ਮੁਕਤਸਰ ਦੇ ਵਕੀਲ 'ਤੇ ਥਰਡ ਡਿਗਰੀ ਟਾਰਚਰ ਦੇ ਮਾਮਲੇ ’ਚ SIT ਦਾ ਗਠਨ
09/28/2023 5:18:49 AM

ਜਲੰਧਰ (ਨਰਿੰਦਰ ਮੋਹਨ)- ਸ੍ਰੀ ਮੁਕਤਸਰ ਸਾਹਿਬ ’ਚ ਵਕੀਲਾਂ ’ਤੇ ਕੀਤੇ ਗਏ ਥਰਡ ਡਿਗਰੀ ਟਾਰਚਰ ਦੇ ਮਾਮਲੇ ’ਚ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਨੇ ਇਸ ਮਾਮਲੇ ਦੀ ਜਾਂਚ ਲਈ ਚਾਰ ਮੈਂਬਰੀ ਉੱਚ ਟੀਮ ਦਾ ਗਠਨ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਲੱਖਾਂ ਰੁਪਏ ਦੇ ਕੇ ਲਵਾਈ ਸਰਕਾਰੀ ਨੌਕਰੀ, ਜੁਆਇਨਿੰਗ ਕਰਨ ਗਏ ਨੌਜਵਾਨ ਦੇ ਉੱਡੇ ਹੋਸ਼
ਬਿਊਰੋ ਆਫ ਇਨਵੈਸਟੀਗੇਸ਼ਨ ਦੇ ਹੁਕਮਾਂ ਮੁਤਾਬਕ ਲੁਧਿਆਣਾ ਦੇ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਇਸ ਟੀਮ ਦੀ ਅਗਵਾਈ ਕਰਨਗੇ, ਜਦਕਿ ਲੁਧਿਆਣਾ ਦੇ ਡੀ. ਸੀ. ਪੀ. ਹਰਮੀਤ ਸਿੰਘ ਹੁੰਦਲ, ਲੁਧਿਆਣਾ ਦੇ ਆਈ. ਪੀ. ਐੱਸ. ਅਧਿਕਾਰੀ ਸੋਹੇਲ ਕਾਸਿਮ ਅਤੇ ਪੀ. ਪੀ. ਐੱਸ. ਅਧਿਕਾਰੀ ਪਲਵਿੰਦਰ ਸਿੰਘ ਚੀਮਾ ਇਸ ਦੇ ਮੈਂਬਰ ਹੋਣਗੇ। ਇਹ ਟੀਮ ਏ. ਡੀ. ਜੀ. ਪੀ. ਇੰਟੈਲੀਜੈਂਸ ਪੰਜਾਬ ਦੀ ਨਿਗਰਾਨੀ ਹੇਠ ਕੰਮ ਕਰੇਗੀ। ਟੀਮ ਨੂੰ ਆਪਣੀ ਜਾਂਚ ਜਲਦੀ ਤੋਂ ਜਲਦੀ ਮੁਕੰਮਲ ਕਰਕੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8