ਕਾਰ ਦੇ ਡੈਸ਼ ਬੋਰਡ ’ਚ ਰੱਖੀ ਹੈਰੋਇਨ ਸਮੇਤ ਸਮੱਗਲਰ ਗ੍ਰਿਫ਼ਤਾਰ
Monday, Sep 29, 2025 - 03:19 PM (IST)

ਜਲੰਧਰ (ਮਹੇਸ਼)-ਪਤਾਰਾ ਥਾਣੇ ਦੀ ਪੁਲਸ ਨੇ ਕਾਰ ਸਵਾਰ ਇਕ ਨਸ਼ਾ ਸਮੱਗਲਰ ਨੂੰ ਗ੍ਰਿਫ਼ਤਾਰ ਕਰਕੇ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਸ ਵਿਰੁੱਧ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਥਾਣਾ, ਸਿਟੀ ਥਾਣਾ, ਮਾਡਲ ਟਾਊਨ ਥਾਣਾ, ਬੁੱਲੋਵਾਲ ਥਾਣਾ ਤੇ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਥਾਣਾ, ਆਦਮਪੁਰ ਥਾਣਾ ਅਤੇ ਰਾਮਾ ਮੰਡੀ ਥਾਣੇ ਵਿਚ ਡਕੈਤੀ ,ਅਸਲਾ ਐਕਟ ਅਤੇ ਐੱਨ. ਡੀ. ਪੀ. ਐੱਸ. ਐਕਟ ਦੇ ਪਹਿਲਾਂ ਵੀ 7 ਮਾਮਲੇ ਦਰਜ ਹਨ। ਇਨ੍ਹਾਂ ਮਾਮਲਿਆਂ ਵਿਚ ਉਹ ਕਈ ਵਾਰ ਜੇਲ ਵੀ ਜਾ ਚੁੱਕਾ ਹੈ।
ਇਹ ਵੀ ਪੜ੍ਹੋ: Punjab: ਰੇਲਵੇ ਵਿਭਾਗ ਦੀ ਵੱਡੀ ਕਾਰਵਾਈ! 62 ਯਾਤਰੀਆਂ ਨੂੰ ਲੱਗਾ 32 ਹਜ਼ਾਰ ਰੁਪਏ ਦਾ ਜੁਰਮਾਨਾ
ਪਤਾਰਾ ਥਾਣੇ ਦੇ ਇੰਚਾਰਜ ਐੱਸ. ਆਈ. ਕ੍ਰਿਸ਼ਨ ਗੋਪਾਲ ਨੇ ਦੱਸਿਆ ਕਿ ਪੁਲਸ ਪਾਰਟੀ ਨੂੰ ਪਿੰਡ ਪਤਾਰਾ ਵਿਖੇ ਇਕ ਚਿੱਟੇ ਰੰਗ ਦੀ ਕਾਰ ਵਿਚ ਸਵਾਰ ਇਕ ਨੌਜਵਾਨ ਨੇ ਵੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ। ਮੁਲਜ਼ਮ ਨੇ ਆਪਣਾ ਨਾਂ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਪੁੱਤਰ ਚਰਨ ਸਿੰਘ ਵਾਸੀ ਪਿੰਡ ਰਾਜੋਵਾਲ ਥਾਣਾ ਬੁੱਲੋਵਾਲ ਜ਼ਿਲਾ ਹੁਸ਼ਿਆਰਪੁਰ ਦੱਸਿਆ। ਉਸ ਦੀ ਗੱਡੀ ਪੀ ਬੀ 30 ਐੱਚ 1921 ਦੀ ਤਲਾਸ਼ੀ ਲੈਣ ’ਤੇ ਪੁਲਸ ਪਾਰਟੀ ਨੇ ਕਾਰ ਦੇ ਡੈਸ਼ ਬੋਰਡ ਤੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜਾਂਚ ਕਰਨ ’ਤੇ ਇ ਖੁਲਾਸਾ ਹੋਇਆ ਕਿ ਮੁਲਜ਼ਮ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਹਨ।ਉਸ ਵਿਰੁੱਧ ਥਾਣਾ ਪਤਾਰਾ ਵਿਖੇ ਐੱਨ. ਡੀ. ਪੀ. ਐੱਸ. ਐਕਟ 21/61/85 ਤਹਿਤ ਐੱਫ਼. ਆਈ. ਆਰ. ਨੰਬਰ 74 ਦਰਜ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ ਤੇ ਪੁਲਸ ਰਿਮਾਂਡ ਪ੍ਰਾਪਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡੂੰਘੀ ਹੋ ਰਹੀ ਕਾਂਗਰਸ 'ਚ ਧੜੇਬੰਦੀ, ਚਿੰਤਾ 'ਚ ਹਾਈਕਮਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8