"ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ" ਦੇ ਸ਼ਬਦ ਨਾਲ ਗੂੰਜਿਆ ਪੂਰਾ ਨਗਰ
Wednesday, Jan 20, 2021 - 01:38 PM (IST)
 
            
            ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਓਹੜਪੁਰ ਦੀਆਂ ਸੰਗਤਾਂ ਵੱਲੋਂ ਮਹਾਨ ਨਗਰ ਕੀਰਤਨ ਸ਼ਰਧਾਪੂਰਵਕ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਸਜਾਏ ਗਏ ਨਗਰ ਕੀਰਤਨ ਵਿੱਚ ਵੱਖ-ਵੱਖ ਰਾਗੀ ਸਿੰਘਾਂ ਅਤੇ ਸਮੂਹ ਸੰਗਤਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ।
ਨਗਰ ਕੀਰਤਨ ਸਮੁੱਚੇ ਪਿੰਡ ਦੀ ਪਰਿਕਰਮਾ ਕਰਦੇ ਹੋਏ ਸੰਪਨ ਹੋਏ। ਨਗਰ ਕੀਰਤਨ ਵਿਚ ਗਿਆਨੀ ਕੇਵਲ ਸਿੰਘ, ਦਲਵੀਰ ਸਿੰਘ ਖ਼ਾਲਸਾ ,ਗੁਰਪ੍ਰੀਤ ਸਿੰਘ ਖਾਲਸਾ, ਪ੍ਰੋ ਮਲਕੀਤ ਸਿੰਘ ,ਨੰਬਰਦਾਰ ਜਸਵੀਰ ਸਿੰਘ, ਸੁਖਦੇਵ ਸਿੰਘ ਓਹਡ਼ਪੁਰ ,ਦੀਪਕ ਸਿੰਘ, ਮੋਹਰ ਸਿੰਘ, ਅਮਰਜੀਤ ਸਿੰਘ ,ਵਰਿੰਦਰ ਸਿੰਘ ,ਦਵਿੰਦਰਪਾਲ ਸਿੰਘ,ਅੰਮ੍ਰਿਤਪਾਲ ਸਿੰਘ, ਬਲਜੀਤ ਸਿੰਘ, ਗਿਆਨੀ ਗੁਰਮੁਖ ਸਿੰਘ ਆਦਿ ਵੀ ਹਾਜ਼ਰ ਸਨ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            