ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਹੈਲਪ ਡੈਸਕ ਸਥਾਪਤ

Wednesday, Jun 03, 2026 - 02:58 PM (IST)

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਹੈਲਪ ਡੈਸਕ ਸਥਾਪਤ

ਨਵਾਂਸ਼ਹਿਰ (ਤ੍ਰਿਪਾਠੀ)–ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰਿਵੀਜ਼ਨ (ਐੱਸ. ਆਈ. ਆਰ.) ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖ ਇਕ ਵਿਸ਼ੇਸ਼ ਹੈਲਪ ਡੈਸਕ ਜ਼ਿਲ੍ਹਾ ਚੋਣ ਦਫ਼ਤਰ, ਕਮਰਾ ਨੰ. 407 ਵਿਖੇ ਸਥਾਪਿਤ ਕੀਤਾ ਗਿਆ ਹੈ। 

ਇਹ ਜਾਣਾਕਰੀ ਸਾਂਝੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ—ਕਮ—ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਇਸ ਹੈਲਪ ਡੈਸਕ ਦਾ ਮੁੱਖ ਉਦੇਸ਼ ਐੱਸ. ਆਈ. ਆਰ. ਪ੍ਰਕਿਰਿਆ ਦੌਰਾਨ ਚੋਣਾਂ ਨਾਲ ਸਬੰਧਤ ਸੇਵਾਵਾ ਆਸਾਨੀ ਨਾਲ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਦੇ ਨਾਲ ਹੀ ਸਾਰੇ ਯੋਗ ਨਾਗਰਿਕਾਂ, ਖ਼ਾਸ ਕਰਕੇ ਦਿਵਿਆਂਗ ਵਿਅਕਤੀਆਂ, ਪ੍ਰਵਾਸੀ ਵੋਟਰਾਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। 

 

ਇਸ ਹੈਲਪ ਡੈਸਕ ਰਾਹੀਂ ਵੋਟਰਾਂ ਨੂੰ ਕਈ ਮਹੱਤਵਪੂਰਨ ਸੇਵਾਵਾਾਂ ਅਤੇ ਸਹੁਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹੈਲਪ ਡੈਸਕ 'ਤੇ ਆਉਣ ਵਾਲੇ ਨਾਗਰਿਕਾਂ ਨੂੰ ਐੱਸ. ਆਈ. ਆਰ. ਦੀ ਸਮਾਂ ਸੀਮਾ ਬਾਰੇ ਪੂਰੀ ਜਾਣਕਾਰੀ ਦੇ ਨਾਲ-ਨਾਲ ਨਵੀ ਵੋਟਰ ਰਜਿਸਟ੍ਰੇਸ਼ਨ, ਵੋਟ ਵਿੱਚ ਸੋਧ ਜਾਂ ਨਾਮ ਕਟਵਾਉਣ ਲਈ ਲੋੜੀਂਦੇ ਦਸਤਾਵੇਜਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵੋਟਰਾਂ ਨੂੰ ਸਾਲ 2003 ਦੀ ਆਖਰੀ ਐੱਸ. ਆਈ. ਆਰ. ਵੋਟਰ ਸੂਚੀ ਨਾਲ ਰਿਕਾਰਡ ਖੋਜਣ ਅਤੇ ਜ਼ੋੜਨ ਵਿੱਚ ਵੀ ਸਹਾਇਤਾ ਦਿੱਤੀ ਜਾਵੇਗੀ। ਹੈਲਪ ਡੈਸਕ ਦਾ ਸਟਾਫ਼ ਵੋਟਰਾਂ ਨੂੰ ਐਨਿਊਮਰੇਸ਼ਨ ਫਾਰਮ ਭਰਨ ਅਤੇ ਜਮ੍ਹਾ ਕਰਵਾਉਣ ਵਿੱਚ ਆਨਲਾਈਨ ਅਤੇ ਆਫ਼ਲਾਈਨ ਦੋਵੇ ਢੰਗਾਂ ਰਾਹੀਂ ਸਹਾਇਤਾ ਦੇਵੇਗਾ। ਪ੍ਰਵਾਸੀ ਵੋਟਰਾਂ ਨੂੰ ਉਨ੍ਹਾਂ ਦੇ ਮੌਜੂਦਾ ਅਤੇ ਪਿਛਲੇ ਵਿਧਾਨ ਸਭਾ ਹਲਕਿਆਂ ਦੀ ਪਛਾਣ ਕਰਨ ਲਈ ਵਿਸ਼ੇਸ਼ ਮਦਦ ਦਿੱਤੀ ਜਾਵੇਗੀ ਤਾਂ ਜ਼ੋ ਉਨ੍ਹਾਂ ਦੀ ਸਹੀ ਥਾਂ ਤੇ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾ ਸਕੇ। 

ਨਗਾਰਿਕਾਂ ਨੂੰ ਵੋਟਰ ਹੈਲਪਲਾਈਨ ਨੰਬਰ 1950 ਅਤੇ ਆਲ-ਇਨਕਲੂਸਿਵ ਮੋਬਾਇਲ ਐਪਲੀਕੇਸ਼ਨ ਦੀਆਂ ਵਿਸ਼ੇਸ਼ਤਾਵਾ ਬਾਰੇ ਵੀ ਜਾਣੂੰ ਕਰਵਾਇਆ ਜਾਵੇਗਾ, ਖ਼ਾਸ ਕਰਕੇ ਬੁੱਕ ਏ ਕਾਲ ਵਿੱਚ ਬੀ. ਐੱਲ. ਓ. ਸਹੂਲਤ ਬਾਰੇ। ਉਨ੍ਹਾਂ ਨੇ ਹੈਲਪ ਡੈਸਕ 'ਤੇ ਤਾਇਨਾਤ ਸਟਾਫ਼ ਨੂੰ ਉਪਰੋਕਤ ਹਦਾਇਤਾ ਦੀ ਸਖਤੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਵੋਟਰ ਨੂੰ ਅਪੀਲ ਕੀਤੀ ਕਿ ਵੋਟਰ ਹੈਲਪ ਡੈਸਕ ਸਹੂਲਤ ਦਾ ਐੱਸ. ਆਈ. ਆਰ. ਦੌਰਾਨ ਵੱਧ ਤੋ ਵੱਧ ਲਾਭ ਉਠਾਇਆ ਜਾਵੇ।


author

shivani attri

Content Editor

Related News