ਜਲੰਧਰ ''ਚ ਪ੍ਰਾਪਰਟੀ ਡੀਲਰ ਤੇ ਵਪਾਰੀ ਵਿਚਾਲੇ ਸ਼ਰੇਆਮ ਚੱਲੇ ਥੱਪੜ
Thursday, Oct 16, 2025 - 06:35 PM (IST)

ਜਲੰਧਰ (ਪੰਕਜ, ਕੁੰਦਨ)- ਜਲੰਧਰ ਸ਼ਹਿਰ ਦੇ ਬਸਤੀ ਬਾਵਾ ਖੇਲਾ 'ਚ ਉਸ ਸਮੇਂ ਮਾਹੌਲ ਗਰਮ ਹੋ ਗਿਆ ਜਦੋਂ ਇਕ ਪ੍ਰਾਪਰਟੀ ਡੀਲਰ ਅਤੇ ਇੱਕ ਸੈਨੇਟਰੀ ਵਪਾਰੀ ਵਿਚਕਾਰ ਝਗੜਾ ਹੋ ਗਿਆ। ਇਸ ਪੂਰੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਸੈਨੇਟਰੀ ਦੁਕਾਨ ਦੇ ਮਾਲਕ ਵਿਸ਼ਾਲ ਗੁਪਤਾ ਨੇ ਦੱਸਿਆ ਕਿ ਉਹ ਆਪਣੀ ਦੁਕਾਨ 'ਤੇ ਬੈਠਾ ਸੀ ਕਿ ਅਚਾਨਕ ਪ੍ਰਾਪਰਟੀ ਡੀਲਰ ਆਇਆ ਅਤੇ ਉਸ 'ਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ: 'ਆਪ' ਦੀ ਪੰਜਾਬ ਇਕਾਈ 'ਚ ਬਦਲਾਅ ਦੀਆਂ ਖ਼ਬਰਾਂ ਨੂੰ ਲੈ ਕੇ ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ
ਕਿਹਾ ਜਾ ਰਿਹਾ ਹੈ ਕਿ ਇਹ ਲੜਾਈ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਸੀ। ਮਾਮਲਾ ਇਸ ਹੱਦ ਤੱਕ ਵਧ ਗਿਆ ਕਿ ਦੋਵਾਂ ਨੇ ਇਕ ਦੂਜੇ ਨੂੰ ਥੱਪੜ ਮਾਰਨੇ ਸ਼ੁਰੂ ਕਰ ਦਿੱਤੇ। ਰਾਹਗੀਰਾਂ ਨੇ ਵੀਡੀਓ ਕੈਮਰੇ ਵਿੱਚ ਕੈਦ ਕਰ ਲਈ ਅਤੇ ਇਸਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ।
ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਕ ਹੋਰ ਵਾਅਦਾ ਕੀਤਾ ਪੂਰਾ, ਇਨ੍ਹਾਂ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8