ਮਕਸੂਦਾਂ ''ਚ ਤੇਜ਼ ਰਫ਼ਤਾਰ ਦਾ ਕਹਿਰ: ਬਲੈਨੋ ਸਵਾਰ ਨੇ ਸੜਕ ਪਾਰ ਕਰਦੇ ਨੌਜਵਾਨ ਨੂੰ ਦਰੜਿਆ, ਮੌਕੇ ''ਤੇ ਹੀ ਮੌਤ

Saturday, Jun 13, 2026 - 07:50 AM (IST)

ਮਕਸੂਦਾਂ ''ਚ ਤੇਜ਼ ਰਫ਼ਤਾਰ ਦਾ ਕਹਿਰ: ਬਲੈਨੋ ਸਵਾਰ ਨੇ ਸੜਕ ਪਾਰ ਕਰਦੇ ਨੌਜਵਾਨ ਨੂੰ ਦਰੜਿਆ, ਮੌਕੇ ''ਤੇ ਹੀ ਮੌਤ

ਜਲੰਧਰ (ਮਾਹੀ) : ਥਾਣਾ ਮਕਸੂਦਾਂ ਅਧੀਨ ਆਉਂਦੇ ਇਲਾਕੇ ’ਚ ਇਕ ਤੇਜ਼ ਰਫ਼ਤਾਰ ਕਾਰ ਨੇ ਇਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਨੌਜਵਾਨ ਦੀ ਮੌਤ ਹੋ ਗਈ। ਇਸ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ ਅਤੇ ਮੌਕੇ ’ਤੇ ਏ. ਐੱਸ. ਆਈ. ਹਰਬੰਸ ਸਿੰਘ ਅਤੇ ਪੁਲਸ ਹੈਲਪਲਾਈਨ ਨੰ. 112 ਦੇ ਮੁਲਾਜ਼ਮ ਅਮਰਜੀਤ ਸਿੰਘ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਪੁਲਸ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਕਿ ਨੂਰਪੁਰ ਤੋਂ ਥੋੜ੍ਹਾ ਅੱਗੇ ਪੈਟਰੋਲ ਪੰਪ ਤੋਂ ਪਹਿਲਾਂ ਇਕ ਤੇਜ਼ ਰਫ਼ਤਾਰ ਬਲੈਨੋ ਗੱਡੀ ਨੇ ਸੜਕ ਪਾਰ ਕਰ ਰਹੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : 'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ ਧਮਕੀ, ਮੰਗੇ 50 ਲੱਖ

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਨਯਨ ਸ਼ਾਹ ਪੁੱਤਰ ਚੰਦਰ ਸ਼ੇਖਰ ਸ਼ਾਹ ਨਿਵਾਸੀ ਬਿਹਾਰ ਹਾਲ ਨਿਵਾਸੀ ਨੂਰਪੁਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟੱਕਰ ਤੋਂ ਬਾਅਦ ਮੌਜੂਦ ਲੋਕਾਂ ਨੇ ਕਾਰ ਸਵਾਰ ਨੌਜਵਾਨ ਨੂੰ ਕਾਬੂ ਕੀਤਾ ਅਤੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਕਾਰ ਅਤੇ ਕਾਰ ਸਵਾਰ ਨੌਜਵਾਨ ਨੂੰ ਰਾਊਂਡਅੱਪ ਕੀਤਾ। ਮ੍ਰਿਤਕ ਦੇ ਸਮਰਥਕਾਂ ਨੇ ਦੱਸਿਆ ਕਿ ਪੁਲਸ ਬੇਸ਼ੱਕ ਕਾਰ ਨੂੰ ਥਾਣੇ ਲੈ ਗਈ ਪਰ ਕਾਰ ਸਵਾਰ ਨੂੰ ਛੱਡ ਦਿੱਤਾ ਗਿਆ ਕਿਉਂਕਿ ਪੁਲਸ ਕਰਮਚਾਰੀਆਂ ਨੂੰ ਕਿਸੇ ਦਾ ਫ਼ੋਨ ਆਇਆ ਅਤੇ ਉਸ ਨੇ ਕਿਹਾ ਕਿ ਉਹ ਸਵੇਰੇ ਥਾਣੇ ’ਚ ਪੇਸ਼ ਹੋ ਜਾਣਗੇ।

ਇਸ ਗੱਲ ਦਾ ਮ੍ਰਿਤਕ ਦੇ ਸਮਰਥਕਾਂ ਨੇ ਵਿਰੋਧ ਕੀਤਾ ਪਰ ਪੁਲਸ ਹੈਲਪਲਾਈਨ ਨੰ. 112 ਨੇ ਨਹੀਂ ਸੁਣੀ ਤੇ ਕਾਰ ਸਵਾਰ ਨੌਜਵਾਨ ਨੂੰ ਉਸ ਦੇ ਘਰ ਜਾਣ ਦਿੱਤਾ। ਇਸ ਨੂੰ ਲੈ ਕੇ ਮ੍ਰਿਤਕ ਦੇ ਸਮਰਥਕਾਂ ਨੇ ਵਿਰੋਧ ਕੀਤਾ ਪਰ ਮੁਲਜ਼ਮ ਤਦ ਤੱਕ ਉੱਥੋਂ ਆਪਣੇ ਘਰ ਜਾ ਚੁੱਕਾ ਸੀ। ਬਲੈਨੋ ਕਾਰ ਸਵਾਰ ਨੌਜਵਾਨ ਹੁਸ਼ਿਆਰਪੁਰ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਜਦੋਂ ਏ. ਐੱਸ. ਆਈ. ਹਰਬੰਸ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਪੁਲਸ ਹੈਲਪਲਾਈਨ ਨੰ. 112 ਦੇ ਕਰਮਚਾਰੀਆਂ ਨੂੰ ਉਸ ਨੂੰ ਥਾਣੇ ਛੱਡਣ ਬਾਰੇ ਕਹਿ ਦਿੱਤਾ ਹੈ।

ਇਹ ਵੀ ਪੜ੍ਹੋ : ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਭਤੀਜੇ ਦੀ ਸੜਕ ਹਾਦਸੇ 'ਚ ਮੌਤ, ਤੇਜ਼ ਰਫ਼ਤਾਰ ਬੱਸ ਨੇ ਮਾਰੀ ਟੱਕਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News