ਸੁਲਤਾਨਪੁਰ ਲੋਧੀ ਦੇ ਪਿੰਡਾਂ ਅੰਦਰ 37 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ: ਵਿਧਾਇਕ ਚੀਮਾ

10/17/2020 5:33:18 PM

ਸੁਲਤਾਨਪੁਰ ਲੋਧੀ (ਧੀਰ)— ਸੁਲਤਾਨਪੁਰ ਲੋਧੀ ਤੋਂ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਮਾਰਟ ਵਿਲੇਜ਼ ਯੋਜਨਾ ਦਿਹਾਤੀ ਖੇਤਰਾਂ ਦੇ ਜੀਵਨ ਪੱਧਰ ਨੂੰ ਸ਼ਹਿਰੀ ਖੇਤਰਾਂ ਦੇ ਬਰਾਬਰ ਕਰਨ ਦਾ ਮੁੱਢ ਬੰਨ੍ਹੇਗੀ। ਇਸ ਦੇ ਤਹਿਤ ਅਗਲੇ ਇਕ ਸਾਲ ਅੰਦਰ ਸਾਰੀਆਂ ਬੁਨਿਆਦੀ ਸਹੂਲਤਾਂ 100 ਫ਼ੀਸਦੀ ਅਬਾਦੀ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ।

ਇਹ ਵੀ ਪੜ੍ਹੋ: ਟਾਂਡਾ: ਰੰਜਿਸ਼ ਦੇ ਚਲਦਿਆਂ ਸਕੂਟਰ ਸਵਾਰਾਂ ਨੇ ਘਰ ਦੇ ਬਾਹਰ ਦਾਗੇ ਫਾਇਰ, ਦਹਿਲੇ ਲੋਕ

ਅੱਜ ਇਥੇ ਬੂਸੋਵਾਲ ਵਿਖੇ 'ਸਮਾਰਟ ਵਿਲੇਜ਼ ਯੋਜਨਾ' ਦੇ ਦੂਜੇ ਪੜਾਅ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਸੰਸਦ ਮੈਂਬਰ ਅਤੇ ਰਾਹੁਲ ਗਾਂਧੀ ਵੱਲੋਂ ਆਨਲਾਈਨ ਤਰੀਕੇ ਰਾਹੀਂ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਨ ਸਬੰਧੀ ਸਮਾਗਮ ਦੌਰਾਨ ਉਨਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਦੇ ਪਿੰਡਾਂ ਅੰਦਰ 37 ਕਰੋੜ ਰੁਪੈ ਦੇ ਵਿਕਾਸ ਕੰਮ ਸ਼ੁਰੂ ਕੀਤੇ ਗਏ ਹਨ।

ਇਹ ਵੀ ਪੜ੍ਹੋ: ਪਰਿਵਾਰ ਕਰ ਰਿਹਾ ਸੀ ਅੰਤਿਮ ਸੰਸਕਾਰ ਦੀਆਂ ਰਸਮਾਂ, ਅਚਾਨਕ ਆਏ ਫੋਨ ਨੇ ਉਡਾ ਦਿੱਤੇ ਸਭ ਦੇ ਹੋਸ਼

PunjabKesari

ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਦੂਜੇ ਪੜਾਅ ਤਹਿਤ ਸੁਲਤਾਨਪੁਰ ਹਲਕੇ ਦੇ ਪਿੰਡਾਂ ਅੰਦਰ 803 ਕੰਮਾਂ ਲਈ 30.17 ਕਰੋੜ ਜਾਰੀ ਕੀਤੇ ਗਏ ਹਨ, ਜਿਨਾਂ 'ਚੋਂ ਬੀਤੇ ਕੱਲ ਹੀ 147 ਪੰਚਾਇਤਾਂ ਨੂੰ 14.50 ਕਰੋੜ ਰੁਪੈ ਦੀਆਂ ਗਰਾਂਟਾਂ ਦੇ ਮਨਜ਼ੂਰੀ ਪੱਤਰ ਦੇ ਕੇ ਪੈਸੇ ਸਬੰੰਧਿਤ ਪੰਚਾਇਤਾਂ ਦੇ ਖਾਤਿਆਂ ਅੰਦਰ ਪਾ ਦਿੱਤੇ ਗਏ ਹਨ। ਹਲਕੇ ਦੇ ਸੁਲਤਾਨਪੁਰ ਬਲਾਕ ਅੰਦਰ 147 ਪਿੰਡਾਂ ਲਈ 438 ਕੰਮਾਂ ਲਈ 17.34 ਕਰੋੜ, ਕਪੂਰਥਲਾ ਬਲਾਕ ਅੰਦਰ ਦੇ ਸੁਲਤਾਨਪੁਰ ਹਲਕੇ ਦੇ 47 ਪਿੰਡਾਂ ਅੰਦਰ 255 ਪਿੰਡਾਂ ਲਈ 7.80 ਕਰੋੜ, ਢਿਲਵਾਂ ਬਲਾਕ ਦੇ 21 ਪਿੰਡਾਂ ਅੰਦਰ 110 ਕੰੰਮਾਂ ਲਈ 5.03 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਅਸਥੀਆਂ ਚੁਗਣ ਵੇਲੇ ਮਿਲੀ ਅਜਿਹੀ ਚੀਜ਼, ਜਿਸ ਨੂੰ ਵੇਖ ਪਰਿਵਾਰ ਦੇ ਉੱਡੇ ਹੋਸ਼

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦੂਰਅੰਦੇਸ਼ ਸੋਚ ਨਾਲ ਸਮਾਰਟ ਵਿਲੇਜ਼ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪਿੰਡਾਂ ਅੰਦਰ ਹਰ ਤਰਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਤਹਿਤ ਮੁੱਖ ਤੌਰ 'ਤੇ ਪੀਣ ਵਾਲਾ ਪਾਣੀ, ਸੀਵਰੇਜ਼, ਸਟਰੀਟ ਲਾਇਟਾਂ, ਪੱਕੀਆਂ ਗਲੀਆਂ ਤੇ ਨਾਲੀਆਂ, ਖੇਡ ਸਟੇਡੀਅਮ ਮੁੱਖ ਹਨ।

ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਫੰਡਾਂ ਦੀ ਪੂਰੀ ਪਾਰਦਰਸ਼ਤਾ ਨਾਲ ਕਰਨ ਅਤੇ ਪੰਚਾਇਤ ਮਹਿਕਮੇ ਦੇ ਅਧਿਕਾਰੀ ਪਿੰਡਾਂ ਅੰਦਰ ਚੱਲ ਰਹੇ ਕੰਮਾਂ ਦੀ ਗੁਣਵੱਤਾ ਤੇ ਸਮੇਂ ਸਿਰ ਮੁਕੰਮਲ ਹੋਣਾ ਯਕੀਨੀ ਬਣਾਉਣ ਲਈ ਨਿੱਜੀ ਤੌਰ 'ਤੇ ਨਿਗਰਾਨੀ ਕਰਨ। ਇਸ ਮੌਕੇ ਬੀ. ਡੀ. ਪੀ. ਓ. ਗੁਰਪ੍ਰਤਾਪ ਸਿੰਘ ਗਿੱਲ, ਹਰਚਰਨ ਸਿੰਘ ਬੱਗਾ ਸੰਮਤੀ ਮੈਂਬਰ, ਸਰਪੰਚ ਜਸਪਾਲ ਸਿੰਘ ਫੱਤੋਵਾਲ, ਬਲਵਿੰਦਰ ਸਿੰਘ ਫੱਤੋਵਾਲ, ਸ਼ਿੰਦਰ ਸਿੰਘ ਸਰਪੰਚ, ਡਾ. ਜਸਬੀਰ ਸਿੰਘ ਸਰਪੰਚ, ਗੁਲਜ਼ਾਰ ਸਿੰਘ ਸਰਪੰਚ ਮਿਆਣੀ, ਹਰਜੀਤ ਸਿੰਘ ਨੰਬਰਦਾਰ, ਰਾਮ ਸਿੰਘ ਨੰਬਰਦਾਰ, ਜੋਗਿੰਦਰ ਸਿੰਘ ਬੱਗਾ, ਡਾ.ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਹਾਜ਼ਰ ਸਨ।

ਇਹ ਵੀ ਪੜ੍ਹੋ: ਨਵਰਾਤਰੇ ਮੌਕੇ ਜਲੰਧਰ ਦੇ ਚਿੰਤਪੂਰਨੀ ਮੰਦਿਰ 'ਚ ਲੱਗੀਆਂ ਰੌਣਕਾਂ, ਭਗਤਾਂ 'ਚ ਦਿੱਸਿਆ ਭਾਰੀ ਉਤਸ਼ਾਹ


shivani attri

Content Editor

Related News