10ਵੇਂ ਪਾਤਸ਼ਾਹੀ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

01/07/2021 3:14:05 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੁੱਢੀ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਮੇਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। 

PunjabKesari

ਨਗਰ ਕੀਰਤਨ ’ਚ ਢਾਡੀ ਜਥਾ ਭਾਈ ਸੁਖਵੀਰ ਸਿੰਘ ਚੌਹਾਨ ਅਤੇ ਭਾਈ ਕੁਲਦੀਪ ਸਿੰਘ ਰਾੜਾ ਦੇ ਕੀਰਤਨੀ ਜਥੇ ਨੇ ਸਮੂਹ ਸੰਗਤਾਂ ਨੂੰ ਮਨੋਹਰ ਸ਼ਬਦ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ। 
ਨਗਰ ਕੀਰਤਨ ਵਿੱਚ ਗੱਤਕਾ ਅਖਾੜਾ ਬੁੱਢੀ ਪਿੰਡ ਦੇ ਸਿੰਘਾਂ ਨੇ ਗੱਤਕੇ ਦੇ ਜੰਗਜੂ ਕਰਤੱਬਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਵਿਸ਼ਾਲ ਨਗਰ ਕੀਰਤਨ ਸਮੁੱਚੇ ਪਿੰਡ ਦੀ ਪਰਿਕਰਮਾ ਕਰਦਿਆਂ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਨਗਰ ਕੀਰਤਨ ’ਚ ਪ੍ਰਧਾਨ ਰਜਿੰਦਰ ਸਿੰਘ, ਮੀਤ ਪ੍ਰਧਾਨ ਦਲਜੀਤ ਸਿੰਘ ਰਾਣਾ, ਸਟੇਜ ਸੈਕਟਰੀ ਕੋਚ ਪਾਲ ਸਿੰਘ, ਸੋਹਣ ਸਿੰਘ, ਅਜੀਤ ਸਿੰਘ ਅਤੇ ਪਿੰਡ ਦੀ ਸਮੂਹ ਸੰਗਤ ਨੇ ਆਪਣੀ ਹਾਜ਼ਰੀ ਲਗਵਾਈ। 


shivani attri

Content Editor

Related News