ਐੱਸ. ਐੱਲ. ਏ. ਯੂਨੀਅਨ ਜ਼ਿਲ੍ਹਾ ਕਮੇਟੀ ਦੀ ਹੋਈ ਚੋਣ, ਬਰਜਿੰਦਰ ਸਿੰਘ ਚੋਹਕਾ ਬਣੇ ਪ੍ਰਧਾਨ

04/29/2021 4:32:00 PM

ਟਾਂਡਾ ਉੜਮੁੜ (ਪੰਡਿਤ) - ਐੱਸ. ਐੱਲ. ਏ. ਜ਼ਿਲ੍ਹਾ ਹੁਸ਼ਿਆਰਪੁਰ ਦੀ ਇਕ ਅਹਿਮ ਮੀਟਿੰਗ ਸੂਬਾ ਜਨਰਲ  ਸਕੱਤਰ ਨਿਰੰਜਨਜੋਤ ਸਿੰਘ ਅਤੇ ਸੂਬਾ ਵਿੱਤ ਸਕੱਤਰ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਹੋਈ। ਕੋਵਿਡ 19 ਕਾਰਨ ਪੈਦਾ ਹੋਏ ਹੰਗਾਮੀ ਹਾਲਾਤਾਂ ਦੇ ਮੱਦੇਨਜ਼ਰ ਇਹ ਮੀਟਿੰਗ ਆਨ ਲਾਈਨ ਕੀਤੀ ਗਈ। ਮੀਟਿੰਗ ਦੌਰਾਨ ਜਿੱਥੇ ਸਕੂਲਾਂ ਵਿੱਚ ਤਾਇਨਾਤ ਐੱਸ. ਐੱਲ. ਏ. ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ, ਉਥੇ ਨਾਲ ਹੀ ਨਵੀਂ ਜ਼ਿਲ੍ਹਾ ਕਮੇਟੀ ਦੀ ਚੋਣ ਵੀ ਕੀਤੀ ਗਈ।  

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਤੇ ਕੈਪਟਨ ਖ਼ਿਲਾਫ਼ ਵਿਧਾਇਕ ਪਰਗਟ ਸਿੰਘ ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ

ਸਰਬਸੰਮਤੀ ਨਾਲ ਹੋਈ ਇਸ ਚੋਣ ਦੌਰਾਨ ਬਰਜਿੰਦਰ ਸਿੰਘ ਚੋਹਕਾ ਨੂੰ ਜ਼ਿਲ੍ਹਾ ਪ੍ਰਧਾਨ, ਮਨੋਜ ਕੁਮਾਰ ਹਾਜੀਪੁਰ ਅਤੇ ਜਗਦੀਪ ਸਿੰਘ ਸੰਸਾਰਪੁਰ ਮੱਕੋਵਾਲ  ਨੂੰ ਸੀਨੀਅਰ ਮੀਤ ਪ੍ਰਧਾਨ, ਦਿਨੇਸ਼ ਕੁਮਾਰ ਪੱਦੀ ਸੂਰਾ ਸਿੰਘ ਨੂੰ ਜਨਰਲ ਸਕੱਤਰ, ਹਰਿੰਦਰ ਸਿੰਘ ਦਸੂਹਾ ਨੂੰ ਸੰਯੁਕਤ ਸਕੱਤਰ, ਸਤਬੀਰ ਸਿੰਘ ਭਾਟੀਆ ਖੁੱਡਾ ਨੂੰ ਵਿੱਤ ਸਕੱਤਰ, ਤਜਿੰਦਰ ਸਿੰਘ  ਗੜ੍ਹਸ਼ੰਕਰ ਨੂੰ ਪ੍ਰੈੱਸ ਸਕੱਤਰ, ਹਰਪ੍ਰੀਤ ਸਿੰਘ ਤਲਵੰਡੀ ਸੱਲਾਂ ਨੂੰ ਜਥੇਬੰਦਕ ਸਕੱਤਰ ਅਤੇ ਰਮੇਸ਼ ਕੁਮਾਰ ਤਲਵਾੜਾ ਨੂੰ ਕਾਰਜਕਾਰੀ ਮੈਂਬਰ ਚੁਣਿਆ ਗਿਆ।

ਇਹ ਵੀ ਪੜ੍ਹੋ :  ਪੰਜਾਬ 'ਚ ਫਿਲਹਾਲ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਨਹੀਂ ਲੱਗੇਗੀ ਕੋਰੋਨਾ ਵੈਕਸੀਨ, ਜਾਣੋ ਵਜ੍ਹਾ

ਨਵੀਂ ਚੁਣੀ ਗਈ ਕਮੇਟੀ ਵੱਲੋਂ ਬਰਜਿੰਦਰ ਸਿੰਘ ਚੋਹਕਾ ਨੇ ਤਨਦੇਹੀ ਨਾਲ ਕੰਮ ਕਰਦਿਆਂ ਕਰਮਚਾਰੀਆਂ ਦੀਆਂ ਮੰਗਾਂ ਨੂੰ ਵੱਧ ਤੋਂ ਵੱਧ ਹੱਦ ਤੱਕ ਹੱਲ ਕਰਵਾਉਣ  ਦੇ ਯਤਨ ਕਰਨ ਦਾ ਵਾਅਦਾ ਕੀਤਾ। ਇਸ ਦੌਰਾਨ ਸੂਬਾ ਜਨਰਲ ਸਕੱਤਰ ਨਿਰੰਜਨਜੋਤ ਸਿੰਘ ਨਵਾਂਸ਼ਹਿਰ ਅਤੇ ਸੂਬਾ ਵਿੱਤ ਸਕੱਤਰ ਹਰਪ੍ਰੀਤ ਸਿੰਘ ਨੇ ਨਵੀਂ ਚੁਣੀ ਗਈ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਤਨਦੇਹੀ ਅਤੇ ਸਿਰੜ ਨਾਲ ਸੰਘਰਸ਼ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਜ਼ਰੂਰੀ ਵਸਤਾਂ ਦੇ ਜਮ੍ਹਾਖੋਰਾਂ ਤੇ ਕਾਲਾਬਾਜ਼ਾਰੀਆਂ ਦੀ ਹੁਣ ਖੈਰ ਨਹੀਂ, ਡੀ. ਸੀ. ਨੇ ਦਿੱਤੇ ਇਹ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News