ਜਲੰਧਰ ਵੈਸਟ ਹਲਕੇ ''ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ ''ਚ ਇਲਾਕੇ ਦੇ ਲੋਕ
Monday, Sep 07, 2026 - 04:23 PM (IST)
ਜਲੰਧਰ (ਸੋਨੂੰ)- ਜਲੰਧਰ ਦੇ ਪੱਛਮੀ ਹਲਕੇ 'ਚ ਚੋਰੀ ਅਤੇ ਸਨੈਚਿੰਗ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਇਸ ਦੌਰਾਨ ਤਾਜ਼ਾ ਮਾਮਲਾ ਬਸਤੀ ਦਾਨਿਸ਼ਮੰਦਾ ਦੇ ਲਸੂੜੀ ਮੁਹੱਲੇ ਤੋਂ ਸਾਹਮਣੇ ਆਇਆ ਹੈ, ਜਿੱਥੇ ਇਲਾਕੇ 'ਚ ਸੈਰ ਕਰਨ ਲਈ ਨਿਕਲੀ ਔਰਤ ਦੀਆਂ ਦੋ ਮੋਟਰਸਾਈਕਲ ਸਵਾਰ ਸਨੈਚਰਾਂ ਨੇ ਉਸ ਦੇ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ।
ਪੀੜਤਾ ਨੇ ਦੱਸਿਆ ਕਿ ਉਹ ਸਵੇਰ ਦੀ ਸੈਰ ਲਈ ਘਰੋਂ ਨਿਕਲੀ ਸੀ। ਦੋ ਨੌਜਵਾਨ ਜਿਨ੍ਹਾਂ ਨੇ ਆਪਣੇ ਮੂੰਹ ਢੱਕੇ ਹੋਏ ਸਨ, ਮੋਟਰਸਾਈਕਲ 'ਤੇ ਉਸ ਕੋਲ ਆਏ ਅਤੇ ਉਸ ਨੂੰ ਸਾਈਡ 'ਤੇ ਹੋ ਕੇ ਚੱਲਣ ਲਈ ਕਹਿਣ ਲੱਗੇ। ਇਸ ਦੇ ਬਾਅਦ ਉਹ ਫਿਰ ਵਾਪਸ ਆਏ ਅਤੇ ਉਸ ਨੂੰ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ। ਇਸ ਦੌਰਾਨ ਉਸ ਦੇ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ।
ਇਹ ਵੀ ਪੜ੍ਹੋ: ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ ਮੌਤ
ਲੋਕਾਂ ਦਾ ਕਹਿਣਾ ਹੈ ਕਿ ਇਸ ਘਟਨਾ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ ਸੀ ਪਰ ਪੁਲਸ ਮੌਕੇ 'ਤੇ ਨਹੀਂ ਪਹੁੰਚੀ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਇਥੇ ਹਰ ਰੋਜ਼ ਵਾਰਦਾਤਾਂ ਹੋ ਰਹੀਆਂ ਹਨ ਅਤੇ ਕੱਲ੍ਹ ਵੀ ਇਸ ਇਲਾਕੇ ਤੋਂ ਲੁੱਟਖੋਹ ਦੇ ਦੋ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਇਹ ਇਲਾਕਾ ਹੁਣ ਸੁਰੱਖਿਅਤ ਨਹੀਂ ਰਿਹਾ ਅਤੇ ਉਨ੍ਹਾਂ ਨੇ ਇਸ ਮਾਮਲੇ 'ਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਉਥੇ ਹੀ ਇਸ ਮਾਮਲੇ 'ਚ ਏ. ਸੀ. ਪੀ. ਆਤਿਸ਼ ਭਾਟੀਆ ਨੇ ਇਕ ਵੀਡੀਓ ਜਾਰੀ ਕਰਕੇ ਦੱਸਿਆ ਕਿ ਲਸੂੜੀ ਮੁਹੱਲਾ ਇਲਾਕੇ 'ਚ ਇਕ ਔਰਤ ਨਾਲ ਲੁੱਟਖੋਹ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ ਖੁੱਲ੍ਹੇ ਭੇਤ ਨੇ ਉਡਾਏ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
