ਪਿੰਡ ਮੂਨਕ ਕਲਾਂ ਤੇ ਮੂਨਕ ਖੁਰਦ ਵਿਖੇ ਸਜਾਏ ਗਏ ਮਹਾਨ ਨਗਰ ਕੀਰਤਨ

1/20/2021 3:28:45 PM

ਟਾਂਡਾ ਉੜਮੁੜ (ਪਰਮਜੀਤ ਸਿੰਘ  ਮੋਮੀ,ਜਸਵਿੰਦਰ)- ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਮੂਨਕ ਖੁਰਦ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਮਹਾਨ ਨਗਰ ਕੀਰਤਨ ਵਿਚ ਸਮੂਹ ਸੰਗਤਾਂ ਨੇ ਸ਼ਬਦ ਗੁਰਬਾਣੀ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਆਪਣੀ ਹਾਜ਼ਰੀ ਲਗਵਾਈ ਮਹਾਨ ਨਗਰ ਕੀਰਤਨ ਸਮੁੱਚੇ ਪਿੰਡ ਦੀ ਪਰਿਕਰਮਾ ਕਰਦੇ ਹੋਏ ਸਮਾਪਤ ਹੋਇਆ।

ਇਹ ਵੀ ਪੜ੍ਹੋ : ਪਿਓ ਦੀ ਜਾਨ ਬਚਾਉਣ ਲਈ ਇਕਲੌਤੀ ਧੀ ਨੇ ਦਾਅ ’ਤੇ ਲਾਈ ਆਪਣੀ ਜਾਨ, ਹਰ ਕੋਈ ਕਰ ਰਿਹੈ ਤਾਰੀਫ਼

PunjabKesari

ਇਸ ਮੌਕੇ ਕੁਲਦੀਪ ਸਿੰਘ ਮੂਨਕਾ,ਸਾਬਕਾ ਸਰਪੰਚ ਹਰਬੰਸ ਸਿੰਘ,ਦਵਿੰਦਰ ਸਿੰਘ ਲਾਡੀ ,ਕਮਲ ਪ੍ਰਕਾਸ਼ ਸਿੰਘ, ਦਵਿੰਦਰ ਕੌਰ,  ਸਾਬਕਾ ਸਰਪੰਚ ਰਾਮ ਨਰਾਇਣ ਸਿੰਘ, ਸੁਖਵਿੰਦਰ ਸਿੰਘ ਮੂਨਕਾਂ, ਸਰਬਜੀਤ ਸਿੰਘ ਮੋਮੀ, ਪਰਮਜੀਤ ਸਿੰਘ ਪੰਮੀ, ਸਾਬਕਾ ਸਰਪੰਚ ਸ਼ਾਮ ਸਿੰਘ ਮੂਨਕਾ, ਸਾਬਕਾ ਸਰਪੰਚ ਤੀਰਥ ਸਿੰਘ, ਮਿਸਤਰੀ ਅਮਰਜੀਤ ਸਿੰਘ, ਗਿਆਨੀ ਅਮਰਜੀਤ ਸਿੰਘ, ਕਮਲ ਸੈਣੀ, ਸਰਬਜੀਤ ਸਿੰਘ, ਮਲਕੀਤ ਸਿੰਘ ਤੋ ਇਲਾਵਾ ਹੋਰ ਸੰਗਤਾਂ ਹਾਜ਼ਰ ਸਨ। 

ਇਹ ਵੀ ਪੜ੍ਹੋ : ਰੇਲ ਪਟੜੀ ਤੋਂ ਮਿਲੀ ਨੌਜਵਾਨ ਦੀ ਲਾਸ਼ ਦੇ ਮਾਮਲੇ ਵਿਚ ਆਇਆ ਨਵਾਂ ਮੋੜ, ਨੇਪਾਲੀ ਵਿਆਹੁਤਾ ਨਾਲ ਸਨ ਸੰਬੰਧ

ਇਸੇ ਤਰ੍ਹਾਂ ਹੀ ਪਿੰਡ ਮੂਨਕ ਕਲਾਂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ ਜਿਸ ਦਾ ਪਿੰਡ ਦੇ ਵੱਖ-ਵੱਖ ਪੜਾਵਾਂ ’ਤੇ ਪਹੁੰਚਣ ਅਤੇ ਸਮੂਹ ਸੰਗਤ ਨੇ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਵਿਚ ਪ੍ਰਦੀਪ ਸਿੰਘ, ਅਰਵਿੰਦਰ ਸਿੰਘ, ਕੁਲਵੰਤ ਸਿੰਘ, ਗੁਰਨਾਮ ਸਿੰਘ, ਬਾਬਾ ਪਾਲ ਸਿੰਘ, ਅਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਗਵਾਈ। 

ਇਹ ਵੀ ਪੜ੍ਹੋ : ਸ਼ਰਮਸਾਰ: ਮੋਗਾ ’ਚ 2 ਬੱਚਿਆਂ ਦੇ ਪਿਓ ਵੱਲੋਂ ਤੀਜੀ ਜਮਾਤ ’ਚ ਪੜ੍ਹਦੀ ਬੱਚੀ ਨਾਲ ਜਬਰ-ਜ਼ਿਨਾਹ


shivani attri

Content Editor shivani attri