ਨਵਾਂਸ਼ਹਿਰ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਵਿਸ਼ੇਸ਼ ਲੋਕ ਅਦਾਲਤ 18 ਨੂੰ

Monday, Jul 13, 2026 - 05:16 PM (IST)

ਨਵਾਂਸ਼ਹਿਰ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਵਿਸ਼ੇਸ਼ ਲੋਕ ਅਦਾਲਤ 18 ਨੂੰ

ਨਵਾਂਸ਼ਹਿਰ (ਤ੍ਰਿਪਾਠੀ)- ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅਤੇ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ. ਏ. ਐੱਸ. ਨਗਰ ਦੇ ਪ੍ਰਾਪਤ ਹੁਕਮਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿਚ 18 ਜੁਲਾਈ ਨੂੰ ਜ਼ਿਲ੍ਹਾ ਕੋਰਟ ਕੰਪਲੈਕਸ, ਐੱਸ. ਬੀ. ਐੱਸ. ਨਗਰ ਅਤੇ ਸਬ-ਡਿਵੀਜ਼ਨ ਬਲਾਚੌਰ ਵਿਖੇ ਸਪੈਸ਼ਲ ਲੋਕ ਅਦਾਲਤ ਲਗਾਈ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 15, 20 ਤੇ 21 ਜੁਲਾਈ ਲਈ ਹੋਇਆ ਵੱਡਾ ਐਲਾਨ

ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਖ਼ਾਸ ਤੌਰ ’ਤੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੇ ਤਹਿਤ ਆਉਂਦੇ ਕੇਸਾਂ ਦੇ ਨਿਪਟਾਰੇ ਲਈ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਪੈਸ਼ਲ ਲੋਕ ਅਦਾਲਤ ਵਿਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜਾਂ ਦਫ਼ਤਰ ਦੇ ਫ਼ੋਨ ਨੰਬਰ 01823-223511 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਰਵਨੀਤ ਬਿੱਟੂ ਨੇ ਫ਼ਿਲਮ 'ਸਤਲੁਜ' ਨੂੰ ਲੈ ਕੇ ਨਿਰਮਾਤਾ-ਨਿਰਦੇਸ਼ਕ ਨੂੰ ਦਿੱਤੀ ਵੱਡੀ ਚੁਣੌਤੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News