ਹੈਰੋਇਨ ਦੀ ਸਮੱਗਲਿੰਗ ਦੇ ਦੋਸ਼ ’ਚ 2 ਸਾਲ ਦੀ ਕੈਦ

10/07/2018 2:09:34 AM

ਹੁਸ਼ਿਆਰਪੁਰ,   (ਅਮਰਿੰਦਰ)-  ਮਾਨਯੋਗ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਆਰ. ਕੇ. ਜੈਨ ਦੀ ਅਦਾਲਤ  ਨੇ ਹੈਰੋਇਨ ਦੀ ਸਮੱਗਲਿੰਗ ਦੇ ਮਾਮਲੇ ਵਿਚ ਦੋਸ਼ੀ ਮਨਦੀਪ ਸਿੰਘ ਉਰਫ ਮਨੀ ਵਾਸੀ ਫਤਹਿਗਡ਼੍ਹ ਚੂੰਗੀ ਹੁਸ਼ਿਆਰਪੁਰ ਨੂੰ ਦੋਸ਼ੀ ਕਰਾਰ ਦਿੰਦਿਆਂ 2 ਸਾਲ ਦੀ ਕੈਦ ਤੇ 5 ਹਜ਼ਾਰ ਰੁਪਏ ਜਰਮਾਨਾ ਅਦਾ ਕਰਨ ਦੀ ਸਜ਼ਾ ਸੁਣਾਈ ਹੈ।  ਜੁਰਮਾਨਾ ਅਦਾ ਨਾ ਕੀਤੇ ਜਾਣ ’ਤੇ 2 ਮਹੀਨੇ ਦੀ ਸਜ਼ਾ ਹੋਰ ਕੱਟਣੀ ਪਵੇਗੀ। ਵਰਨਣਯੋਗ ਹੈ ਕਿ ਥਾਣਾ ਸਦਰ ਦੀ ਪੁਲਸ ਨੇ ਦੋਸ਼ੀ ਮਨਦੀਪ ਸਿੰਘ ਉਰਫ ਮਨੀ ਨੂੰ ਵਿਸ਼ੇਸ਼ ਨਾਕਾਬੰਦੀ ਦੌਰਾਨ ਕੋਟਲਾ ਗੋਂਸਪੁਰ ਪਿੰਡ ਦੇ ਕੋਲ 2 ਸਤੰਬਰ 2014  ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ।