ਨਿਗਮ ''ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ

Saturday, Aug 15, 2026 - 04:16 PM (IST)

ਨਿਗਮ ''ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ

ਜਲੰਧਰ (ਖੁਰਾਣਾ)-ਜਲੰਧਰ ਨਗਰ ਨਿਗਮ ਇਨ੍ਹੀਂ ਦਿਨੀਂ ਆਰਥਿਕ ਤੰਗੀ ਨਾਲ ਜੂਝ ਰਿਹਾ ਹੈ। ਨਿਗਮ ਕੋਲ ਕਰਮਚਾਰੀਆਂ ਨੂੰ ਪੂਰੀ ਤਨਖ਼ਾਹ ਦੇਣ ਲਈ ਪੈਸੇ ਨਹੀਂ ਹਨ। ਉੱਥੇ ਹੀ ਠੇਕੇਦਾਰਾਂ ਨੂੰ ਵੀ ਸਮੇਂ 'ਤੇ ਭੁਗਤਾਨ ਨਹੀਂ ਹੋ ਪਾ ਰਿਹਾ। ਅੱਧਾ ਮਹੀਨਾ ਬੀਤ ਜਾਣ ਦੇ ਬਾਵਜੂਦ ਕਈ ਕਰਮਚਾਰੀ ਅਤੇ ਅਧਿਕਾਰੀ ਅਜੇ ਤੱਕ ਤਨਖ਼ਾਹ ਦਾ ਇੰਤਜ਼ਾਰ ਕਰ ਰਹੇ ਹਨ।

ਆਰਥਿਕ ਸੰਕਟ ਦੇ ਵਿਚਕਾਰ ਜਲੰਧਰ ਨਗਰ ਨਿਗਮ ਸੋਮਵਾਰ (17 ਅਗਸਤ) ਨੂੰ 600 ਕਰੋੜ ਰੁਪਏ ਤੋਂ ਵੱਧ ਦੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਨੂੰ ਪਾਸ ਕਰਨ ਜਾ ਰਿਹਾ ਹੈ। ਇਸ ਪ੍ਰਾਜੈਕਟ ਤਹਿਤ ਕੂੜੇ ਦੀ ਕੁਲੈਕਸ਼ਨ ਤੋਂ ਲੈ ਕੇ ਉਸ ਦੀ ਪ੍ਰੋਸੈਸਿੰਗ ਤੱਕ ਨਿਗਮ ਨੂੰ ਹਰ ਸਾਲ 75 ਕਰੋੜ ਰੁਪਏ ਤੋਂ ਵੱਧ ਖਰਚ ਕਰਨੇ ਪੈਣਗੇ।

ਇਹ ਵੀ ਪੜ੍ਹੋ: ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ ਅੰਗ

ਜ਼ਿਕਰਯੋਗ ਹੈ ਕਿ ਫਾਇਨਾਂਸ ਐਂਡ ਕੰਟਰੈਕਟ ਕਮੇਟੀ (ਐੱਫ਼. ਐਂਡ ਸੀ. ਸੀ.) ਦੀ ਪਿਛਲੀ ਮੀਟਿੰਗ ਮੇਅਰ ਹਾਊਸ ਵਿਚ ਬੁਲਾਈ ਗਈ ਸੀ। ਦੱਸਿਆ ਗਿਆ ਸੀ ਕਿ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਨੂੰ ਲੈ ਕੇ ਨਿਗਮ ਯੂਨੀਅਨਾਂ ਵੱਲੋਂ ਕਿਸੇ ਤਰ੍ਹਾਂ ਦਾ ਰੌਲਾ-ਰੱਪਾ, ਹੰਗਾਮਾ ਜਾਂ ਵਿਰੋਧ ਪ੍ਰਦਰਸ਼ਨ ਨਾ ਕੀਤਾ ਜਾ ਸਕੇ, ਇਸ ਲਈ ਮੀਟਿੰਗ ਦਾ ਸਥਾਨ ਬਦਲਿਆ ਗਿਆ ਸੀ। ਹਾਲਾਂਕਿ ਇਸ ਵਾਰ ਐੱਫ਼. ਐਂਡ ਸੀ. ਸੀ. ਦੀ ਮੀਟਿੰਗ ਮੇਅਰ ਆਫਿਸ ਵਿਚ ਹੀ ਰੱਖੀ ਗਈ ਹੈ। ਇਸ ਤੋਂ ਇਲਾਵਾ ਐੱਫ਼. ਐਂਡ ਸੀ. ਸੀ. ਦੀ ਮੀਟਿੰਗ ਵਿਚ ਕੇਂਦਰ ਸਰਕਾਰ ਦੀ ਵਿਸ਼ੇਸ਼ ਗ੍ਰਾਂਟ ਤਹਿਤ ਹੋਣ ਵਾਲੇ ਕਰੀਬ 40-42 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਸਮੇਤ ਕਰੋੜਾਂ ਰੁਪਏ ਦੇ ਹੋਰ ਵਿਕਾਸ ਕਾਰਜਾਂ ਨਾਲ ਸੰਬੰਧਿਤ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert, ਮੌਸਮ ਦੀ ਤਾਜ਼ਾ ਅਪਡੇਟ ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News