ਚੈੱਕ ਬਾਊਂਸਿੰਗ ਨਾਲ ਸਬੰਧਤ ਕੇਸਾਂ ਦੇ ਨਿਪਟਾਰੇ ਲਈ 21 ਨਵੰਬਰ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ

Saturday, Oct 31, 2026 - 07:42 PM (IST)

ਚੈੱਕ ਬਾਊਂਸਿੰਗ ਨਾਲ ਸਬੰਧਤ ਕੇਸਾਂ ਦੇ ਨਿਪਟਾਰੇ ਲਈ 21 ਨਵੰਬਰ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ

ਰੂਪਨਗਰ (ਵਿਜੇ ਸ਼ਰਮਾ)- ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਹਰਜੀਤ ਸਿੰਘ ਦੀ ਅਗਵਾਈ ਹੇਠ 21 ਨਵੰਬਰ 2026 ਨੂੰ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਧਾਰਾ 138 ਐੱਨ. ਆਈ. ਐਕਟ (ਚੈੱਕ ਬਾਊਂਸਿੰਗ) ਨਾਲ ਸਬੰਧਤ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਸੀ. ਜੇ. ਐੱਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਅਮਨਦੀਪ ਕੌਰ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਜਲਦ ਅਤੇ ਸੁਖਾਲਾ ਨਿਆਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਦੇ ਚੈੱਕ ਬਾਊਂਸਿੰਗ ਨਾਲ ਸਬੰਧਤ ਕੇਸ ਚੱਲ ਰਹੇ ਹਨ, ਉਹ ਆਪਣੇ ਕੇਸ ਇਸ ਵਿਸ਼ੇਸ਼ ਲੋਕ ਅਦਾਲਤ ਵਿਚ ਨਿਪਟਾਰੇ ਲਈ ਲਗਵਾ ਸਕਦੇ ਹਨ।

ਇਹ ਵੀ ਪੜ੍ਹੋ: LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ

ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵੱਲੋਂ ਸੁਣਾਏ ਗਏ ਫ਼ੈਸਲੇ ਨੂੰ ਅੰਤਿਮ ਮੰਨਿਆ ਜਾਂਦਾ ਹੈ ਅਤੇ ਇਸ ਵਿਰੁੱਧ ਕੋਈ ਅਪੀਲ ਨਹੀਂ ਹੁੰਦੀ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ 12 ਦਸੰਬਰ 2026 ਨੂੰ ਨੈਸ਼ਨਲ ਲੋਕ ਅਦਾਲਤ ਵੀ ਲਗਾਈ ਜਾ ਰਹੀ ਹੈ, ਜਿਸ ਵਿਚ ਹਰ ਤਰ੍ਹਾਂ ਦੇ ਦੀਵਾਨੀ ਅਤੇ ਸਮਝੌਤੇਯੋਗ ਫ਼ੌਜਦਾਰੀ ਕੇਸ ਨਿਪਟਾਰੇ ਲਈ ਲਏ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਕੇਸਾਂ ਦਾ ਆਪਸੀ ਸਹਿਮਤੀ ਨਾਲ ਜਲਦ ਨਿਪਟਾਰਾ ਕਰਵਾਉਣ ਲਈ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਇਹ ਵੀ ਪੜ੍ਹੋ: ਪੰਜਾਬ: ਪਤਨੀ ਨੂੰ ਮਿਲਣ ਜਾਣਾ ਸੀ ਵਿਦੇਸ਼! ਰਾਹ 'ਚ ਮੌਤ ਨੇ ਪਾ ਲਿਆ ਘੇਰਾ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News