ਸਮਾਰਟ ਵਿਲੇਜ ਕੰਪੇਨ ਤਹਿਤ 149.21 ਕਰੋੜ ਦੇ ਵਿਕਾਸ ਕਾਰਜਾਂ ਨਾਲ 106 ਪਿੰਡਾਂ ਦੀ ਹੋਵੇਗੀ ਕਾਇਆ-ਕਲਪ

10/18/2020 6:26:41 PM

ਜਲੰਧਰ (ਚੋਪੜਾ)— ਪੰਜਾਬ ਦੇ ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਤਹਿਤ ਜਲੰਧਰ ਜ਼ਿਲ੍ਹੇ ਦੇ 106 ਪਿੰਡਾਂ 'ਚ 149.21 ਕਰੋੜ ਰੁਪਏ ਨਾਲ ਕਰਵਾਏ ਜਾਣ ਵਾਲੇ 3201 ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਆਸ਼ੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਸਮਾਰਟ ਵਿਲੇਜ ਮੁਹਿੰਮ ਫੇਜ਼-2 ਦੇ ਵਰਚੂਅਲ ਉਦਘਾਟਨ ਸਮਾਗਮ ਮੌਕੇ ਸਥਾਨਕ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਚ ਆਯੋਜਿਤ ਵੀਡੀਓ ਕਾਨਫਰੰਸਿੰਗ 'ਚ ਹਿੱਸਾ ਲੈਂਦਿਆਂ ਕਿਹਾ ਕਿ ਇਹ ਪ੍ਰਾਜੈਕਟ ਦਿਹਾਤੀ ਇਲਾਕਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿਚ ਸਹਾਇਕ ਸਾਬਿਤ ਹੋਣਗੇ।

ਇਹ ਵੀ ਪੜ੍ਹੋ: ਪਤੀ ਨੇ ਪ੍ਰੇਮੀ ਨਾਲ ਪਾਰਕ 'ਚ ਰੰਗੇ ਹੱਥੀਂ ਫੜੀ ਪਤਨੀ, ਫਿਰ ਜੋ ਹੋਇਆ ਉਹ ਤਾਂ ਹੱਦ ਹੋ ਗਈ

ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਸੁਸ਼ੀਲ ਰਿੰਕੂ, ਵਿਧਾਇਕ ਰਾਜਿੰਦਰ ਬੇਰੀ, ਵਿਧਾਇਕ ਬਾਵਾ ਹੈਨਰੀ, ਵਿਧਾਇਕ ਪਰਗਟ ਸਿੰਘ, ਮੇਅਰ ਜਗਦੀਸ਼ ਰਾਜ ਰਾਜਾ ਅਤੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦੇ ਚੇਅਰਮੈਨ ਰਾਣਾ ਰੰਧਾਵਾ ਅਤੇ ਜ਼ਿਲਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਿਸੰਘ ਸੁੱਖਾ ਲਾਲੀ ਵੀ ਸ਼ਾਮਲ ਸਨ।

ਆਸ਼ੂ ਨੇ ਦੱਸਿਆ ਕਿ 2774 ਕਰੋੜ ਦੇ ਬਜਟ ਨਾਲ ਸਮਾਰਟ ਵਿਲੇਜ ਕੰਪੇਨ ਪ੍ਰਾਜੈਕਟ ਤਹਿਤ ਦਿਹਾਤੀ ਇਲਾਕਿਆਂ ਵਿਚ ਸ਼ਹਿਰਾਂ ਵਰਗਾ ਮੁੱਢਲਾ ਢਾਂਚਾ ਮੁਹੱਈਆ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 66 ਸਥਾਨਾਂ ਸਕੀਮ ਤਹਿਤ ਹੋਣ ਵਾਲੇ ਕੰਮਾਂ ਦੇ ਵਰਚੂਅਲ ਉਦਘਾਟਨ ਸਮਾਗਮ ਕੀਤੇ ਗਏ ਹਨ, ਜਿਨ੍ਹਾਂ ਵਿਚ ਵੱਡੀ ਗਿਣਤੀ ਸਰਪੰਚਾਂ ਅਤੇ ਪੰਚਾਂ ਵੱਲੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਹਿੱਸਾ ਿਲਆ ਗਿਆ। ਸਮਾਗਮ 'ਚ ਪੰਚਾਇਤਾਂ ਦੀ ਹਿੱਸੇਦਾਰੀ ਨੂੰ ਉਨ੍ਹਾਂ ਦੇ ਪਿੰਡਾਂ ਦੇ ਮੁਕੰਮਲ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਸਮਰੱਥ ਅਤੇ ਸ਼ਕਤੀਸ਼ਾਲੀ ਬਣਾਉਣ ਦੇ ਇਕ ਕਦਮ ਵਜੋਂ ਦੇਖਿਆ ਗਿਆ।

ਇਹ ਵੀ ਪੜ੍ਹੋ: ਅਪਰਾਧੀ 'ਖਾਕੀ' ਤੋਂ ਬੇਖੌਫ, 11 ਦਿਨਾਂ 'ਚ 6 ਕਤਲਾਂ ਤੋਂ ਇਲਾਵਾ ਇਨ੍ਹਾਂ ਵੱਡੀਆਂ ਵਾਰਦਾਤਾਂ ਨਾਲ ਦਹਿਲਿਆ ਪੰਜਾਬ

ਆਸ਼ੂ ਨੇ ਕਿਹਾ ਕਿ ਸਮਾਰਟ ਵਿਲੇਜ ਮੁਹਿੰਮ ਫੇਜ਼-2 ਤਹਿਤ ਜ਼ਿਲੇ ਦੇ ਦਿਹਾਤੀ ਇਲਾਕਿਆਂ ਵਿਚ ਮੁੱਢਲੇ ਢਾਂਚੇ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ ਤੇ ਕੈਪਟਨ ਸਰਕਾਰ ਨੇ ਪਿੰਡਾਂ ਦੇ ਲੋਕਾਂ ਨਾਲ ਕੀਤੀ ਵਚਨਬੱਧਤਾ ਨੂੰ ਪੂਰਾ ਕਰ ਕੇ ਦਿਖਾ ਦਿੱਤਾ ਹੈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕਰਨ ਵਾਲੀ ਪਿੰਡ ਮਨਕੋ ਦੀ ਸਰਪੰਚ ਕਮਲੇਸ਼ ਰਾਣੀ ਨੇ ਉਨ੍ਹਾਂ ਦੇ ਪਿੰਡ ਦੇ ਚਹੁੰ-ਮੁਖੀ ਵਿਕਾਸ ਲਈ ਸਕੀਮ ਦੀ ਪ੍ਰਸ਼ੰਸਾ ਕੀਤੀ ਅਤੇ 35 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿਚ ਬਿਹਤਰ ਸੜਕ ਨੈੱਟਵਰਕ, ਸੀਵਰੇਜ, ਸਟਰੀਟ ਲਾਈਟਾਂ ਅਤੇ ਹੋਰ ਸਹੂਲਤਾਂ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਇਸ ਮੌਕੇ ਏ. ਡੀ. ਸੀ. ਵਿਸ਼ੇਸ਼ ਸਾਰੰਗਲ, ਐੱਸ. ਡੀ. ਐੱਮ. ਡਾ. ਜੈਇੰਦਰ ਿਸੰਘ, ਡਿਪਟੀ ਸੀ. ਈ. ਓ. ਜ਼ਿਲਾ ਪ੍ਰੀਸ਼ਦ ਧਰਮਪਾਲ, ਡੀ. ਐੱਫ. ਐੱਸ. ਸੀ. ਨਰਿੰਦਰ ਸਿੰਘ, ਜ਼ਿਲਾ ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਹਨੀ ਜੋਸ਼ੀ, ਰਮਿਤ ਦੱਤਾ ਆਦਿ ਵੀ ਹਾਜ਼ਰ ਸਨ।

ਦੂਜੇ ਪੜਾਅ ਤਹਿਤ ਵੱਖ-ਵੱਖ ਪਿੰਡਾਂ ਵਿਚ ਕਰਵਾਏ ਜਾਣ ਵਾਲੇ ਵਿਕਾਸ ਕਾਰਜ
ਆਸ਼ੂ ਨੇ ਦੱਸਿਆ ਕਿ ਸੂਬਾ ਸਰਕਾਰ ਇਸ ਯੋਜਨਾ ਦੇ ਪਹਿਲੇ ਪੜਾਅ ਵਿਚ 41.46 ਕਰੋੜ ਰੁਪਏ ਨਾਲ ਜਲੰਧਰ ਦੇ 96 ਪਿੰਡਾਂ ਵਿਚ ਵਿਕਾਸ ਪ੍ਰਾਜੈਕਟਾਂ ਨੂੰ ਯਕੀਨੀ ਬਣਾ ਚੁੱਕੀ ਹੈ ਅਤੇ ਹੁਣ ਦੂਜੇ ਪੜਾਅ ਵਿਚ ਪਿੰਡਾਂ ਦੇ ਮੁੱਢਲੇ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਕਈ ਕੰਮ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਨਵੀਆਂ ਸੀਵਰੇਜ ਲਾਈਨਾਂ ਵਿਛਾਉਣਾ, ਥਾਪਰ ਮਾਡਲ ਪੌਂਡਸ ਦੀ ਸਥਾਪਨਾ ਕਰਨਾ, ਸਟਰੀਟ ਲਾਈਟ ਵਿਵਸਥਾ, ਇੰਟਰਲਾਕਿੰਗ ਟਾਈਲਾਂ ਵਾਲੀਆਂ ਸੜਕਾਂ, ਸ਼ਮਸ਼ਾਨਘਾਟਾਂ ਵਿਚ ਸ਼ੈੱਡ, ਸਾਲਿਡ ਵੇਸਟ ਮੈਨੇਜਮੈਂਟ, ਸੀਵਰੇਜ ਵੇਸਟ ਦਾ ਨਿਪਟਾਰਾ ਕਰਨਾ, ਪੰਚਾਇਤ ਘਰਾਂ ਦਾ ਨਿਰਮਾਣ, ਨਵੇਂ ਖੇਡ ਮੈਦਾਨ ਬਣਾਉਣਾ, ਕਮਿਊਨਿਟੀ ਸੈਂਟਰ ਬਣਾਉਣਾ ਆਦਿ ਸਮੇਤ 3201 ਵਿਕਾਸ ਪ੍ਰਾਜੈਕਟ ਸ਼ਾਮਲ ਹਨ, ਜਿਨ੍ਹਾਂ ਨੂੰ ਜਲਦ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਸਹੁਰੇ ਪਰਿਵਾਰ ਦੀ ਰੂਹ ਕੰਬਾਊ ਵਾਰਦਾਤ, ਸੁੱਤੀ ਪਈ ਨੂੰਹ ਨੂੰ ਲਾਈ ਅੱਗ

ਕਿਹੜੇ 11 ਬਲਾਕਾਂ ਦੇ ਪਿੰਡਾਂ ਵਿਚ ਹੋਣਗੇ ਕਰੋੜਾਂ ਦੇ ਵਿਕਾਸ ਪ੍ਰਾਜੈਕਟ
ਆਸ਼ੂ ਨੇ ਦੱਸਿਆ ਕਿ 11 ਬਲਾਕਾਂ ਵਿਚ ਜਿਹੜੇ ਪਿੰਡਾਂ ਦੀ ਚੋਣ ਕੀਤੀ ਗਈ ਹੈ, ਉਥੇ ਵਿਕਾਸ ਕਾਰਜ ਕਰਵਾਏ ਜਾਣਗੇ, ਉਨ੍ਹਾਂ ਵਿਚ ਪੂਰਬੀ ਬਲਾਕ ਦੇ ਵਿਕਾਸ ਪ੍ਰਾਜੈਕਟਾਂ 'ਤੇ 14.67 ਕਰੋੜ ਰੁਪਏ ਖਰਚ ਹੋਣਗੇ। ਇਸੇ ਤਰ੍ਹਾਂ ਜਲੰਧਰ ਪੱਛਮੀ ਦੇ 10 ਪਿੰਡਾਂ ਵਿਚ 25.26 ਕਰੋੜ , ਆਦਮਪੁਰ ਦੇ 11 ਪਿੰਡਾਂ ਵਿਚ 12.85 ਕਰੋੜ , ਭੋਗਪੁਰ ਦੇ 9 ਪਿੰਡਾਂ ਵਿਚ 13.26 ਕਰੋੜ, ਨਕੋਦਰ ਦੇ 10 ਪਿੰਡਾਂ ਵਿਚ 16.90 ਕਰੋੜ, ਫਿਲੌਰ ਦੇ 9 ਪਿੰਡਾਂ ਵਿਚ 18.56 ਕਰੋੜ, ਸ਼ਾਹਕੋਟ ਦੇ 11 ਪਿੰਡਾਂ ਵਿਚ 10.76 ਕਰੋੜ, ਨੂਰਮਹਿਲ ਦੇ 9 ਪਿੰਡਾਂ ਵਿਚ 10.23 ਕਰੋੜ, ਰੁੜਕਾ ਕਲਾਂ ਦੇ 10 ਪਿੰਡਾਂ ਵਿਚ 8.32 ਕਰੋੜ, ਲੋਹੀਆਂ ਦੇ 10 ਪਿੰਡਾਂ ਵਿਚ 10.55 ਕਰੋੜ ਅਤੇ ਮਹਿਤਪੁਰ ਬਲਾਕ ਦੇ 9 ਪਿੰਡਾਂ ਵਿਚ 78.05 ਕਰੋੜ ਰੁਪਏ ਵੱਖ-ਵੱਖ ਵਿਕਾਸ ਪ੍ਰਾਜੈਕਟਾਂ 'ਤੇ ਖਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ: ਘਰ 'ਚ ਚੱਲ ਰਿਹਾ ਸੀ ਇਹ ਗੰਦਾ ਧੰਦਾ, ਪੁਲਸ ਨੇ ਛਾਪਾ ਮਾਰ ਇਤਰਾਜ਼ਯੋਗ ਹਾਲਤ 'ਚ ਫੜੀਆਂ ਔਰਤਾਂ

ਵਿਧਾਇਕਾਂ ਵੱਲੋਂ 3-3 ਹਜ਼ਾਰ ਨਵੇਂ ਸਮਾਰਟ ਕਾਰਡ ਬਣਾਉਣ ਦੀ ਮੰਗ
ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਵਰਚੂਅਲ ਉਦਘਾਟਨ ਸਮਾਗਮ ਅਤੇ ਪ੍ਰੈੱਸ ਕਾਨਫਰੰਸ ਉਪਰੰਤ ਵਾਪਸ ਮੁੜਨ ਮੌਕੇ ਕਾਂਗਰਸੀ ਵਿਧਾਇਕਾਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਆਪਣੀ ਗੱਲ ਰੱਖਣ ਲਈ ਆਸ਼ੂ ਨੂੰ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੇ ਦਫਤਰ 'ਚ ਲੈ ਗਏ, ਜਿੱਥੇ ਵਿਧਾਇਕ ਰਾਜਿੰਦਰ ਬੇਰੀ, ਵਿਧਾਇਕ ਸੁਸ਼ੀਲ ਰਿੰਕੂ, ਵਿਧਾਇਕ ਬਾਵਾ ਹੈਨਰੀ ਅਤੇ ਵਿਧਾਇਕ ਪਰਗਟ ਸਿੰਘ ਨੇ ਉਨ੍ਹਾਂ ਨਾਲ ਬੰਦ ਕਮਰਾ ਮੀਟਿੰਗ ਕੀਤੀ।
ਇਹ ਵੀ ਪੜ੍ਹੋ: ਰਾਹ ਜਾਂਦੀ ਬੀਬੀ ਨੂੰ ਝਪਟਮਾਰਾਂ ਨੇ ਘੇਰਿਆ,ਵਾਹ ਨਾ ਚੱਲਦਾ ਵੇਖ ਦਾਗੇ ਹਵਾਈ ਫ਼ਾਇਰ

ਕਾਂਗਰਸੀ ਵਿਧਾਇਕਾਂ ਨੇ ਆਸ਼ੂ ਨੂੰ ਕਿਹਾ ਕਿ ਉਨ੍ਹਾਂ ਦੇ ਹਲਕਿਆਂ 'ਚ 3-3 ਹਜ਼ਾਰ ਨਵੇਂ ਸਮਾਰਟ ਕਾਰਡ ਬਣਾਏ ਜਾਣ ਕਿਉਂਕਿ ਅਜੇ ਵੀ ਬਹੁਤ ਸਾਰੇ ਲੋੜਵੰਦ ਲੋਕ ਅਜਿਹੇ ਹਨ, ਜਿਹੜੇ ਕਿ ਸਸਤਾ ਆਟਾ-ਦਾਲ ਸਕੀਮ ਤੋਂ ਵਾਂਝੇ ਹਨ। ਆਸ਼ੂ ਨੇ ਕਿਹਾ ਕਿ ਸਰਕਾਰ ਨਿਰਧਾਰਿਤ ਗਿਣਤੀ ਵਿਚ ਹੀ ਸਮਾਰਟ ਕਾਰਡ ਬਣਾਏਗੀ ਪਰ ਸਾਬਕਾ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਵੱਡੀ ਗਿਣਤੀ ਵਿਚ ਅਜਿਹੇ ਲੋਕਾਂ ਦੇ ਨੀਲੇ ਕਾਰਡ ਬਣਾਏ ਗਏ ਸਨ, ਜੋ ਕਿ ਇਸ ਸਕੀਮ ਦੇ ਘੇਰੇ ਵਿਚ ਨਹੀਂ ਸਨ ਆਉਂਦੇ।

ਇਹ ਵੀ ਪੜ੍ਹੋ: ਪਰਿਵਾਰ ਕਰ ਰਿਹਾ ਸੀ ਅੰਤਿਮ ਸੰਸਕਾਰ ਦੀਆਂ ਰਸਮਾਂ, ਅਚਾਨਕ ਆਏ ਫੋਨ ਨੇ ਉਡਾ ਦਿੱਤੇ ਸਭ ਦੇ ਹੋਸ਼
ਆਸ਼ੂ ਨੇ ਕਿਹਾ ਕਿ ਪਹਿਲਾਂ ਵੀ ਹਜ਼ਾਰਾਂ ਦੀ ਗਿਣਤੀ ਵਿਚ ਅਜਿਹੇ ਲੋਕਾਂ ਦੇ ਕਾਰਡ ਰੱਦ ਕੀਤੇ ਜਾ ਚੁੱਕੇ ਹਨ, ਜੋ ਕਿ ਕੋਠੀਆਂ ਵਿਚ ਰਹਿੰਦੇ ਸਨ ਪਰ ਸਕੀਮ ਦਾ ਲਾਭ ਲੈਣ ਲਈ ਆਪਣੇ ਕਾਰਡ ਬਣਵਾ ਚੁੱਕੇ ਸਨ। ਉਨ੍ਹਾਂ ਦੱਸਿਆ ਕਿ ਸਮਾਰਟ ਕਾਰਡ ਯੋਜਨਾ ਨੂੰ ਸ਼ੁਰੂ ਕਰਨ ਦੌਰਾਨ ਫੂਡ ਅਤੇ ਸਪਲਾਈ ਵਿਭਾਗ ਇਨ੍ਹਾਂ ਲਿਸਟਾਂ ਦਾ ਮੁੜ ਰੀਵਿਊ ਕਰਨ ਜਾ ਿਰਹਾ ਸੀ ਪਰ ਕੋਰੋਨਾ ਵਾਇਰਸ ਮਹਾਮਾਰੀ ਕਾਰਣ ਅਜਿਹਾ ਹੋ ਨਹੀਂ ਸਕਿਆ। ਜਿਉਂ ਹੀ ਹਾਲਾਤ ਸਹੀ ਹੋਣਗੇ ਤਾਂ ਗੈਰ-ਲੋੜਵੰਦ ਲੋਕਾਂ ਦੀ ਪਛਾਣ ਕਰ ਕੇ ਉਨ੍ਹਾਂ ਦੇ ਕਾਰਡ ਰੱਦ ਕੀਤੇ ਜਾਣਗੇ ਅਤੇ ਸਾਰੇ ਹਲਕਿਆਂ ਵਿਚ ਉਨ੍ਹਾਂ ਦੀ ਜਗ੍ਹਾ ਨਵੇਂ ਲੋਕਾਂ ਦੇ ਸਮਾਰਟ ਕਾਰਡ ਬਣਾਏ ਜਾਣਗੇ।

ਵਿਧਾਇਕਾਂ ਨੇ ਕੈਬਨਿਟ ਮੰਤਰੀ ਅੱਗੇ ਸੀ-ਫਾਰਮ ਜਮ੍ਹਾ ਕਰਵਾਉਣ ਲਈ ਉਦਯੋਗਪਤੀਆਂ ਨੂੰ ਭੇਜੇ ਜਾ ਰਹੇ ਨੋਟਿਸਾਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਉਦਯੋਗਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਿਆਂਦੀ ਜਾਵੇ ਤਾਂ ਕਿ ਹਰੇਕ ਉਦਯੋਗਪਤੀ ਇਸ ਸਕੀਮ ਦਾ ਫਾਇਦਾ ਉਠਾ ਕੇ ਸਮੱਸਿਆ ਤੋਂ ਛੁਟਕਾਰਾ ਪਾ ਸਕੇ। ਆਸ਼ੂ ਨੇ ਕਿਹਾ ਕਿ ਜਲਦ ਮੀਟਿੰਗ ਨਿਰਧਾਰਿਤ ਕਰ ਕੇ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਵਿਧਾਇਕ ਵਿੱਤ ਮੰਤਰੀ ਨੂੰ ਮਿਲਣਗੇ ਅਤੇ ਉਨ੍ਹਾਂ ਅੱਗੇ ਸਾਰੀਆਂ ਪ੍ਰੇਸ਼ਾਨੀਆਂ ਰੱਖ ਕੇ ਸੀ-ਫਾਰਮ ਦੇ ਮਸਲੇ ਦਾ ਸਥਾਈ ਹੱਲ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ: ਅਸਥੀਆਂ ਚੁਗਣ ਵੇਲੇ ਮਿਲੀ ਅਜਿਹੀ ਚੀਜ਼, ਜਿਸ ਨੂੰ ਵੇਖ ਪਰਿਵਾਰ ਦੇ ਉੱਡੇ ਹੋਸ਼


shivani attri

Content Editor

Related News