ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਬੱਸ ਸਟੈਂਡ ਤੇ ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਸਰਚ ਆਪਰੇਸ਼ਨ
Friday, Aug 08, 2025 - 05:42 PM (IST)

ਜਲੰਧਰ (ਕੁੰਦਨ,ਪੰਕਜ)- 15 ਅਗਸਤ ਨੂੰ ਆਜ਼ਾਦੀ ਦਿਵਸ ਨੇੜੇ ਆਉਂਦੇ ਹੋਏ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਸ਼ਹਿਰ ਭਰ ‘ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਸ਼ਹਿਰ ਦੇ ਸੰਵੇਦਨਸ਼ੀਲ ਸਥਾਨਾਂ ‘ਤੇ ਸੁਰੱਖਿਆ ਯਕੀਨੀ ਬਣਾਉਣ ਲਈ ਵਿਸ਼ੇਸ਼ ਜਾਂਚ, ਪੈਟਰੋਲਿੰਗ ਅਤੇ ਨਿਗਰਾਨੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਅੱਜ ਜਲੰਧਰ ਬੱਸ ਅੱਡੇ ਅਤੇ ਰੇਲਵੇ ਸਟੇਸ਼ਨਾਂ ‘ਤੇ ਇਕ ਵਿਸ਼ੇਸ਼ ਸਰਚ ਆਪਰੇਸ਼ਨ ਚਲਾਇਆ ਗਿਆ ਤਾਂ ਜੋ ਸੁਰੱਖਿਆ ਪ੍ਰੋਟੋਕਾਲ ਹੋਰ ਮਜ਼ਬੂਤ ਹੋਣ। ਇਹ ਆਪਰੇਸ਼ਨ ਕਮਿਸ਼ਨਰ ਆਫ਼ ਪੁਲਸ ਜਲੰਧਰ ਧਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ ਹੇਠ ਕੀਤਾ ਗਿਆ ਅਤੇ ਇਸ ਦੀ ਅਗਵਾਈ ਏ. ਸੀ. ਪੀ. ਮਾਡਲ ਟਾਊਨ, ਰੂਪਦੀਪ ਕੌਰ ਅਤੇ ਏ.ਸੀ.ਪੀ. ਨੌਰਥ, ਸ਼੍ਰੀ ਅਮਰਨਾਥ ਵੱਲੋਂ ਕੀਤੀ ਗਈ। ਆਪਰੇਸ਼ਨ ‘ਚ 110 ਪੁਲਿਸ ਕਰਮਚਾਰੀ ਤਾਇਨਾਤ ਸਨ ਅਤੇ ਐਂਟੀ ਸਬੋਟਾਜ਼ ਟੀਮ ਵੱਲੋਂ ਵੀ ਸਹਿਯੋਗ ਦਿੱਤਾ ਗਿਆ। ਆਪਰੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ ਗਈ, ਯਾਤਰੀਆਂ ਦੇ ਸਮਾਨ ਦੀ ਧਿਆਨ ਨਾਲ ਜਾਂਚ ਕੀਤੀ ਗਈ ਅਤੇ ਯਾਤਰੀਆਂ ਦੀ ਪਛਾਣ ਪ੍ਰਮਾਣਿਤ ਕੀਤੀ ਗਈ।
ਇਹ ਵੀ ਪੜ੍ਹੋ: ਰੱਖੜੀ ਵਾਲੇ ਦਿਨ ਪੰਜਾਬ ਦੇ ਸਕੂਲਾਂ 'ਚ ਰਹੇਗੀ ਛੁੱਟੀ ? ਜਾਣੋ ਕੀ ਹੈ ਤਾਜ਼ਾ ਅਪਡੇਟ
ਸ਼ੱਕੀ ਵਿਅਕਤੀਆਂ ਦੇ ਕ੍ਰਿਮਿਨਲ ਰਿਕਾਰਡ ਦੀ ਪੁਸ਼ਟੀ ਲਈ PIAS ਐਪ ਦੀ ਵਰਤੋਂ ਕੀਤੀ ਗਈ। ਇਸ ਤੋਂ ਇਲਾਵਾ ਬੱਸ ਅੱਡੇ ਅਤੇ ਰੇਲਵੇ ਸਟੇਸ਼ਨਾਂ ‘ਤੇ ਲੱਗੇ CCTV ਕੈਮਰਿਆਂ ਦੀ ਵੀ ਜਾਂਚ ਕੀਤੀ ਗਈ ਤਾਂ ਜੋ ਉਨ੍ਹਾਂ ਦੀ ਕਾਰਗੁਜ਼ਾਰੀ ਲਗਾਤਾਰ ਨਿਗਰਾਨੀ ਲਈ ਯਕੀਨੀ ਬਣਾਈ ਜਾ ਸਕੇ। ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਆਉਣ ਵਾਲੇ ਦਿਨਾਂ ‘ਚ ਵੀ ਇਸ ਤਰ੍ਹਾਂ ਦੇ ਆਪਰੇਸ਼ਨ ਜਾਰੀ ਰਹਿਣਗੇ ਤਾਂ ਜੋ ਆਜ਼ਾਦੀ ਦਿਵਸ ਦੇ ਮੌਕੇ ‘ਤੇ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਯਕੀਨੀ ਬਣਾਇਆ ਜਾ ਸਕੇ। ਕਮਿਸ਼ਨਰੇਟ ਪੁਲਸ ਵੱਲੋਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਚੌਕਸ ਰਹਿਣ, ਪੁਲਸ ਜਾਂਚ ‘ਚ ਸਹਿਯੋਗ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਸ ਹੈਲਪਲਾਈਨ ਨੰਬਰ 112 ‘ਤੇ ਸੂਚਿਤ ਕਰਨ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਨ੍ਹਾਂ ਮੁਲਾਜ਼ਮਾਂ ਦਾ ਕਾਰਾ ਜਾਣ ਹੋਵੋਗੇ ਹੈਰਾਨ, ਨਾਕੇ 'ਤੇ ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e