ਠੰਡ ’ਤੇ ਆਸਥਾ ਪਈ ਭਾਰੀ, ਦੱਸਵੇਂ ਪਾਤਸ਼ਾਹੀ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੱਢਿਆ ਗਿਆ ਨਗਰ ਕੀਰਤਨ

01/03/2021 3:56:09 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹਰਸੀ ਪਿੰਡ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਦੌਰਾਨ ਸਭ ਤੋਂ ਪਹਿਲਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

ਇਹ ਵੀ ਪੜ੍ਹੋ : ਢੀਂਡਸਾ ਦੀ ਮੋਦੀ ਨੂੰ ਸਲਾਹ, ਇਤਿਹਾਸ ਤੋਂ ਲੈਣ ਸਬਕ ਤੇ ਨਾ ਦੋਹਰਾਉਣ ਇੰਦਰਾ ਗਾਂਧੀ ਵਾਲੀ ਗਲਤੀ

PunjabKesari

ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਸਵਾਰੀ ਨੂੰ ਫੁੱਲਾਂ ਲੱਦੀ ਪਾਲਕੀ ’ਚ ਬੜੇ ਹੀ ਮਨਮੋਹਕ ਤਰੀਕੇ ਨਾਲ ਸੁਸ਼ੋਭਿਤ ਕੀਤਾ ਗਿਆ ਸੀ ਜਦਕਿ ਗੱਤਕਾ ਪਾਰਟੀਆਂ ਅਤੇ ਘੋੜ ਸਵਾਰ ਨਿਹੰਗ ਸਿੰਘ ਨਗਰ ਕੀਰਤਨ ਦੀ ਸ਼ੋਭਾ ਨੂੰ ਚਾਰ ਚੰਨ ਲਗਾ ਰਹੇ ਸਨ। ਨਗਰ ਕੀਰਤਨ ’ਚ ਰਾਗੀ ਸਿੰਘਾਂ ਅਤੇ ਗੁਰੂ ਦੀਆਂ ਸੰਗਤਾਂ ਵੱਲੋਂ ਮਨੋਹਰ ਸ਼ਬਦ ਕੀਰਤਨ ਦਾ ਗਾਇਨ ਅਤੇ ਸਤਨਾਮ ਵਾਹਿਗੁਰੂ ਦੇ ਜਾਪ ਕਰਦੇ ਹੋਏ ਆਪਣੀ ਹਾਜ਼ਰੀ ਲਗਵਾਈ ਜਾ ਰਹੀ ਸੀ।

ਇਹ ਵੀ ਪੜ੍ਹੋ : ਜਲੰਧਰ ’ਚ ਵੱਡੀ ਵਾਰਦਾਤ: ਪਾਸਪੋਰਟ ਨਾ ਮਿਲਣ ’ਤੇ ਟਰੈਵਲ ਏਜੰਟ ਭਿੜੇ, ਚੱਲੀਆਂ ਗੋਲੀਆਂ

PunjabKesari

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਤੋਂ ਪੈ ਰਹੀ ਭਾਰੀ ਬਾਰਿਸ਼ ਅਤੇ ਠੰਡ ਦੀ ਪਰਵਾਹ ਕੀਤਿਆਂ ਬਗੈਰ ਹੀ ਸੰਗਤਾਂ ਨੇ ਪੂਰੇ ਸ਼ਰਧਾ ਉਤਸ਼ਾਹ ਨਾਲ ਨਗਰ ਕੀਰਤਨ ’ਚ ਵੱਡੀ  ਵਿੱਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਸਮੁੱਚੇ ਪਿੰਡ ਦੀ ਪਰਿਕਰਮਾ ਕਰਦਿਆਂ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ  ਸੰਪੰਨ ਹੋਇਆ। 

ਇਹ ਵੀ ਪੜ੍ਹੋ :  ਵੱਡੀ ਖ਼ਬਰ: ਜਲੰਧਰ ’ਚ 6 ਸਾਲਾ ਬੱਚੀ ਦਾ ਜਬਰ-ਜ਼ਿਨਾਹ ਤੋਂ ਬਾਅਦ ਗਲਾ ਘੁੱਟ ਕੇ ਕਤਲ

PunjabKesari

ਨਗਰ ਕੀਰਤਨ ਦੌਰਾਨ  ਪ੍ਰਧਾਨ ਦਰਸ਼ਨ ਸਿੰਘ, ਮਾਸਟਰ ਮਦਨ ਸਿੰਘ, ਸੇਵਕ ਸਿੰਘ, ਅਜਮੇਰ ਸਿੰਘ, ਪ੍ਰਦੀਪਪਾਲ ਸਿੰਘ, ਦੀਪਕ ਕੁਮਾਰ, ਗੁਰਜੀਤ ਸਿੰਘ, ਗੁਰਮਿੰਦਰ ਸਿੰਘ, ਅਮਰਜੀਤ ਸਿੰਘ,ਸ਼ਰਨਜੀਤ ਸਿੰਘ,ਕਸ਼ਮੀਰਾ ਸਿੰਘ, ਹਰਜੀਤ ਸਿੰਘ, ਗੁਰਦੀਪ  ਸਿੰਘ,ਰਵਿੰਦਰਜੀਤ ਸਿੰਘ,ਪਰਮਵੀਰ ਸਿੰਘ, ਅਰਸ਼ਦੀਪ ਸਿੰਘ, ਪ੍ਰਭਜੀਤ ਸਿੰਘ,ਕਰਮ ਕੌਰ, ਨਸੀਬ ਕੌਰ, ਰਵਿੰਦਰ ਕੌਰ, ਨਰਿੰਦਰ ਕੌਰ, ਪਰਮਜੀਤ ਕੌਰ, ਮਾਸਟਰ ਗੁਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ।

ਇਹ ਵੀ ਪੜ੍ਹੋ : ਗੋਰਾਇਆ ’ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਨੌਜਵਾਨ ਨੂੰ ਮਾਰੀ ਗੋਲੀ


shivani attri

Content Editor

Related News