ਜਲੰਧਰ ਵਿਖੇ ਦਿਨ-ਦਿਹਾੜੇ ਨੌਜਵਾਨਾਂ ਨਾਲ ਭਿੜੇ ਸਨੈਚਰ, ਮੌਕੇ ''ਤੇ ਦੇਸੀ ਕੱਟਾ ਪੁਲਸ ਨੇ ਕੀਤਾ ਬਰਾਮਦ

Saturday, Jan 06, 2024 - 05:13 PM (IST)

ਜਲੰਧਰ ਵਿਖੇ ਦਿਨ-ਦਿਹਾੜੇ ਨੌਜਵਾਨਾਂ ਨਾਲ ਭਿੜੇ ਸਨੈਚਰ, ਮੌਕੇ ''ਤੇ ਦੇਸੀ ਕੱਟਾ ਪੁਲਸ ਨੇ ਕੀਤਾ ਬਰਾਮਦ

ਜਲੰਧਰ (ਸੋਨੂੰ)- ਮਹਾਨਗਰ ਜਲੰਧਰ 'ਚ ਲੁੱਟਖੋਹ ਦੀਆਂ ਘਟਨਾਵਾਂ ਦਾ ਗ੍ਰਾਫ਼ ਲਗਾਤਾਰ ਵਧਣ ਲੱਗਾ ਹੈ। ਦਿਨ-ਦਿਹਾੜੇ ਐਕਟਿਵਾ ਸਵਾਰ ਨੌਜਵਾਨਾਂ ਨੇ ਨਿੱਜੀ ਹਸਪਤਾਲ ਦੇ ਬਾਹਰ ਗੱਡੀ ਕੋਲ ਖੜ੍ਹੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ। ਇਸ ਦੌਰਾਨ ਐਕਟਿਵਾ 'ਤੇ ਸਵਾਰ ਹੋ ਕੇ ਆਏ ਸਨੈਚਰਾਂ ਨੇ ਉਥੇ ਖੜ੍ਹੇ ਨੌਜਵਾਨ ਦੇ ਗਲੇ 'ਚੋਂ ਚੇਨ ਖਿੱਚਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋ ਸਕੇ। ਜਿਸ ਤੋਂ ਬਾਅਦ ਲੁਟੇਰਿਆਂ ਨੇ ਇਕ ਹੋਰ ਨੌਜਵਾਨ ਨੂੰ ਘੇਰ ਲਿਆ ਅਤੇ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ।

ਇਸ ਦੌਰਾਨ ਉਕਤ ਨੌਜਵਾਨ ਸਨੇਚਰਾਂ ਨਾਲ ਭਿੜ ਗਏ। ਇਸ ਝਗੜੇ ਵਿੱਚ ਲੁਟੇਰੇ ਆਪਣੀ ਜਾਨ ਬਚਾਉਣ ਲਈ ਭੱਜ ਗਏ। ਇਸ ਦੌਰਾਨ ਉਸ ਦਾ ਦੇਸੀ ਪਿਸਤੌਲ ਉੱਥੇ ਡਿੱਗ ਪਿਆ। ਉਥੇ ਹੀ ਪੀੜਤਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਥਾਣਾ 4 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੇਸੀ ਪਿਸਤੌਲ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਪੀੜਤਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

PunjabKesari

ਇਹ ਵੀ ਪੜ੍ਹੋ : 4 ਦਿਨ ਦੇ ਮਰੇ ਬੱਚੇ ਦੀ ਲਾਸ਼ ਨੂੰ ਕਬਰ 'ਚੋਂ ਕੱਢਣਾ ਪਿਆ ਬਾਹਰ, ਹਾਲਤ ਵੇਖ ਫੁੱਟ-ਫੁੱਟ ਕੇ ਰੋਈ ਮਾਂ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜਸ਼ਨ ਨੇ ਦੱਸਿਆ ਕਿ ਉਹ ਹਸਪਤਾਲ ਦੇ ਬਾਹਰ ਫੋਨ 'ਤੇ ਗੱਲ ਕਰ ਰਹੇ ਸਨ। ਇਸ ਦੌਰਾਨ ਐਕਟਿਵਾ 'ਤੇ ਸਵਾਰ ਨੌਜਵਾਨ ਆਏ ਅਤੇ ਉਸ ਤੋਂ ਮੋਬਾਈਲ ਅਤੇ ਹੋਰ ਸਾਮਾਨ ਖੋਹਣ ਲੱਗੇ। ਜਿਸ ਤੋਂ ਬਾਅਦ ਜਦੋਂ ਉਸ ਨੇ ਉਕਤ ਨੌਜਵਾਨਾਂ ਦਾ ਸਾਹਮਣਾ ਕੀਤਾ ਤਾਂ ਐਕਟਿਵਾ ਸਵਾਰ ਆਪਣੀ ਜਾਨ ਬਚਾਉਣ ਲਈ ਉਥੋਂ ਭੱਜ ਗਿਆ। ਇਸ ਦੌਰਾਨ ਉਸ ਕੋਲ ਇਕ ਦੇਸੀ ਪਿਸਤੌਲ ਸੀ, ਜੋ ਉੱਥੇ ਡਿੱਗ ਪਿਆ। ਜਸ਼ਨ ਨੇ ਉਕਤ ਦੇਸੀ ਪਿਸਤੌਲ ਪੁਲਸ ਨੂੰ ਸੌਂਪ ਦਿੱਤਾ।

ਇਹ ਵੀ ਪੜ੍ਹੋ : ਮੁਫ਼ਤ ਬਿਜਲੀ ਦਾ ਲਾਭ ਲੈਣ ਵਾਲੇ ਲਈ ਏਰੀਅਰ ਬਣਿਆ ਪ੍ਰੇਸ਼ਾਨੀ ਦਾ ਸਬੱਬ, 9600 ਦਾ ਬਿੱਲ ਵੇਖ ਉੱਡੇ ਹੋਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News