ਦਸਵੇਂ ਪਾਤਸ਼ਾਹ ਦੀ ਚਰਨ ਛੋਹ ਧਰਤੀ ''ਗੁਰੂ ਦਾ ਲਾਹੌਰ'' ''ਚ ਸਜੇਗਾ ਦੋ ਦਿਨਾਂ ਲਈ ਜੋੜ ਮੇਲਾ

01/28/2020 6:23:44 PM

ਸ੍ਰੀ ਆਨੰਦਪੁਰ ਸਾਹਿਬ (ਚੋਵੇਸ਼ ਲਟਾਵਾ)— ਇਤਿਹਾਸ ਦੇ ਅਨੁਸਾਰ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਧਰਤੀ ਗੁਰੂ ਦਾ ਲਾਹੌਰ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਲਾਹੌਰ (ਪਾਕਿਸਤਾਨ) ਦੇ ਹਰਜਸ ਖੱਤਰੀ ਦੀ ਪੁੱਤਰੀ ਮਾਤਾ ਜੀਤੋ ਨਾਲ ਵਿਆਹ ਰਚਾਇਆ ਸੀ। ਇਥੇ ਹਰ ਸਾਲ ਬਸੰਤ ਪੰਚਮੀ ਦੇ ਦਿਨ ਗੁਰੂ ਜੀ ਦੇ ਵਿਆਹ ਦੇ ਦਿਨ ਨੂੰ ਲੈ ਕੇ ਜੋੜ ਮੇਲਾ ਲੱਗਦਾ ਹੈ। ਇਸ ਵਾਰ ਵੀ ਇਹ ਜੋੜ ਮੇਲਾ 29 ਜਨਵਰੀ ਤੋਂ 30 ਜਨਵਰੀ ਤੱਕ ਲੱਗੇਗਾ। ਜਿਸ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

PunjabKesari

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਵਿਆਹ ਦੇ ਦਿਨ ਨੂੰ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 29 ਜਨਵਰੀ ਨੂੰ ਸਵੇਰੇ 9 ਵਜੇ ਗੁਰਦੁਆਰਾ ਭੋਰਾ ਸਾਹਿਬ 'ਚ ਅਖੰਡ ਪਾਠ ਦੇ ਭੋਗ ਪਾਏ ਜਾਣ ਤੋਂ ਬਾਅਦ ਪੰਜ ਪਿਆਰਿਆਂ ਦੀ ਅਗਵਾਈ 'ਚ ਬਾਰਾਤ ਰੂਪੀ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਤੋਂ ਨਿਕਲ ਕੇ ਗੁਰਦੁਆਰਾ ਸਿਹਰਾ ਸਾਹਿਬ ਤੋਂ ਹੁੰਦੇ ਹੋਏ ਗੁਰੂ ਦਾ ਹਿਮਾਚਲ ਪ੍ਰਦੇਸ਼ ਦੇ ਗੁਰੂ ਦਾ ਲਾਹੌਰ 'ਚ ਜਾ ਕੇ ਖਤਮ ਹੋਵੇਗਾ। 29 ਤੋਂ 30 ਜਨਵਰੀ ਨੂੰ ਗੁਰੂ ਦਾ ਲਾਹੌਰ 'ਚ ਵਿਸ਼ਾਲ ਸਮਾਗਮ ਕਰਵਾਏ ਜਾਣਗੇ।

PunjabKesari

ਦੱਸਣਯੋਗ ਹੈ ਕਿ ਮਾਤਾ ਜੀਤੋ ਜੀ ਦੇ ਪਿਤਾ ਦੀ ਇੱਛਾ ਸੀ ਕਿ ਗੁਰੂ ਜੀ ਬਾਰਾਤ ਲੈ ਕੇ ਲਾਹੌਰ (ਪਾਕਿਸਤਾਨ) ਆਉਣ ਪਰ ਗੁਰੂ ਜੀ ਨੇ ਸ੍ਰੀ ਆਨੰਦਪੁਰ ਸਾਹਿਬ 'ਚ ਕੁਝ ਜ਼ਰੂਰੀ ਕੰਮ ਸ਼ੁਰੂ ਕੀਤੇ ਹੋਏ ਸਨ, ਜਿਸ ਕਰਕੇ ਗੁਰੂ ਜੀ ਨੇ ਉਥੇ ਜਾਣਾ ਉਚਿਤ ਨਾ ਸਮਝਿਆ। ਗੁਰੂ ਗੋਬਿੰਦ ਸਿੰਘ ਜੀ ਨੇ ਕਿਹਾ ਕਿ ਉਹ ਉਨ੍ਹਾਂ ਦੀ ਖੁਸ਼ੀ ਲਈ ਇਥੇ ਹੀ ਲਾਹੌਰ ਬਣਾ ਦੇਣਗੇ। ਇਸੇ ਲਈ ਗੁਰੂ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ 12 ਕਿਲੋਮੀਟਰ ਦੂਰ ਉੱਤਰ ਵੱਲ ਇਕ ਅਦਭੁਤ ਨਗਰ ਬਣਾਉਣ ਲਈ ਆਦੇਸ਼ ਦਿੱਤੇ। ਨਗਰ ਦਾ ਕੰਮ ਖਤਮ ਹੋਣ ਤੋਂ ਬਾਅਦ ਇਸ ਨੂੰ 'ਗੁਰੂ ਦਾ ਲਾਹੌਰ' ਦਾ ਨਾਂ ਦਿੱਤਾ ਗਿਆ। ਇਹੀ ਕਾਰਨ ਹੈ ਕਿ ਗੁਰੂ ਜੀ ਦਾ ਵਿਆਹ ਦਾ ਦਿਨ ਇਥੇ ਮਨਾਇਆ ਜਾਂਦਾ ਹੈ ਅਤੇ ਲੱਖਾਂ ਦੀ ਗਿਣਤੀ 'ਚ ਸੰਗਤ ਸ਼ਾਮਲ ਹੁੰਦੀ ਹੈ।


shivani attri

Content Editor

Related News