ਮੋਦੀ ਦੇ ਮੰਤਰੀਮੰਡਲ ''ਚ ਸ਼ਾਮਲ ਹੋਣ ਵਾਲੇ ਸੋਮ ਪ੍ਰਕਾਸ਼ ਦਾ ਸੁਣੋ ਬਿਆਨ (ਵੀਡੀਓ)

Thursday, May 30, 2019 - 05:36 PM (IST)

ਹੁਸ਼ਿਆਰਪੁਰ/ਨਵੀ ਦਿੱਲੀ— ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰੀਮੰਡਲ 'ਚ ਸ਼ਾਮਲ ਹੋਣ ਜਾ ਰਹੇ ਹੁਸ਼ਿਆਰਪੁਰ ਸੀਟ ਤੋਂ ਭਾਜਪਾ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼ ਨੇ ਆਪਣਾ ਪ੍ਰਤੀਕਰਮ ਜ਼ਾਹਰ ਕੀਤਾ ਹੈ। ਸੋਮ ਪ੍ਰਕਾਸ਼ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ਇਸ ਕਾਬਲ ਸਮਝਿਆ। ਮੈਂ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਦੀ ਪੂਰੀ ਕੋਸ਼ਿਸ਼ ਕਰਾਂਗਾ ਅਤੇ ਪੂਰੇ ਮਨ ਮੰਤਰੀਮੰਡਲ 'ਚ ਕੰਮ ਕਰਾਂਗਾ। ਉਨ੍ਹਾਂ ਨੇ ਕਿਹਾ ਕਿ ਜਦੋਂ ਮੈਨੂੰ ਫੋਨ ਆਇਆ ਤਾਂ ਮੈਨੂੰ ਬੇਹੱਦ ਹੈਰਾਨੀ ਹੋਈ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਕੈਬਨਿਟ 'ਚ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਨੂੰ ਜਿਹੜੀ ਵੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਉਸ 'ਤੇ ਪੂਰੇ ਮਨ ਨਾਲ ਕੰਮ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਹ ਲੋਕਾਂ ਦੇ ਕੰਮ ਕਰਨਗੇ ਅਤੇ ਵਿਕਾਸ ਕਰਨਗੇ। ਦੱਸ ਦੇਈਏ ਕਿ ਸੋਮ ਪ੍ਰਕਾਸ਼ ਪਹਿਲੀ ਵਾਰ ਸੰਸਦ ਮੈਂਬਰ ਬਣੇ ਹਨ। ਉਨ੍ਹਾਂ ਨੂੰ ਵਿਜੇ ਸਾਂਪਲਾ ਦੀ ਟਿਕਟ ਕੱਟ ਕੇ ਹੁਸ਼ਿਆਰਪੁਰ ਤੋਂ ਲੋਕ ਸਭਾ ਦੇ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ। ਹੁਸ਼ਿਆਰਪੁਰ ਰਿਜ਼ਰਵਡ ਸੀਟ ਹੈ। 
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਾਜਪੋਸ਼ੀ ਸਮਾਰੋਹ ਅੱਜ ਰਾਸ਼ਟਰਪਤੀ ਭਵਨ ਦੇ ਖੁੱਲ੍ਹੇ ਕੰਪਲੈਕਸ 'ਚ ਸ਼ਾਮ 7 ਵਜੇ ਕੀਤਾ ਜਾ ਰਿਹਾ ਹੈ। ਇਥੇ ਮੋਦੀ ਸਮੇਤ 65 ਮੰਤਰੀ ਸਹੁੰ ਚੁੱਕਣਗੇ। ਇਸ ਸਮਾਗਮ 'ਚ ਕਰੀਬ 8 ਹਜ਼ਾਰ ਮਹਿਮਾਨਾਂ ਦੇ ਆਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਕੇਂਦਰੀ ਕੈਬਨਿਟ 'ਚ 65 ਮੰਤਰੀ ਹੋ ਸਕਦੇ ਹਨ। ਇਨ੍ਹਾਂ 'ਚ 20 ਨਵੇਂ ਚਿਹਰੇ ਸੰਭਵ ਹਨ।


author

shivani attri

Content Editor

Related News