ਪੰਜਾਬ ਕੇਸਰੀ ਦੇ ਹੱਕ ''ਚ ਬਸਤੀ ਗੁਜ਼ਾਂ ਅੱਡੇ ’ਤੇ ਫੁਕਿਆ ਗਿਆ ਕੇਜਰੀਵਾਲ ਦਾ ਪੁਤਲਾ
Wednesday, Jan 21, 2026 - 02:01 PM (IST)
ਜਲੰਧਰ (ਮਨੋਜ)- ਅੱਜ ਬਸਤੀ ਗੁਜ਼ਾਂ ਅੱਡੇ ’ਤੇ ਸਮਾਜ ਸੇਵੀ ਸੰਸਥਾ ਅਤੇ ਸਥਾਨਕ ਦੁਕਾਨਦਾਰਾਂ ਵੱਲੋਂ ਧਰਨਾ ਪ੍ਰਦਰਸ਼ਨ ਕਰਦਿਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਪੁਤਲਾ ਫੁਕਿਆ ਗਿਆ। ਇਹ ਧਰਨਾ ਪੰਜਾਬ ਕੇਸਰੀ ’ਤੇ ਹੋਏ ਕਥਿਤ ਹਮਲੇ ਦੇ ਵਿਰੋਧ ਵਿੱਚ ਕੀਤਾ ਗਿਆ, ਜਿਸ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਨੇ ਗਹਿਰੀ ਚਿੰਤਾ ਜ਼ਾਹਿਰ ਕੀਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪੈ ਗਿਆ ਭੜਥੂ, ਥਾਈਲੈਂਡ ਤੋਂ ਕਰੋੜਾਂ ਦੀ ਡਰੱਗ ਲੈ ਕੇ ਪੁੱਜੀ ਮੁਕਤਸਰ ਦੀ ਮੁਟਿਆਰ ਕਾਬੂ
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਗੁੱਸਾ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਕੇਸਰੀ ਸਾਲਾਂ ਤੋਂ ਨਿਡਰ ਅਤੇ ਨਿਰਪੱਖ ਪੱਤਰਕਾਰਤਾ ਕਰਦਾ ਆ ਰਿਹਾ ਹੈ ਅਤੇ ਇਸ ’ਤੇ ਹੋਇਆ ਹਮਲਾ ਪ੍ਰੈਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਲੋਕਤੰਤਰ ਵਿੱਚ ਮੀਡੀਆ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ 'ਆਪ' ਸਰਕਾਰ ਵੱਲੋਂ ਪ੍ਰੈੱਸ ਨੂੰ ਡਰਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਇਹ ਵੀ ਪੜ੍ਹੋ- ਨਸ਼ੇ ਦੇ ਦਲਦਲ 'ਚ ਡੁੱਬ ਚੱਲਾ ਪੰਜਾਬ, ਹੁਣ ਐਂਬੂਲੈਂਸਾਂ 'ਚੋਂ ਬਰਾਮਦ ਹੋਣ ਲੱਗੀ ਹੈਰੋਇਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
