ਦੱਸਵੇਂ ਪਾਤਸ਼ਾਹੀ ਜੀ ਦੇ ਪ੍ਰਕਾਸ਼ ਪੁਰਬ ’ਤੇ ਕਿਸਾਨੀ ਸੰਘਰਸ਼ ਦੀ ਸਫਲਤਾ ਲਈ ਕੀਤੀਆਂ ਅਰਦਾਸਾਂ

01/20/2021 12:36:35 PM

ਰੋਪੜ (ਸੱਜਣ ਸੈਣੀ)- ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 354ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਰੂਪਨਗਰ ਦੇ ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਸ੍ਰੀ ਭੱਠਾ ਸਾਹਿਬ ਅਤੇ ਹੋਰ ਵੱਖ-ਵੱਖ ਗੁਰੂਘਰਾਂ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ । 

ਇਹ ਵੀ ਪੜ੍ਹੋ : ਸ਼ਰਮਸਾਰ: ਮੋਗਾ ’ਚ 2 ਬੱਚਿਆਂ ਦੇ ਪਿਓ ਵੱਲੋਂ ਤੀਜੀ ਜਮਾਤ ’ਚ ਪੜ੍ਹਦੀ ਬੱਚੀ ਨਾਲ ਜਬਰ-ਜ਼ਿਨਾਹ

ਜਿਸ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵਿਸ਼ੇਸ਼ ਤੌਰ ’ਤੇ ਨਤਮਸਤਕ ਹੋਏ ਅਤੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ । ਪ੍ਰਕਾਸ਼ ਦਿਹਾੜੇ ਮੌਕੇ ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ, ਉੱਥੇ ਹੀ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਦੀ ਸਫ਼ਲਤਾ ਅਤੇ ਚੜਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਲਗਾਏ ਖੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ਦੀ ਆਰੰਭਤਾ ਡਾ. ਦਲਜੀਤ ਸਿੰਘ ਚੀਮਾ ਵੱਲੋਂ ਰੀਬਨ ਕੱਟ ਕੇ ਕੀਤੀ ਗਈ।

ਇਹ ਵੀ ਪੜ੍ਹੋ : ਠੰਡ ਤੋਂ ਬਚਣ ਲਈ ਬਾਲ਼ੀ ਅੰਗੀਠੀ, ਦਮ ਘੁਟਣ ਕਾਰਨ ਮਾਂ ਸਣੇ ਦੋ ਬਚਿਆਂ ਦੀ ਮੌਤ

ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਜਿੱਥੇ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ,ਉੱਥੇ ਹੀ ਖੇਤੀ ਬਿੱਲਾਂ ਨੂੰ ਲਾਗੂ ਕਰਨ ਲਈ  ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ’ਤੇ ਵੀ ਨਿੰਦਾ ਕੀਤੀ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੋਕਤੰਤਰ ਦਾ ਘਾਣ ਕਰਨ ’ਤੇ ਤੁਲੀ ਹੋਈ ਹੈ।

ਇਹ ਵੀ ਪੜ੍ਹੋ : ਪਿਓ ਦੀ ਜਾਨ ਬਚਾਉਣ ਲਈ ਇਕਲੌਤੀ ਧੀ ਨੇ ਦਾਅ ’ਤੇ ਲਾਈ ਆਪਣੀ ਜਾਨ, ਹਰ ਕੋਈ ਕਰ ਰਿਹੈ ਤਾਰੀਫ਼

shivani attri

This news is Content Editor shivani attri