ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਨਗਰ ਕੀਰਤਨ
Saturday, Jan 08, 2022 - 12:56 PM (IST)

ਰੋਪੜ (ਸੱਜਣ) : ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੀ ਖੁਸ਼ੀ ’ਚ ਖ਼ਾਲਸਾ ਪ੍ਰਚਾਰਕ ਮਿੱਟੀ ਕੋਟਲਾ ਨਿਹੰਗ ਵੱਲੋਂ ਸਮੂਹ ਸੰਗਤਾਂ ਅਤੇ ਇਲਾਕਾ ਘਾੜ ਕਲੱਬ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ।
ਇਹ ਵੀ ਪੜ੍ਹੋ : ਨਵੇਂ ਸਾਲ ’ਤੇ ਸਰਕਾਰ ਨੇ ਮਿੰਨੀ ਬੱਸ ਅਪਰੇਟਰਾਂ ਨੂੰ ਬੇਰੁਜ਼ਗਾਰ ਕਰ ਕੇ ਦਿੱਤਾ ਅਨੋਖਾ ਤੋਹਫਾ
ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਹੋਈ। ਨਗਰ ਕੀਰਤਨ ਦੇ ਅੱਗੇ ਬੈਂਡ ਬਾਜੇ ਅਤੇ ਗੱਤਕਾ ਪਾਰਟੀਆਂ ਵੱਲੋਂ ਜੋਹਰ ਦਿਖਾਏ ਗਏ। ਨਗਰ ਕੀਰਤਨ ਦੇ ਸੁਆਗਤ ’ਚ ਇਲਾਕੇ ਦੀਆਂ ਸੰਗਤਾਂ ਵੱਲੋਂ ਥਾਂ-ਥਾਂ ਸੁਆਗਤੀ ਗੇਟ ਅਤੇ ਗੁਰੂ ਦੇ ਅਟੁੱਤ ਲੰਗਰ ਲਗਾਏ ਗਏ। ਨਗਰ ਕੀਰਤਨ ’ਚ ਸੰਤਾਂ ਮਹਾਂ ਪੁਰਸ਼ਾਂ ਵੱਲੋਂ ਗੁਰਬਾਣੀ ਦਾ ਜਾਪ ਕਰਦੇ ਹੋਏ ਮਾਹੌਲ ਨੂੰ ਧਾਰਮਿਕ ਰੰਗ ’ਚ ਰੰਗ ਦਿੱਤਾ ਅਤੇ ਵੱਡੀ ਗਿਣਤੀ ’ਚ ਸੰਗਤਾਂ ਨਗਰ ਕੀਰਤਨ ’ਚ ਸ਼ਾਮਲ ਹੋਈਆਂ।
ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਨੇ ਨਵਜੋਤ ਸਿੱਧੂ ਦੇ ਐਲਾਨਾਂ ’ਤੇ ਚੁੱਕੇ ਸਵਾਲ
ਇਸ ਮੌਕੇ ਗਿਆਨੀ ਤਰਲੋਚਨ ਸਿੰਘ ਜੀ ਵੱਲੋਂ ਨਗਰ ਕੀਰਤਨ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੀਆਂ ਵਧਾਈਆਂ ਦਿੰਦੇ ਹੋਏ ਨੌਜਵਾਨ ਪੀੜ੍ਹੀ ਨੂੰ ਪੂਰਨ ਤੌਰ ’ਤੇ ਸਿੰਘ ਸਜਣ ਦੀ ਅਪੀਲ ਕੀਤੀ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?