵੀ ਹੋਈ ਸੀ ਪਰ ਪੁਲਸ ਨੇ ਐੱਫ. ਆਈ. ਆਰ. ਦਰਜ ਕਰਨ ਤੋਂ ਬਾਅਦ ਸਿਮਰਨਜੀਤ ਸਿੰਘ ਦੀ ਗਿ੍ਰਫ਼ਤਾਰੀ ਪਾ ਕੇ ਉਸ ਨੂੰ ਜ਼ਮਾਨਤ ਦੇ ਦਿੱਤੀ।

ਇਹ ਵੀ ਪੜ੍ਹੋ: ਜਲੰਧਰ ’ਚ ਪ੍ਰਾਪਰਟੀ ਵਿਵਾਦ ਦਾ ਖ਼ੌਫ਼ਨਾਕ ਅੰਤ, ਭਰਾ ’ਤੇ ਗੋਲੀ ਚਲਾਉਣ ਵਾਲੇ ਅੰਮਿ੍ਰਤਪਾਲ ਨੇ ਕੀਤੀ ਖ਼ੁਦਕੁਸ਼ੀ

ਉਨ੍ਹਾਂ ਕਿਹਾ ਕਿ ਸਿਮਰਨਜੀਤ ਨੂੰ ਜ਼ਮਾਨਤ ਦੇਣ ਦੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਸੀ ਪਰ ਜਦੋਂ ਸਿਮਰਨਜੀਤ ਸਿੰਘ ਨੇ ਆਪਣੀ ਫੇਸਬੁੱਕ ’ਤੇ ਲਾਈਵ ਹੋ ਕੇ ਮੇਜਰ ਸਿੰਘ ਅਤੇ ਪੁਲਸ ਖ਼ਿਲਾਫ਼ ਮਾੜਾ ਪ੍ਰਚਾਰ ਕੀਤਾ ਅਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ, ਤਾਂ ਪਤਾ ਲੱਗਾ ਕਿ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਹੈ। ਮੇਜਰ ਸਿੰਘ ਨੇ ਕਿਹਾ ਕਿ ਜ਼ਮਾਨਤ ਮਿਲਣ ਤੋਂ ਬਾਅਦ ਉਹ ਲਗਾਤਾਰ ਸਿਮਰਨਜੀਤ ਦੀ ਗਿ੍ਰਫ਼ਤਾਰੀ ਨੂੰ ਲੈ ਕੇ ਪੁਲਸ ਅਧਿਕਾਰੀਆਂ ਨੂੰ ਮਿਲ ਰਹੇ ਹਨ ਪਰ ਉਨ੍ਹਾਂ ਨੂੰ ਸਿਰਫ਼ ਝੂਠੇ ਭਰੋਸੇ ਦਿੱਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਜਗਰਾਓਂ ’ਚ ਵੱਡੀ ਵਾਰਦਾਤ, NRI ਦੋਸਤਾਂ ਨੇ ਮੋਟਰ ’ਤੇ ਲਿਜਾ ਕੇ ਗੋਲੀਆਂ ਨਾਲ ਭੁੰਨਿਆ ਦੋਸਤ

ਉਨ੍ਹਾਂ ਕਿਹਾ ਕਿ ਇੰਨਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਪੁਲਸ ਨੇ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਉਹ ਰੋਸ ਪ੍ਰਗਟ ਕਰਨ ਲਈ ਆਪਣੇ ਸਾਥੀਆਂ ਸਮੇਤ 21 ਦਸੰਬਰ ਨੂੰ ਥਾਣਾ ਨਵੀਂ ਬਾਰਾਦਰੀ ਦੇ ਬਾਹਰ ਧਰਨਾ ਲਾਉਣਗੇ। ਦੱਸ ਦੇਈਏ ਕਿ ਮੇਜਰ ਸਿੰਘ ਪਹਿਲਾਂ ਵੀ ਥਾਣੇ ਦੇ ਬਾਹਰ ਧਰਨਾ ਲਾ ਚੁੱਕੇ ਹਨ, ਜਦਕਿ ਇਸ ਤੋਂ ਪਹਿਲਾਂ ਥਾਣੇ ਵਿਚ ਮੁਰਗਾ ਪਾਰਟੀ ਵੀ ਹੋਈ ਸੀ।

ਇਹ ਵੀ ਪੜ੍ਹੋ: ਕਰੋ ਦਰਸ਼ਨ ਗੁਰਦੁਆਰਾ ਕੋਤਵਾਲੀ ਸਾਹਿਬ ਦੇ, ਇਸ ਸਥਾਨ ’ਤੇ ਮਾਤਾ ਗੁਜਰੀ ਤੇ ਛੋਟੇ ਸਾਹਿਬਜ਼ਾਦਿਆਂ ਨੇ ਕੱਟੀ ਸੀ ਕੈਦ


shivani attri

Content Editor

Related News