ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ

12/27/2020 12:51:45 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ (ਫੌਜੀ ਕਲੋਨੀ) ਤੋਂ ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦਿਆਂ ਅਤੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਤ ਮਹਾਨ ਨਗਰ ਕੀਰਤਨ ਖ਼ਾਲਸਾਈ ਸ਼ਾਨੋ ਸ਼ੌਕਤ ਨਾਲ ਸਜਾਇਆ ਗਿਆ। 

ਇਹ ਵੀ ਪੜ੍ਹੋ : ਜਲੰਧਰ ਦੇ ਅਮਨ ਨਗਰ ’ਚ ਗੁੰਡਾਗਰਦੀ ਦਾ ਨੰਗਾ ਨਾਚ, ਲਲਕਾਰੇ ਮਾਰ ਭੰਨੇ ਗੱਡੀਆਂ ਦੇ ਸ਼ੀਸ਼ੇ


ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ, ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਦੌਰਾਨ ਸਭ ਤੋਂ ਪਹਿਲਾਂ ਸਰਬੱਤ ਦੇ ਭਲੇ, ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਸਫਲਤਾ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ  ਅਰਦਾਸ ਕੀਤੀ ਗਈ। ਨਗਰ ਕੀਰਤਨ ’ਚ ਗੁਰੂ ਦੀਆਂ ਸਮੂਹ ਸੰਗਤਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਹਾਜ਼ਰੀ ਲਗਵਾਈ ਜਾ ਰਹੀ ਸੀ। ਨਗਰ ਕੀਰਤਨ ’ਚ ਸ਼ਾਮਲ ਛੋਟੇ ਬੱਚੇ ਨਗਰ ਕੀਰਤਨ ਦੀ ਸ਼ੋਭਾ ਨੂੰ ਚਾਰ ਚੰਨ ਲਗਾ ਰਹੇ ਸਨ। ਕੜਾਕੇ ਦੀ ਠੰਡ, ਸੰਘਣੀ ਧੁੰਦ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਵੀ ਵੱਡੀ ਗਿਣਤੀ ’ਚ ਸੰਗਤਾਂ ਨੇ ਇਸ ਨਗਰ ਕੀਰਤਨ ’ਚ ਸ਼ਮੂਲੀਅਤ ਕਰਕੇ ਸ਼ਹੀਦਾਂ ਨੂੰ ਆਪਣਾ ਸਿਜਦਾ ਕੀਤਾ। 

ਇਹ ਵੀ ਪੜ੍ਹੋ : ਸ਼ਹੀਦ ਊਧਮ ਸਿੰਘ ਨੂੰ ਬਣਦਾ ਅਸਲ ਸਨਮਾਨ ਦੇਣਾ ਭੁੱਲਿਆ ਜਲੰਧਰ ਨਗਰ ਨਿਗਮ, ਜਾਣੋ ਕਿਵੇਂ


ਮਹਾਨ ਨਗਰ ਕੀਰਤਨ ਸਮੁੱਚੇ ਨਗਰ ਅੰਦਰ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ‘‘ਬੋਲੇ ਸੋ ਨਿਹਾਲ’’ ਦੇ ਜੈਕਾਰਿਆਂ ’ਚ ਸੰਪੰਨ ਹੋਇਆ। ਨਗਰ ਕੀਰਤਨ ਵਿਚ ਪ੍ਰਧਾਨ ਸੁਲਤਾਨ ਸਿੰਘ ਨਿਸ਼ਾਨ ਸਿੰਘ ਮਲਕੀਤ ਸਿੰਘ ਸੈਣੀ,ਬੁੱਧ ਸਿੰਘ, ਲਖਵਿੰਦਰ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ,ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਸਰਬਜੀਤ ਸਿੰਘ, ਗਿਆਨੀ ਪ੍ਰਕਾਸ਼ ਸਿੰਘ, ਵਰਿੰਦਰ ਸਿੰਘ ਬਬਲੂ,ਮਨੀ ਸਿੰਘ,ਸਿਮਰਪ੍ਰੀਤ ਸਿੰਘ,ਸਿਮਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਗਵਾਈ। 

ਇਹ ਵੀ ਪੜ੍ਹੋ : ਦੁੱਖ ਭਰੀ ਖ਼ਬਰ: ਦਿੱਲੀ ਧਰਨੇ ਤੋਂ ਪਰਤੇ ਇਕ ਹੋਰ ਕਿਸਾਨ ਦੀ ਹੋਈ ਮੌਤ

shivani attri

This news is Content Editor shivani attri