ਪੀਣ ਵਾਲੇ ਪਾਣੀ ਦੀ ਦੁਰਵਰਤੋਂ ਕਰਨ ''ਤੇ 6 ਵਿਅਕਤੀਆਂ ਕੱਟੇ ਚਲਾਨ

Wednesday, Sep 18, 2019 - 11:36 PM (IST)

ਪੀਣ ਵਾਲੇ ਪਾਣੀ ਦੀ ਦੁਰਵਰਤੋਂ ਕਰਨ ''ਤੇ 6 ਵਿਅਕਤੀਆਂ ਕੱਟੇ ਚਲਾਨ

ਹੁਸ਼ਿਆਰਪੁਰ, (ਘੁੰਮਣ)- ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀਣ ਵਾਲੇ ਪਾਣੀ ਦੀ ਹੋ ਰਹੀ ਦੁਰਵਰਤੋਂ ਦੀ ਰੋਕਥਾਮ ਲਈ ਅੱਜ ਵਾਟਰ ਸਪਲਾਈ ਦੇ ਜੇ.ਈ. ਅਸ਼ਵਨੀ ਸ਼ਰਮਾ, ਸੁਪਰਡੈਂਟ ਗੁਰਮੇਲ ਸਿੰਘ ਅਤੇ ਪ੍ਰਦੀਪ ਕੁਮਾਰ ਨੇ ਸ਼ਹਿਰ ਦੇ ਮੁਹੱਲਾ ਕੀਰਤੀ ਨਗਰ ਵਿਖੇ ਚੈਕਿੰਗ ਕੀਤੀ ਅਤੇ ਮੌਕੇ 'ਤੇ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਕਰ ਰਹੇ 6 ਵਿਅਕਤੀਆਂ ਦੇ ਚਲਾਨ ਕੱਟੇ।
ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਦੀ ਟੀਮ ਵੱਲੋਂ ਪਾਣੀ ਦੀ ਦੁਰਵਰਤੋਂ ਰੋਕਣ ਲਈ ਹਰ ਰੋਜ਼ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪੀਣ ਵਾਲੇ ਪਾਣੀ ਦੀ ਨਾਜਾਇਜ਼ ਵਰਤੋਂ ਕਰਨ ਵਾਲੇ ਲੋਕਾਂ ਦੀਆਂ ਪਾਈਪਾਂ ਕਬਜ਼ੇ ਵਿਚ ਲੈ ਕੇ ਜੁਰਮਾਨੇ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਨਿਵਾਸੀ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਨਾ ਕਰਨ ਅਤੇ ਇਸ ਦੀ ਸੰਜਮ ਨਾਲ ਵਰਤੋਂ ਕਰਨ।


author

Bharat Thapa

Content Editor

Related News