ਬੇਹੋਸ਼ੀ ਦੀ ਹਾਲਤ ’ਚ ਸਰਹੰਦ ਨਹਿਰ ਕਿਨਾਰੇ ਡਿੱਗਾ ਮਿਲਿਆ ਨੌਜਵਾਨ

01/12/2021 1:49:12 PM

ਰੂਪਨਗਰ (ਵਿਜੇ ਸ਼ਰਮਾ) - ਸਥਾਨਕ ਸਰਹੰਦ ਨਹਿਰ ਦੇ ਕਿਨਾਰੇ ਤੋਂ ਪੁਲਸ ਨੇ ਸ਼ਾਮ ਦੇ ਸਮੇਂ ਬੇਹੋਸ਼ੀ ਦੀ ਹਾਲਤ ’ਚ ਪਏ ਇਕ ਨੌਜਵਾਨ ਨੂੰ ਬਰਾਮਦ ਕੀਤਾ ਹੈ, ਜਿਸਨੂੰ ਇਲਾਜ ਲਈ ਚੰਡੀਗੜ੍ਹ ਦੇ 32 ਸੈਕਟਰ ਦੇ ਹਸਪਤਾਲ ’ਚ ਭੇਜ ਦਿੱਤਾ ਗਿਆ ਹੈ। ਸਿਟੀ ਪੁਲਸ ਦੇ ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਅੱਜ ਸ਼ਾਮੀ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਰਾਧਾ ਸੁਆਮੀ ਸਤਿਸੰਗ ਭਵਨ ਦੇ ਸਾਹਮਣੇ ਛਟ ਪੂਜਾ ਘਾਟ ’ਤੇ ਸਰਹੰਦ ਨਹਿਰ ਦੇ ਕਿਨਾਰੇ ਬੇਹੋਸ਼ ਪਿਆ ਹੈ। ਉਸਦਾ ਨੇੜੇ ਮੋਟਰਸਾਇਕਲ ਵੀ ਖੜ੍ਹਾ ਹੈ। 

ਪੜ੍ਹੋ ਇਹ ਵੀ ਖ਼ਬਰ - Lohri/Makar Sankranti 2021: ਲੋਹੜੀ ਤੇ ਮਕਰ ਸੰਕ੍ਰਾਂਤੀ ਮੌਕੇ ਜਾਣੋ ਕਿਨ੍ਹਾਂ ਚੀਜ਼ਾਂ ਨੂੰ ਦਾਨ ਕਰਨਾ ਹੁੰਦੈ ਸ਼ੁੱਭ ਤੇ ਅਸ਼ੁੱਭ 

ਪੜ੍ਹੋ ਇਹ ਵੀ ਖ਼ਬਰ - ਜਾਣੋ ਠੰਡ ਦੇ ਮੌਸਮ 'ਚ ਕਿਉਂ ਜ਼ਿਆਦਾ ਹੁੰਦੇ ਨੇ 'ਦਿਲ ਦੇ ਰੋਗ', ਬਚਾਅ ਕਰਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

ਪੁਲਸ ਨੇ ਕਾਰਵਾਈ ਕਰਦੇ ਹੋਏ ਮੌਕੇ ’ਤੇ ਪਹੁੰਚ ਕੇ ਨੌਜਵਾਨ ਨੂੰ ਉੱਥੋ ਚੁੱਕਿਆ। ਉਨ੍ਹਾਂ ਦੱਸਿਆ ਕਿ ਨਸ਼ੇ ਦੀ ਓਵਰਡੋਜ਼ ਕਾਰਣ ਨੌਜਵਾਨ ਬੇਹੋਸ਼ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਉਸਨੂੰ ਸਿਵਲ ਹਸਪਤਾਲ ਰੂਪਨਗਰ ਭੇਜ ਦਿੱਤਾ ਪਰ ਉਸਨੂੰ ਡਾਕਟਰਾਂ ਵਲੋਂ ਸੈਕਟਰ 32 ਚੰਡੀਗੜ੍ਹ ਦੇ ਹਸਪਤਾਲ ’ਚ ਰੈਫਰ ਕਰ ਦਿੱਤਾ ਗਿਆ ਹੈ। ਨੌਜਵਾਨ ਦੀ ਪਛਾਣ ਸੁਰਮੁੱਖ ਸਿੰਘ ਪੁੱਤਰ ਸੁਰਿੰਦਰ ਸਿੰਘ ਨਿਵਾਸੀ ਸ਼ਾਲਾਪੁਰ (ਥਾਣਾ ਸਿੰਘ) ਵਜੋਂ ਹੋਈ।

ਪੜ੍ਹੋ ਇਹ ਵੀ ਖ਼ਬਰ - ਦੋ ਇਲਾਇਚੀਆਂ ਖਾਣ ਮਗਰੋਂ ਪੀਓ ਗਰਮ ਪਾਣੀ, ਹਮੇਸ਼ਾ ਲਈ ਦੂਰ ਹੋਣਗੀਆਂ ਇਹ ਬੀਮਾਰੀਆਂ


rajwinder kaur

Content Editor

Related News