ਸੰਤ ਨਿਰੰਜਨ ਦਾਸ ਮਹਾਰਾਜ ਜੀ ਦੀ ਅਗਵਾਈ 'ਚ ਕਾਸ਼ੀ ਵਾਸਤੇ 29 ਨੂੰ ਰਵਾਨਾ ਹੋਵੇਗੀ ਸਪੈਸ਼ਲ ਟ੍ਰੇਨ
Saturday, Jan 24, 2026 - 03:56 PM (IST)
ਟਾਂਡਾ ਉੜਮੁੜ (ਪਰਮਜੀਤ ਮੋਮੀ)- ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ਦੀਆਂ ਖ਼ੁਸ਼ੀਆਂ ਦੇ ਸਬੰਧ ਵਿੱਚ ਜਨਮ ਸਥਾਨ ਸ਼ੀਰ ਗੋਵਰਧਨਪੁਰ ਕਾਸ਼ੀ ਯੂ. ਪੀ. ਵਿੱਚ ਹੋ ਰਹੇ ਪ੍ਰਕਾਸ਼ ਉਤਸਵ ਦੇ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਸੰਗਤਾਂ 29 ਜਨਵਰੀ ਨੂੰ ਰੇਲਵੇ ਸਟੇਸ਼ਨ ਜਲੰਧਰ ਤੋਂ ਡੇਰਾ ਸੱਚਖੰਡ ਵੱਲਾਂ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਜੀ ਦੀ ਅਗਵਾਈ ਵਿੱਚ ਰਵਾਨਾ ਹੋਣਗੀਆਂ।
ਇਹ ਵੀ ਪੜ੍ਹੋ: Punjab: ਸ਼ਹੀਦ ਦੇ ਪਿਤਾ ਦੇ ਹੌਂਸਲੇ ਨੂੰ ਸਲਾਮ! ਫ਼ੌਜ ਦੀ ਵਰਦੀ ਪਾ ਕੇ ਪੁੱਤ ਜੋਬਨਪ੍ਰੀਤ ਨੂੰ ਦਿੱਤੀ ਅੰਤਿਮ ਵਿਦਾਈ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੇਰਾ ਸੱਚਖੰਡ ਵੱਲਾ ਦੇ ਪ੍ਰਬੰਧਕ ਸੇਵਾਦਾਰ ਅਤੇ ਜਨਮ ਆਸਥਾਨ ਟਰਸਟ ਦੇ ਸੇਵਾਦਾਰਾਂ ਨੇ ਦੱਸਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦਿਆਂ ਸੰਗਤਾਂ ਜਿੱਥੇ ਪਹਿਲਾਂ ਤੋਂ ਹੀ ਕਾਸ਼ੀ ਯੂ. ਪੀ. ਵਿੱਚ ਪਹੁੰਚ ਕੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੀਆਂ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਹਿੱਸਾ ਲੈ ਕੇ ਆਪਣਾ ਜੀਵਨ ਸਫਲਾ ਕਰ ਰਹੀਆਂ ਹਨ, ਉੱਥੇ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਜਨਮ ਅਸਥਾਨ ਦੇ ਚੇਅਰਮੈਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਦੀ ਅਗਵਾਈ ਵਿੱਚ ਜਨਮ ਸਥਾਨ ਸੀਰਗਵਰਧਨ ਯੂਪੀ ਪਹੁੰਚਣਗੀਆਂ ਜਿਸ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ।

ਇਹ ਵੀ ਪੜ੍ਹੋ: ਬਸੰਤ ਪੰਚਮੀ ਵਾਲੇ ਦਿਨ ਜਲੰਧਰ 'ਚ ਵੱਡਾ ਹਾਦਸਾ! ਪਤੰਗ ਲੁੱਟਦਿਆਂ ਡੂੰਘੇ ਟੋਏ 'ਚ ਡਿੱਗਿਆ ਜਵਾਕ, ਹੋਈ ਮੌਤ
ਸੇਵਾਦਾਰਾਂ ਨੇ ਹੋਰ ਦੱਸਿਆ ਕਿ ਪ੍ਰਕਾਸ਼ ਉਤਸਵ ਦੇ ਸਮਾਗਮ ਵਿੱਚ ਜਿੱਥੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੀ ਆਮਦ ਨੂੰ ਮੁੱਖ ਰੱਖਦੇ ਹੋਏ, ਜਿੱਥੇ ਲੰਗਰ ਭੰਡਾਰਿਆਂ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ, ਉੱਥੇ ਹੀ ਸੰਗਤ ਦੀ ਸਹੂਲਤ ਵਾਸਤੇ ਹੋਰ ਤਿਆਰੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਡੇਰਾ ਸੱਚਖੰਡ ਬੱਲਾਂ ਤੋਂ ਲਗਾਤਾਰ ਲੰਗਰ ਅਤੇ ਰਾਸ਼ਨ ਸਮੱਗਰੀ ਦੇ ਟਰੱਕ ਜਨਮ ਸਥਾਨ 'ਤੇ ਪਹੁੰਚਾਏ ਜਾ ਰਹੇ ਹਨ ਤਾਂ ਜੋ ਸੰਗਤ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਸੰਗਤ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਸਥਾਨਾਂ 'ਤੇ ਡਾਕਟਰੀ ਟੀਮਾਂ ਬਣਾ ਕੇ ਉਨ੍ਹਾਂ ਨੂੰ ਸੇਵਾ ਵਾਸਤੇ ਤਾਇਨਾਇਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab: ਚੱਲਦੇ ਵਿਆਹ ਦੌਰਾਨ ਪੈਲੇਸ 'ਚ ਪੈ ਗਿਆ ਭੜਥੂ ! ਬਾਊਂਸਰਾਂ ਨੇ ਕੁੱਟ 'ਤੇ ਵਾਜਿਆਂ ਵਾਲੇ
ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ਤੇ ਮੁਬਾਰਕਬਾਦ ਦਿੰਦੇ ਹੋਏ ਸਤਿਗੁਰੂ ਜੀ ਦੀ ਅੰਮ੍ਰਿਤ ਬਾਣੀ ਨੂੰ ਮਨਾ ਵਿੱਚ ਵਸਾ ਕੇ ਆਪਣਾ ਮਨੁੱਖਾ ਜਨਮ ਸਫਲਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ। ਉਧਰ ਦੂਜੇ ਪਾਸੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਿੱਚ 29 ਜਨਵਰੀ ਨੂੰ ਜਾਣ ਵਾਲੀ ਬੇਗਮਪੁਰਾ ਐਕਸਪ੍ਰੈਸ ਸਪੈਸ਼ਲ ਟ੍ਰੇਨ ਦੇ ਲਈ ਉਤਸਾਹ ਪਾਇਆ ਜਾ ਰਿਹਾ ਹੈ ਅਤੇ ਸੰਗਤਾਂ ਵੱਲੋਂ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਵੱਡੀ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: Punjab: ਪ੍ਰਾਪਰਟੀ ਵਾਲਿਆਂ ਲਈ ਵੱਡੀ ਖ਼ਬਰ! ਟੈਕਸ ਵਸੂਲੀ ਨੂੰ ਲੈ ਕੇ ਨਵੇਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
