ਹੈਰੋਇਨ ਸਮੇਤ ਸਮੱਗਲਰ ਕਾਬੂ
Saturday, Apr 11, 2026 - 07:16 PM (IST)
ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)- ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਸ ਨੇ ਇਕ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਸੀ. ਆਈ. ਏ. ਸਟਾਫ਼ ਦੇ ਇੰਚਾਰਜ ਐੱਸ. ਆਈ. ਰਮਨ ਕੁਮਾਰ ਦੀ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਸ ਨੇ ਪਿਕਨਿਕ ਸਪਾਟ ਕਪੂਰਥਲਾ ਦੇ ਨੇੜਿਓਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਫੜੇ ਗਏ ਮੁਲਜ਼ਮ ਦੀ ਪਛਾਣ ਲੱਭਾ ਸਿੰਘ ਪੁੱਤਰ ਗਨੇਜਾ ਸਿੰਘ, ਵਾਸੀ ਗੋਬਿੰਦ ਨਗਰ ਮਲੇਸ਼ੀਆ ਥਾਣਾ ਸ਼ਾਹਕੋਟ, ਜਲੰਧਰ ਹਾਲ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ, ਕਪੂਰਥਲਾ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ਵਿਚੋਂ 41 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਮੁਲਜ਼ਮ ਵਿਰੁੱਧ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 1 ਮਈ ਲਈ ਹੋਇਆ ਵੱਡਾ ਐਲਾਨ! ਸਾਰੇ 55 ਟੋਲ ਪਲਾਜ਼ੇ ਹੋਣਗੇ ਟੋਲ ਮੁਕਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
