ਗੁਰਪੁਰਬ ਮੌਕੇ ਨਗਰ ਕੀਰਤਨ ''ਚ ਨਗਾਰੇ ਦੀ ਗੱਡੀ ਦੀ ਸੇਵਾ ਕਰਨ ''ਤੇ ਵਿਸ਼ੇਸ਼ ਸਨਮਾਨ
Monday, Nov 10, 2025 - 07:22 PM (IST)
ਸੁਲਤਾਨਪੁਰ ਲੋਧੀ (ਸੋਢੀ)- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 556ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਜੀ ਤੋਂ ਗੁ. ਬੇਰ ਸਾਹਿਬ ਤੱਕ ਸਜਾਏ ਗਏ ਮਹਾਨ ਨਗਰ ਕੀਰਤਨ ਦੌਰਾਨ ਨਗਾਰੇ ਵਾਲੀ ਗੱਡੀ ਦੀ ਸੇਵਾ ਕਰਨ ਵਾਲੇ ਭਾਈ ਪਰਮਜੀਤ ਸਿੰਘ ਦੁਰਗਾਪੁਰ ਦਾ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੈਨੇਜਰ ਸ. ਅਵਤਾਰ ਸਿੰਘ ਅਤੇ ਹੈਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 12 ਨਵੰਬਰ ਨੂੰ ਹੋਵੇਗਾ...
ਇਸ ਸਮੇਂ ਮੈਨੇਜਰ ਅਵਤਾਰ ਸਿੰਘ ਅਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਜੋੜ ਮੇਲੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਵਾਲਾ ਤੇ ਹੋਰ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ , ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ, ਗੁਰਦੁਆਰਾ ਇੰਸਪੈਕਟਰਾਂ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਟਾਫ਼ ਵੱਲੋਂ ਨਿਭਾਈਆਂ ਸੇਵਾਵਾਂ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਸਮੇਂ ਬਾਬਾ ਦਲਜੀਤ ਸਿੰਘ ਕਾਰ ਸੇਵਾ ਵਾਲੇ ਤੇ ਜਥੇ ਸਰਵਣ ਸਿੰਘ ਚੱਕ ਇੰਚਾਰਜ ਦਰਬਾਰ ਸਾਹਿਬ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਬੰਦ ਹੋ ਜਾਣਗੇ ਇਹ 3 ਰੇਲਵੇ ਫਾਟਕ! ਪੰਜਾਬ ਵਾਸੀਆਂ ਨੂੰ ਮਿਲੇਗੀ ਇਹ ਖ਼ਾਸ ਸਹੂਲਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
