ਦਿੱਲੀ-ਆਦਮਪੁਰ ਦੀ ਸਪਾਈਸਜੈੱਟ ਫਲਾਈਟ ਅੱਜ ਤੇ ਭਲਕੇ ਰੱਦ

04/20/2021 10:24:15 AM

ਜਲੰਧਰ (ਸਲਵਾਨ)– ਦੇਸ਼ ਵਿਚ ਕੋਰੋਨਾ ਵਾਇਰਸ ਖਤਰਨਾਕ ਪੱਧਰ ’ਤੇ ਪਹੁੰਚ ਗਿਆ ਹੈ। ਇਸੇ ਕਾਰਨ ਹੁਣ ਕਈ ਥਾਵਾਂ ’ਤੇ ਕਈ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਦਿੱਲੀ ਵਿਚ 6 ਦਿਨਾਂ ਲਈ ਲਾਕਡਾਊਨ ਲਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਲਾਸ਼ ਬਣੇ 4 ਸਾਲਾ ਇਕਲੌਤੇ ਪੁੱਤ ਨੂੰ ਵੇਖ ਧਾਹਾਂ ਮਾਰ ਰੋਇਆ ਬਾਪ

ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ-19 ਦੇ ਹਾਲਾਤ ਦੀ ਸਮੀਖਿਆ ਕੀਤੀ ਹੈ। ਨਾਈਟ ਕਰਫਿਊ ਦਾ ਸਮਾਂ (ਰਾਤ 8 ਤੋਂ ਸਵੇਰੇ 5 ਵਜੇ) ਵਧਾਇਆ ਗਿਆ ਹੈ। ਸਾਰੇ ਬਾਰ ਬੰਦ, ਸਿਨੇਮਾਹਾਲ, ਜਿਮ, ਸਪਾ, ਕੋਚਿੰਗ ਸੈਂਟਰ ਅਤੇ ਸਪੋਰਟਸ ਕੰਪਲੈਕਸ 30 ਅਪ੍ਰੈਲ ਤੱਕ ਬੰਦ ਰਹਿਣਗੇ।

ਇਹ ਵੀ ਪੜ੍ਹੋ : ਜਲੰਧਰ: ਮਾਡਲਿੰਗ ਦੀ ਦੁਨੀਆ ’ਚ ਤਹਿਲਕਾ ਮਚਾਉਣ ਲਈ ਤਿਆਰ ਸਾਢੇ 3 ਸਾਲ ਦਾ ਪ੍ਰਤਯਕਸ਼, ਆ ਰਹੇ ਵੱਡੇ ਆਫ਼ਰ

ਨਵੇਂ ਮਾਮਲੇ ਹਰ ਦਿਨ ਨਵਾਂ ਰਿਕਾਰਡ ਬਣਾ ਰਹੇ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ 20 ਅਤੇ 21 ਅਪ੍ਰੈਲ ਨੂੰ ਸਪਾਈਸਜੈੱਟ ਏਅਰਲਾਈਨ ਵੱਲੋਂ ਦਿੱਲੀ-ਆਦਮਪੁਰ-ਦਿੱਲੀ ਸੈਕਟਰ ਦੀ ਫਲਾਈਟ ਰੱਦ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਕ ਫਲਾਈਟ ਪੈਸੰਜਰ ਨਾ ਮਿਲਣ ਕਾਰਨ ਰੱਦ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਜਵਾਨੀ ’ਤੇ ਚਿੱਟੇ ਦਾ ਵਾਰ, ਇੱਕੋ ਸਰਿੰਜ ਵਰਤਣ ਨਾਲ 20 ਤੋਂ ਵੱਧ ਨੌਜਵਾਨ ਏਡਜ਼ ਦੀ ਲਪੇਟ ’ਚ


shivani attri

Content Editor

Related News