ਵੋਟਰਾਂ ਦੀ ਸਹੂਲਤ ਲਈ ਨਵਾਂਸ਼ਹਿਰ ਜ਼ਿਲ੍ਹੇ ਦੇ ਪੋਲਿੰਗ ਬੂਥਾਂ ''ਤੇ ਲੱਗੇ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ

Saturday, Oct 24, 2026 - 06:04 PM (IST)

ਵੋਟਰਾਂ ਦੀ ਸਹੂਲਤ ਲਈ ਨਵਾਂਸ਼ਹਿਰ ਜ਼ਿਲ੍ਹੇ ਦੇ ਪੋਲਿੰਗ ਬੂਥਾਂ ''ਤੇ ਲੱਗੇ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ

ਨਵਾਂਸ਼ਹਿਰ (ਤ੍ਰਿਪਾਠੀ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਤਹਿਤ ਵੋਟਰਾਂ ਦੀ ਸਹੂਲਤ ਲਈ ਅੱਜ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ 'ਤੇ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਸਬੰਧਤ ਪੋਲਿੰਗ ਸਟੇਸ਼ਨਾਂ ’ਤੇ ਬੂਥ ਲੈਵਲ ਅਫ਼ਸਰ ਮੌਜੂਦ ਰਹੇ ਅਤੇ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਉਨ੍ਹਾਂ ਦੇ ਨਾਮ ਵਿਖਾਉਣ ਦੀ ਸਹਾਇਤਾ ਕੀਤੀ।

ਇਹ ਵੀ ਪੜ੍ਹੋ: ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ ਮੁੜ ਬਹਾਲ

PunjabKesari

ਉਨ੍ਹਾਂ ਦੱਸਿਆ ਕਿ ਜਿਹੜੇ ਯੋਗ ਵੋਟਰਾਂ ਦੇ ਨਾਮ ਡਰਾਫਟ ਵੋਟਰ ਸੂਚੀ 'ਚ ਸ਼ਾਮਲ ਹੋਣ ਤੋਂ ਰਹਿ ਗਏ ਹਨ, ਉਹ ਆਪਣੀ ਲੋੜ ਮੁਤਾਬਕ ਫਾਰਮ ਨੰਬਰ 6, ਫਾਰਮ ਨੰਬਰ 6 (ਏ), ਫਾਰਮ ਨੰਬਰ 7 ਅਤੇ ਫਾਰਮ ਨੰਬਰ 8 ਲੋੜੀਂਦੇ ਦਸਤਾਵੇਜ਼ਾਂ ਸਮੇਤ ਜਮ੍ਹਾਂ ਕਰਵਾ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਸ ਦੀ ਵੋਟ ਨਹੀਂ ਬਣੀ ਤਾਂ ਉਹ ਆਪਣੀ ਵੋਟ ਬਣਾਉਣ। ਉਨ੍ਹਾਂ ਕਿਹਾ ਕਿ ਵੋਟਰਾਂ ਵੱਲੋਂ ਇਨ੍ਹਾਂ ਵਿਸ਼ੇਸ਼ ਕੈਂਪ ਦਾ ਲਾਭ ਵੱਧ ਤੋਂ ਵੱਧ ਲਾਭ ਲਿਆ ਗਿਆ।
 

ਇਹ ਵੀ ਪੜ੍ਹੋ: ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ! ਜਾਰੀ ਹੋਏ ਨਵੇਂ ਹੁਕਮ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News