ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੂਰਬ ਮੌਕੇ ਸੰਗਤਾਂ ਨੇ ਸਜਾਇਆ ਅਲੌਕਿਕ ਨਗਰ ਕੀਰਤਨ

01/19/2021 5:45:44 PM

ਰੋਪਡ਼(ਸੱਜਣ ਸੈਣੀ)-ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੂਰਬ ਦੀ ਖੁਸ਼ੀ 'ਚ ਰੂਪਨਗਰ ਦੇ ਪਿੰਡ ਹਵੇਲੀ ਦੇ ਗੁਰਦੁਆਰਾ ਸਾਹਿਬ ਤੋਂ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ ਟਿੱਬੀ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਨਗਰ ਕੀਰਤਨ ਦੀ ਅਰੰਭਤਾ ਹਵੇਲੀ ਦੇ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਹੋਈ।

PunjabKesari

ਨਗਰ ਕੀਰਤਨ ਦੇ ਅੱਗੇ ਬੈਡ ਬਾਜੇ ਅਤੇ ਗੱਤਕਾ ਪਾਰਟੀਆਂ ਵੱਲੋਂ ਜੋਹਰ ਦਿਖਾਏ ਗਏ। ਨਗਰ ਕੀਰਤਨ ਦੇ ਸੁਆਗਤ ‘ਚ ਇਲਾਕੇ ਦੀਆਂ ਸੰਗਤਾਂ ਵੱਲੋਂ ਥਾਂ ਥਾਂ ਸੁਆਗਤੀ ਗੇਟ ਅਤੇ ਗੁਰੂ ਦੇ ਅਟੁੱਤ ਲੰਗਰ ਲਗਾਏ। ਨਗਰ ਕੀਰਤਨ 'ਚ ਸੰਤਾ ਮਹਾਪੁਰਸ਼ਾਂ ਵੱਲੋਂ ਗੁਰਬਾਣੀ ਦਾ ਜਾਪ ਕਰਦੇ ਹੋਏ ਮਾਹੌਲ ਨੂੰ ਧਾਰਮਿਕ ਰੰਗ 'ਚ ਰੰਗ ਦਿੱਤਾ ਅਤੇ ਵੱਡੀ ਗਿਣਤੀ 'ਚ ਸੰਗਤਾਂ ਨਗਰ ਕੀਰਤਨ ਦੇ 'ਚ ਸ਼ਾਮਲ ਹੋਈਆਂ। ਗੁਰਦੁਆਰਾ ਹੈਡ ਦਰਬਾਰ ਕੋਟ ਪੁਰਾਣ ਟਿੱਬੀ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਅਵਤਾਰ ਸਿੰਘ ਜੀ ਵੱਲੋਂ ਨਗਰ ਕੀਰਤਨ ਸਬੰਧੀ ਜਾਣਕਾਰੀ ਦਿੰਦੇ ਹੋਏ ਸਮੂਹ ਸੰਗਤਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੂਰਬ ਦੀਆਂ ਵਧਾਈਆਂ ਦਿੰਦੇ ਹੋਏ ਨੋਜਵਾਨ ਪੀਡ਼੍ਹੀ ਨੂੰ ਪੂਰਨ ਤੌਰ ਤੇ ਸਿੰਘ ਸੱਜਣ ਦੀ ਅਪੀਲ ਕੀਤੀ।


Aarti dhillon

Content Editor

Related News