ਮੁਕੇਰੀਆਂ ਪੁਲਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਵੱਡੀ ਕਾਰਵਾਈ, 1,050 ਨਸ਼ੀਲੀਆਂ ਗੋਲ਼ੀਆਂ ਸਣੇ 1 ਨੂੰ ਕੀਤਾ ਕਾਬੂ
Saturday, Mar 29, 2025 - 05:57 PM (IST)

ਮੁਕੇਰੀਆਂ (ਨਾਗਲਾ) : ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਪੁਲਸ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਛੇੜੀ ਹੋਈ ਹੈ। ਇਸੇ ਤਹਿਤ ਅੱਜ ਡੀ.ਐੱਸ.ਪੀ. ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਦੀਆਂ ਹਦਾਇਤਾਂ ਮੁਤਾਬਕ ਥਾਣਾ ਮੁਖੀ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਹੈ।
ਇਸ ਮੁਹਿੰਮ ਤਹਿਤ ਐੱਸ.ਆਈ. ਪ੍ਰਿੰਸਪਾਲ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਸਹਾਇਤਾ ਨਾਲ ਮੁਲਜ਼ਮ ਸਤਨਾਮ ਉਰਫ ਗਾਂਧਾ ਪੁੱਤਰ ਜਗਦੀਸ਼ ਰਾਜ ਵਾਸੀ ਪਿੰਡ ਘਸੀਟਪੁਰ ਥਾਣਾ ਮੁਕੇਰੀਆਂ ਨੂੰ ਕਾਬੂ ਕਰਕੇ ਉਸਦੇ ਕਬਜੇ 'ਚੋਂ 1050 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਚ ਸਫਲਤਾ ਹਾਸਲ ਕੀਤੀ ਹੈ।
ਥਾਣਾ ਮੁਖੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦੇ ਖਿਲਾਫ਼ ਪਹਿਲਾਂ ਵੀ 7 ਮੁਕੱਦਮੇ ਦਰਜ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e