ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ, ਹਰ ਪਿੰਡ 'ਚ ਬਣ ਰਹੇ ਅਤਿ ਆਧੁਨਿਕ ਖੇਡ ਸਟੇਡੀਅਮ
Wednesday, Nov 12, 2025 - 03:38 PM (IST)
ਜਲੰਧਰ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨੂੰ ਸਭ ਤੋਂ ਵਧੀਆ ਬਦਲ (ਅਲਟਰਨੇਟਿਵ) ਮੰਨਿਆ ਹੈ। ਪੰਜਾਬ ਸਰਕਾਰ ਨੇ ਹਰ ਪਿੰਡ 'ਚ ਖੇਡ ਸਟੇਡੀਅਮ ਤਿਆਰ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਕੰਮ ਨੂੰ ਬਹੁਤ ਵੱਡਾ ਪੁੰਨ ਦਾ ਕੰਮ ਦੱਸਿਆ ਗਿਆ ਹੈ, ਕਿਉਂਕਿ ਜਦੋਂ ਬੱਚੇ ਖੇਡ ਦੇ ਮੈਦਾਨਾਂ ਵਿੱਚ ਜਾਣਗੇ ਤਾਂ ਉਨ੍ਹਾਂ ਨੂੰ ਆਪਣੇ ਸਰੀਰ ਨਾਲ ਪਿਆਰ ਹੋ ਜਾਵੇਗਾ ਅਤੇ ਉਹ ਬੁਰਾਈਆਂ (ਅਲਾਮਤਾਂ) ਤੋਂ ਬਚ ਜਾਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਬਣਾਏ ਜਾ ਰਹੇ 3100 ਤੋਂ ਵੱਧ ਖੇਡ ਮੈਦਾਨਾਂ ਦਾ ਨੀਂਹ ਪੱਥਰ ਰੱਖਿਆ। ਹਰ ਪਿੰਡ ਵਿਚ ਅਤਿ ਆਧੁਨਿਕ ਸਟੇਡੀਅਮ ਬਣਾਏ ਜਾ ਰਹੇ ਹਨ। ਪਹਿਲੇ ਪੜ੍ਹਾਅ ਵਿਚ ਪੰਜਾਬ 'ਚ 3,838 ਖੇਡ ਸਟੇਡੀਅਮ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਪੰਜਾਬ ਦੇ ਨੌਜਵਾਨ ਇਨ੍ਹਾਂ ਖੇਡ ਮੈਦਾਨਾਂ ਵਿੱਚ ਤਿਆਰੀ ਕਰਕੇ ਅਤੇ ਵੱਡੇ ਟੂਰਨਾਮੈਂਟ ਜਿੱਤ ਕੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ।

ਇਹ ਵੀ ਪੜ੍ਹੋ: SHO ਭੂਸ਼ਣ ਮਗਰੋਂ ਬੁਰਾ ਫਸਿਆ ਪੰਜਾਬ ਪੁਲਸ ਦਾ ਇਹ DSP! ਡਿੱਗੇਗੀ ਗਾਜ
ਇਸ ਤੋਂ ਇਲਾਵਾ ਸਰਕਾਰ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਉਹ ਖਿਡਾਰੀ ਜਿਨ੍ਹਾਂ ਨੇ ਕਾਮਨਵੈਲਥ, ਵਿਸ਼ਵ ਪੱਧਰ ਜਾਂ ਏਸ਼ੀਆਈ ਪੱਧਰ ਦੇ ਮੁਕਾਬਲਿਆਂ ਵਿੱਚ ਸਫ਼ਲਤਾ (ਮੱਲ ਮਾਰੀ) ਹਾਸਲ ਕੀਤੀ ਹੈ, ਉਨ੍ਹਾਂ ਨੂੰ ਕੋਚਿੰਗ ਵਾਸਤੇ ਵੀ ਰੱਖਿਆ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਪੰਜਾਬ ਜਿਵੇਂ ਕਿ ਹਾਕੀ, ਕ੍ਰਿਕਟ, ਕਬੱਡੀ ਅਤੇ ਐਥਲੈਟਿਕ ਵਿੱਚ ਪਹਿਲਾਂ ਹੀ 'ਨੰਬਰ ਵਨ' ਹੈ। ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਕੋਲ ਟੈਲੇਂਟ ਤਾਂ ਹੈ ਹੀ ਪਰ ਮੌਕਾ ਮਿਲਣਾ ਵੀ ਜ਼ਰੂਰੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 2 ਨੌਜਵਾਨਾਂ ਸਮੇਤ ਯੂਕ੍ਰੇਨ ਦੇ ਜੰਗੀ ਖੇਤਰ ’ਚ ਫਸੇ 19 ਭਾਰਤੀ, 5 ਲਾਪਤਾ, ਵੀਡੀਓ ਨੇ ਖੋਲ੍ਹੇ ਰਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
