ਪੁਲਸ ਨੇ 3 ਵੱਖ-ਵੱਖ ਮਾਮਲਿਆਂ ''ਚ ਨਸ਼ਾ ਕਰਦੇ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Sunday, Aug 09, 2026 - 03:44 PM (IST)
ਨਵਾਂਸ਼ਹਿਰ (ਤ੍ਰਿਪਾਠੀ)-ਪੁਲਸ ਨੇ ਤਿੰਨ ਵੱਖ-ਵੱਖ ਮਾਮਲਿਆਂ 'ਚ ਨਸ਼ਾ ਕਰਦੇ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਔੜ ਵਿਖੇ ਤਾਇਨਾਤ ਐੱਸ. ਆਈ. ਬਲਵੀਰ ਰਾਮ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਬੱਸ ਸਟੈਂਡ ਔੜ ਵਿਖੇ ਮੌਜੂਦ ਸੀ ਕਿ ਪੁਲਸ ਦੇ ਮੁਖਬਰ ਵਿਸ਼ੇਸ਼ ਨੇ ਅੱਗੇ ਆ ਕੇ ਇਤਲਾਹ ਦਿੱਤੀ ਕਿ ਨਿਖਿਲ ਪੁੱਤਰ ਨਵੀਨ ਕੁਮਾਰ, ਪਰਮਿੰਦਰ ਉਰਫ਼ ਰਾਹੁਲ ਪੁੱਤਰ ਰਾਕੇਸ਼ ਕੁਮਾਰ ਅਤੇ ਸਵਨ ਕੁਮਾਰ ਪੁੱਤਰ ਰਜਿੰਦਰ ਕੁਮਾਰ ਵਾਸੀ ਔੜ ਅਤੇ ਲਖਵਿੰਦਰ ਸਿੰਘ ਉਰਫ਼ ਲਾਡੀ ਪੁੱਤਰ ਸੁਖਦੀਪ ਸਿੰਘ ਵਾਸੀ ਮਲ੍ਹਾ ਬੇਦਿਆ ਜੋ ਚਾਰੋਂ ਹੈਰੋਇਨ ਦਾ ਨਸ਼ਾ ਕਰਨ ਦੇ ਆਦੀ ਹਨ ਅਤੇ ਮੌਜੂਦਾ ਸਮੇਂ ਉਪਰੋਕਤ ਚਾਰੇ ਵਿਅਕਤੀ ਧਾਰਮਿਕ ਸਥਾਨ ਦੇ ਪਿਛਲੇ ਪਾਸੇ ਸੁੰਨਸਾਨ ਜਗ੍ਹਾ ’ਤੇ ਬੈਠ ਕੇ ਹੈਰੋਇਨ ਪੀ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
ਪੁਲਸ ਨੇ ਦੱਸਿਆ ਕਿ ਉਕਤ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਛਾਪੇਮਾਰੀ ਕਰਕੇ ਉਕਤ ਚਾਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਪਾਸੋਂ ਸਿਲਵਰ ਪੰਨੀ ਹੈਰੋਇਨ ਲੱਗੀ, ਲਾਈਟਰ ਅਤੇ ਪਾਇਪਨੂੰਮਾ ਨੋਟ ਬਰਾਮਦ ਕੀਤਾ। ਇਸੇ ਤਰ੍ਹਾਂ ਥਾਣਾ ਕਾਠਗੜ੍ਹ ਦੀ ਪੁਲਸ ਨੇ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਸ ਜਾਂਚ ਅਧਿਕਾਰੀ ਏ. ਐੱਸ. ਆਈ. ਰਾਮ ਸ਼ਾਹ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਕੁਲਵੰਤ ਸਿੰਘ ਵਿੱਕੀ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਜੰਡੀ, ਥਾਣਾ ਕਾਠਗੜ੍ਹ ਵਜੋਂ ਹੋਈ ਹੈ।
ਇਕ ਹੋਰ ਮਾਮਲੇ 'ਚ ਥਾਣਾ ਪੋਜੇਵਾਲ ਦੀ ਪੁਲਸ ਨੇ ਇਕ ਨੌਜਵਾਨ ਨੂੰ ਨਸ਼ੇ ਦੀ ਹਾਲਤ 'ਚ ਕਾਬੂ ਕੀਤਾ ਹੈ। ਪੁਲਸ ਤਫ਼ਤੀਸ਼ੀ ਅਫ਼ਸਰ ਐੱਸ. ਆਈ. ਸ਼ਿਵਾਨੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਪਿੰਡ ਕੁਲਪੁਰ ਨੇੜੇ ਪੁੱਜੀ ਤਾਂ ਪੁਲਸ ਦੇ ਮੁਖ਼ਬਰ ਵਿਸ਼ੇਸ਼ ਨੇ ਇਤਲਾਹ ਦਿੱਤੀ ਕਿ ਇਕ ਨੌਜਵਾਨ ਨਸ਼ੇ ਦੀ ਹਾਲਤ 'ਚ ਪਿੰਡ ਕੁਲਪੁਰ ਦੇ ਭੱਠੇ ਨੇੜੇ ਘੁੰਮ ਰਿਹਾ ਹੈ।
ਇਹ ਵੀ ਪੜ੍ਹੋ: ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
ਐੱਸ. ਆਈ. ਨੇ ਦੱਸਿਆ ਕਿ ਉਕਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦਾ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਐੱਸ. ਆਈ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਹਰਪ੍ਰੀਤ ਉਰਫ਼ ਹੈਪੀ ਪੁੱਤਰ ਲਛਮਣ ਦਾਸ ਵਾਸੀ ਗੜ੍ਹਸ਼ੰਕਰ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਮਾਮਲਿਆਂ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਤ ਥਾਣਿਆਂ 'ਚ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
