ਪਰਵਾਸੀ ਪੰਜਾਬੀਆਂ ਦੇ ਇਕ ਵਫਦ ਨੇ ਕੀਤੀ ਕੇਂਦਰੀ ਮੰਤਰੀ ਨਾਲ ਮੁਲਾਕਾਤ

03/09/2020 6:06:53 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਪਰਵਾਸੀ ਪੰਜਾਬੀਆਂ ਦੇ ਇਕ ਵਫਦ ਨੇ ਅੱਜ ਸਾਬਕਾ ਕਮਿਸ਼ਨਰ ਆਰ. ਟੀ. ਐੱਸ. ਅਤੇ ਮੈਂਬਰ ਪੀ. ਏ. ਸੀ. ਲਖਵਿੰਦਰ ਸਿੰਘ ਲੱਖੀ ਦੀ ਅਗਵਾਈ 'ਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ ਕੀਤੀ। ਇਸ ਮੌਕੇ ਲੱਖੀ ਨਾਲ ਵਫਦ 'ਚ ਸ਼ਾਮਲ ਸੁਰਿੰਦਰ ਸਿੰਘ ਸ਼ਿੰਦਾ ਅਮਰੀਕਾ, ਮਨਜੀਤ ਸਿੰਘ ਅਮਰੀਕਾ ਅਤੇ ਕਸ਼ਮੀਰ ਸਿੰਘ ਬਬਲੂ ਆਦਿ ਨੇ ਕੇਂਦਰੀ ਮੰਤਰੀ ਨਾਲ ਪਰਵਾਸੀ ਪੰਜਾਬੀਆਂ ਨੂੰ ਆਪਣੇ ਪੰਜਾਬ ਪਰਵਾਸ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਦੇ ਹੱਲ ਲਈ ਸੂਬਾ ਸਰਕਾਰ ਨੂੰ ਪਾਬੰਧ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਜਿੱਥੇ ਸੂਬਾ ਸਰਕਾਰ ਦੀਆਂ ਨਕਾਰਾ ਨੀਤੀਆਂ ਕਾਰਨ ਪਿੰਡਾਂ ਸ਼ਹਿਰਾਂ ਦੇ ਵਿਕਾਸ ਪੱਖੋਂ ਪਛੜਨ ਬਾਰੇ ਫਿਕਰ ਜਤਾਈ ਉੱਥੇ ਹੀ ਕੇਂਦਰੀ ਮੰਤਰੀ ਅੱਗੇ ਉਨ੍ਹਾਂ ਦੇ ਪਿੰਡਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਗ੍ਰਾਂਟਾਂ ਦੇਣ ਦੀ ਮੰਗ ਕੀਤੀ।

ਇਸ ਮੌਕੇ ਪਰਵਾਸੀ ਪੰਜਾਬੀਆਂ ਦੇ ਵਫਦ ਅਤੇ ਲੱਖੀ ਗਿਲਜੀਆਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਸੂਬੇ 'ਚ ਕੈਪਟਨ ਸਰਕਾਰ ਦੀ ਘਟੀਆ ਕਾਰਗੁਜ਼ਾਰੀ ਅਤੇ ਨਿਕੰਮੀਆਂ ਨੀਤੀਆਂ ਕਾਰਨ ਅੱਜ ਪਰਵਾਸੀ ਪੰਜਾਬੀ ਸੂਬੇ 'ਚ ਨਿਵੇਸ਼ ਕਰਨ ਤੋਂ ਪਿੱਛੇ ਹਟ ਰਹੇ ਹਨ। ਉਨ੍ਹਾਂ ਕੇਂਦਰ ਦੀ ਐੱਨ. ਡੀ. ਏ. ਸਰਕਾਰ ਨੂੰ ਸੂਬੇ 'ਚ ਪਰਵਾਸੀ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਪਰਵਾਸੀ ਪੰਜਾਬੀਆਂ ਵੱਲੋਂ ਸੂਬੇ 'ਚ ਨਿਵੇਸ਼ ਕਰਨ ਲਈ ਯੋਜਨਾ ਅਤੇ ਮਾਹੌਲ ਬਣਾਉਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਦਾ ਸੂਬੇ ਦੇ ਵਿਕਾਸ ਅਤੇ ਸਮਾਜਕ ਵਿਕਾਸ 'ਚ ਹਮੇਸ਼ਾ ਸਲਾਘਾਯੋਗ ਯੋਗਦਾਨ ਰਿਹਾ ਹੈ। ਉਨ੍ਹਾਂ ਪਿੰਡਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਕੇਂਦਰੀ ਗ੍ਰਾਂਟ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਪਰਵਾਸੀ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਹਰ ਸਮੱਸਿਆਂ ਦੇ ਹੱਲ ਲਈ ਉਹ ਹਮੇਸ਼ਾ ਤੱਤਪਰ ਹਨ। ਉਨ੍ਹਾਂ ਕਿਹਾ ਪਰਵਾਸੀ ਪੰਜਬਾਈ ਹੀ ਨਹੀਂ ਸੂਬੇ ਦੀ ਜਨਤਾ ਦਾ ਹਰੇਕ ਵਰਗ ਜਲਦ ਤੋਂ ਜਲਦ ਸੂਬੇ ਵਿੱਚੋਂ ਕਾਂਗਰਸ ਸਰਕਾਰ ਤੋਂ ਮੁਕਤੀ ਚਾਹੁੰਦੇ ਹਨ। ਇਸ ਮੌਕੇ ਜੋਗਿੰਦਰ ਸਿੰਘ, ਦਵਿੰਦਰ ਸਿੰਘ, ਸੁਰਜੀਤ ਸਿੰਘ, ਗੁਰਜੀਤ ਸਿੰਘ, ਸੁਖਪ੍ਰੀਤ ਸਿੰਘ, ਸਰਬਜੀਤ ਸਿੰਘ ਵਿੱਕੀ ਵੀ ਮੌਜੂਦ ਸਨ।


shivani attri

Content Editor

Related News