ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਟਾਂਡਾ ''ਚ ਜੰਮੂ ਮੇਲ ਦੇ ਬਹਾਲ ਕੀਤੇ ਸਟਾਪੇਜ ਦੀ ਕੀਤੀ ਸ਼ੁਰੂਆਤ

Saturday, Oct 15, 2022 - 11:01 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਦੇਰ ਸ਼ਾਮ ਟਾਂਡਾ ਰੇਲਵੇ ਸਟੇਸ਼ਨ 'ਤੇ ਜੰਮੂ ਮੇਲ ਰੇਲ ਗੱਡੀ ਦੇ ਸਟਾਪੇਜ ਦੀ ਸ਼ੁਰੂਆਤ ਕੀਤੀ। ਇਸ ਮੌਕੇ ਨਗਰ ਦੀਆਂ ਵੱਖ-ਵੱਖ ਸੰਸਥਾਵਾਂ ਅਤੇ ਭਾਜਪਾ ਵਰਕਰਾਂ ਵੱਲੋਂ ਇਸ ਪਹਿਲ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਰੇਲ ਗੱਡੀ ਦਾ ਲਾਕਡਾਊਨ ਦੌਰਾਨ ਹੋਰਨਾਂ ਰੇਲ ਗੱਡੀਆਂ ਦੀ ਤਰ੍ਹਾਂ ਟਾਂਡਾ ਵਿਖੇ ਸਟਾਪੇਜ ਬੰਦ ਕਰ ਦਿੱਤਾ ਗਿਆ ਸੀ। ਲੋਕਾਂ ਤੇ ਵੱਖ-ਵੱਖ ਜਥੇਬੰਦੀਆਂ ਦੀ ਲਗਾਤਾਰ ਮੰਗ ਦੇ ਚੱਲਦਿਆਂ ਕੇਂਦਰੀ ਰੇਲ ਮੰਤਰੀ ਨੇ ਸਟਾਪੇਜ ਬਹਾਲ ਕਰ ਦਿੱਤਾ ਹੈ।

ਇਸ ਮੌਕੇ ਵੱਖ-ਵੱਖ ਸੰਗਠਨਾਂ ਵੱਲੋਂ ਬਾਕੀ ਰੇਲ ਗੱਡੀਆਂ ਦੇ ਠਹਿਰਾਓ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਵਿਧਾਇਕ ਜੰਗੀ ਲਾਲ ਮਹਾਜਨ, ਮਨਜੀਤ ਸਿੰਘ ਦਸੂਹਾ, ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ, ਭਾਜਪਾ ਆਗੂ ਜਵਾਹਰ ਖੁਰਾਣਾ, ਰਾਜਨ ਸੋਂਧੀ, ਅਨਿਲ ਗੋਰਾ, ਚਰਨਜੀਤ ਸਿੰਘ, ਮੰਡਲ ਪ੍ਰਧਾਨ ਅਮਿਤ ਤਲਵਾੜ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਬਾਹਰੋਂ ਆ ਕੇ ਨਸ਼ਾ ਵੇਚਣ ਵਾਲਿਆਂ ਨੂੰ ਪਿੰਡ ਵਾਸੀਆਂ ਨੇ ਕਾਬੂ ਕਰ ਕੀਤਾ ਪੁਲਸ ਹਵਾਲੇ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News