ਸਮਾਜਿਕ ਦੂਰੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪੁਲਸ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਬੈਠਕ
Wednesday, Jun 10, 2020 - 01:38 PM (IST)

ਜਲੰਧਰ (ਸੁਧੀਰ) – ਕੋਰੋਨਾ ਵਾਇਰਸ ਸਬੰਧੀ ਸ਼ਹਿਰ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਬਾਜ਼ਾਰਾਂ, ਭੀੜ ਵਾਲੇ ਇਲਾਕਿਆਂ ਵਿਚ ਸੋਸ਼ਲ ਡਿਸਟੈਂਸ ਦੀ ਪਾਲਣਾ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਅੱਜ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਵਿਚ ਉਨ੍ਹਾਂ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਕਰਨ ਅਤੇ ਉਨ੍ਹਾਂ ਨੂੰ ਆਨ ਦਿ ਸਪਾਟ ਚਲਾਨ ਕਰ ਕੇ ਜੁਰਮਾਨਾ ਦੇਣ ਦੇ ਹੁਕਮ ਦਿੱਤੇ। ਉਨ੍ਹਾਂ ਦੱਸਿਆ ਕਿ ਕਰਫਿਊ ਅਤੇ ਲਾਕਡਾਊਨ ਤੋਂ ਬਾਅਦ ਹੁਣ ਬਾਜ਼ਾਰ ਖੁੱਲ੍ਹ ਗਏ ਹਨ, ਜਿਸ ਕਰਕੇ ਬਾਜ਼ਾਰਾਂ ਵਿਚ ਲੋਕਾਂ ਦੀ ਭੀੜ ਵਧਣ ਲੱਗੀ ਹੈ। ਲੋਕਾਂ ਨੂੰ ਇਸ ਮੌਕੇ ਸੋਸ਼ਲ ਡਿਸਟੈਂਸ ਦਾ ਵਿਸ਼ੇਸ਼ ਤੌਰ ’ਤੇ ਧਿਆਨ ਰੱਖਣਾ ਚਾਹੀਦਾ ਹੈ।
ਪੜ੍ਹੋ ਇਹ ਵੀ - ਸਵੇਰ ਦੀ ਸੈਰ ਦਾ ਕੋਈ ਬਦਲ ਨਹੀਂ, ਆਓ ਜਾਣੀਏ ਇਸਦੇ ਹੈਰਾਨੀਜਨਕ ਫਾਇਦੇ
ਪੜ੍ਹੋ ਇਹ ਵੀ - ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀਆਂ ਸਿੱਖਿਆਵਾਂ ਨੇ ਮਨੁੱਖਤਾ ਨੂੰ ਬਖ਼ਸ਼ਿਆ ਨਵਾਂ ਜੀਵਨ
ਉਨ੍ਹਾਂ ਕਿਹਾ ਕਿ ਲੋਕਾਂ ਦੀ ਇਸ ਭੀੜ ’ਤੇ ਕਾਬੂ ਪਾਉਣ ਅਤੇ ਸੋਸ਼ਲ ਡਿਸਟੈਂਸ ਦੀ ਪਾਲਣਾ ਕਰਵਾਉਣ ਲਈ ਪੁਲਸ ਮੁਲਾਜ਼ਮਾਂ ਦੀ ਡਿਊਟੀ ਨੂੰ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਖ਼ਤੀ ਕਰ ਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਡੀ. ਸੀ. ਪੀ. ਗੁਰਮੀਤ ਸਿੰਘ, ਏ. ਸੀ. ਪੀ. ਸੈਂਟਰਲ ਹਰਸਿਮਰਤ ਸਿੰਘ, ਏ. ਸੀ. ਪੀ. ਨਾਰਥ ਸਤਿੰਦਰ ਚੱਢਾ ਅਤੇ ਹੋਰ ਪੁਲਸ ਅਧਿਕਾਰੀ ਮੌਜੂਦ ਸਨ।
ਪੜ੍ਹੋ ਇਹ ਵੀ - ATM ਕੈਸ਼ ਦੇ ਰੱਖ-ਰਖਾਅ ਲਈ ਨਿਯੁਕਤ ਕੀਤੀਆਂ ਦੇਸ਼ ਦੀਆਂ ਪਹਿਲੀਆਂ ਤਿੰਨ ਔਰਤਾਂ (ਵੀਡੀਓ)
ਪੜ੍ਹੋ ਇਹ ਵੀ - 3300 ਰੁਪਏ ਪ੍ਰਤੀ ਏਕੜ ਮਜ਼ਦੂਰੀ ’ਤੇ ਕਿਸਾਨ ਲਿਆਏ ਪ੍ਰਵਾਸੀ ਮਜ਼ਦੂਰ