ਛੇੜਖਾਨੀ ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸ਼ਹਿਰ ’ਚ ਲੱਗੇ ਸਪੈਸ਼ਲ ਨਾਕੇ
Wednesday, Feb 05, 2025 - 01:01 PM (IST)
ਜਲੰਧਰ (ਵਰੁਣ)–ਕਮਿਸ਼ਨਰੇਟ ਪੁਲਸ ਨੇ ਛੇੜਖਾਨੀ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸ਼ਹਿਰ ਵਿਚ ਸਪੈਸ਼ਲ ਨਾਕੇ ਲਾਏ। ਏ. ਸੀ. ਪੀ. ਵੈਸਟ ਹਰਸ਼ਪ੍ਰੀਤ ਸਿੰਘ ਦੀ ਅਗਵਾਈ ਵਿਚ ਦੁਪਹਿਰ 12 ਤੋਂ ਲੈ ਕੇ 3 ਵਜੇ ਤਕ ਪੁਲਸ ਟੀਮਾਂ ਨੇ ਸਕੂਲਾਂ-ਕਾਲਜਾਂ ਦੇ ਬਾਹਰ ਨਾਕੇ ਲਾ ਕੇ ਬਿਨਾਂ ਵਜ੍ਹਾ ਘੁੰਮ ਰਹੇ ਨੌਜਵਾਨਾਂ ’ਤੇ ਸ਼ਿਕੰਜਾ ਕੱਸਿਆ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਪਵੇਗਾ ਮੀਂਹ, ਸੰਘਣੀ ਧੁੰਦ ਲਈ ਮੌਸਮ ਦਾ Yellow Alert ਜਾਰੀ
ਏ. ਸੀ. ਪੀ. ਹਰਸ਼ਪ੍ਰੀਤ ਨੇ ਕਿਹਾ ਕਿ ਔਰਤਾਂ, ਲੜਕੀਆਂ, ਸਕੂਲ-ਕਾਲਜ ਜਾਣ ਵਾਲੇ ਬੱਚਿਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਇਹ ਮੁਹਿੰਮ ਚਲਾਈ ਗਈ ਹੈ। ਪੁਲਸ ਨੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਭਾਰਗਵ ਕੈਂਪ ਅਤੇ ਐੱਚ. ਐੱਮ. ਵੀ. ਕਾਲਜ ਵਿਚ ਸਪੈਸ਼ਲ ਨਾਕੇ ਲਾਏ ਅਤੇ ਪੁਲਸ ਦੀ ਮੌਜੂਦਗੀ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਛੇੜਖਾਨੀ ਵਰਗੇ ਮਾਮਲੇ ਰੋਕਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਦੇ ਉਦੇਸ਼ ਨਾਲ ਚਲਾਈ ਗਈ। ਇਸ ਦੌਰਾਨ 310 ਵਾਹਨਾਂ ਦੀ ਚੈਕਿੰਗ ਕੀਤੀ ਗਈ। 40 ਵਾਹਨਾਂ ਦੇ ਚਲਾਨ ਕੱਟੇ ਗਏ, ਜਦਕਿ 4 ਬਾਈਕ ਜ਼ਬਤ ਕੀਤੇ ਗਏ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਚੱਲੀਆਂ ਤਾੜ-ਤਾੜ ਗੋਲ਼ੀਆਂ, ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e