ਕੁਝ ਨੌਜਵਾਨਾਂ ’ਤੇ 10-12 ਹਮਲਾਵਰਾਂ ਨੇ ਕੀਤਾ ਹਮਲਾ, 2 ਗੰਭੀਰ ਜ਼ਖ਼ਮੀ

Wednesday, Jul 17, 2024 - 05:38 PM (IST)

ਕੁਝ ਨੌਜਵਾਨਾਂ ’ਤੇ 10-12 ਹਮਲਾਵਰਾਂ ਨੇ ਕੀਤਾ ਹਮਲਾ, 2 ਗੰਭੀਰ ਜ਼ਖ਼ਮੀ

ਸੁਲਤਾਨਪੁਰ ਲੋਧੀ (ਧੀਰ)-ਸੁਲਤਾਨਪੁਰ ਲੋਧੀ ਤਲਵੰਡੀ ਚੌਧਰੀਆਂ ਮਾਰਗ ’ਤੇ ਬੀਤੇ ਦਿਨ ਪੈਟਰੋਲ ਪੰਪ ਨੇੜੇ ਦੋ ਧਿਰਾਂ ਵਿਚਕਾਰ ਖ਼ੂਨੀ ਝੜਪ ਹੋ ਗਈ। ਇਸ ਦੌਰਾਨ ਇਕ ਗੁੱਟ ਦੇ 10-12 ਨੌਜਵਾਨਾਂ ਵੱਲੋਂ ਦੂਜੇ ਗਰੁੱਪ ਦੇ ਦੋ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਹ ਸਾਰੀ ਘਟਨਾ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ ਅਤੇ ਇਸ ਘਟਨਾ ਦੌਰਾਨ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਗੰਭੀਰ ਹਾਲਤ ਵਿਚ ਜ਼ਖ਼ਮੀ ਅਭਿਰਾਜਪਾਲ ਸਿੰਘ ਪੁੱਤਰ ਗੁਰਸ਼ਰਨ ਸਿੰਘ ਪਿੰਡ ਸੂਜੋਕਾਲੀਆ ਵਸਨੀਕ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ’ਚ ਜ਼ੇਰੇ ਇਲਾਜ ਹੈ। ਜ਼ਖ਼ਮੀ ਨੌਜਵਾਨ ਗੁਰਪ੍ਰੀਤ ਪੁੱਤਰ ਤੇਜਿੰਦਰ ਸਿੰਘ ਵਾਸੀ ਪਿੰਡ ਮੰਡ ਅਲੂਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਸੁਲਤਾਨਪੁਰ ਲੋਧੀ ਵਿਖੇ ਆਪਣੇ ਦੋਸਤਾਂ ਨਾਲ ਕਾਲਜ ਦੀ ਪੜ੍ਹਾਈ ਕਰਕੇ ਵਾਪਸ ਆ ਰਹੇ ਸਨ ਤਾਂ ਪੈਟਰੋਲ ਪੰਪ ਨੇੜੇ ਪੁੱਜੇ ਤਾਂ ਕੁਝ ਨੌਜਵਾਨਾਂ ਨੇ ਆਪਣੇ ਪਰਿਵਾਰ ਸਮੇਤ ਉਨ੍ਹਾਂ ਦੋਵਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ- ਮੰਦਿਰ 'ਚ ਮੱਥਾ ਟੇਕਣ ਗਏ ਪਰਿਵਾਰ ਨਾਲ ਵਾਪਰੀ ਅਣਹੋਣੀ, ਸਤਲੁਜ ਦਰਿਆ 'ਚ ਰੁੜੀ ਡੇਢ ਸਾਲ ਦੀ ਬੱਚੀ (ਵੀਡੀਓ)

PunjabKesari

ਉਨ੍ਹਾਂ ਸਾਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ, ਜਿਸ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਨੇ ਸਾਨੂੰ ਉਨ੍ਹਾਂ ਦੇ ਚੁੰਗਲ ’ਚੋਂ ਬਚਾਇਆ। ਜਿਸ ਤੋਂ ਬਾਅਦ ਰਾਹਗੀਰਾਂ ਨੇ ਸਾਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਅਭਿਰਾਜਪਾਲ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਡਿਊਟੀ ਡਾਕਟਰ ਨੇ ਉਸ ਨੂੰ ਅੱਗੇ ਰੈਫਰ ਕਰ ਦਿੱਤਾ ਹੈ। ਗੁਰਪ੍ਰੀਤ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹੈ, ਜਦਕਿ ਘਟਨਾ ਦੀ ਸੂਚਨਾ ਥਾਣਾ ਸੁਲਤਾਨਪੁਰ ਲੋਧੀ ਨੂੰ ਦੇ ਦਿੱਤੀ ਗਈ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਇਸ ਬੀਮਾਰੀ ਦਾ ਵੱਧ ਸਕਦੈ ਪ੍ਰਕੋਪ, ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਹੋਈਆਂ ਸਖ਼ਤ ਹਦਾਇਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News

News Hub